16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਬੇਕਾਬੂ ਕਾਰ ਝੁੱਗੀਆਂ ਵਿਚ ਵੜੀ, ਤਿੰਨ ਜ਼ਖਮੀ <br/>

Gakhal new
ਅਜੀਤ ਡੈਸਕ 28-12-2025
ਲੁਧਿਆਣਾ, 27 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਦਾਣਾ ਮੰਡੀ ਵਿਚ ਬੀਤੀ ਦੇਰ ਰਾਤ ਇਕ ਬੇਕਾਬੂ ਕਾਰ ਝੁੱਗੀਆਂ ਵਿਚ ਵੜ ਗਈ, ਜਿਸ ਦੇ ਸਿੱਟੇ ਵਜੋਂ ਤਿੰਨ ਵਿਅਕਤੀ ਗੰਭੀਰ ਜ਼ਖਮੀ ਹੋ ਗਏ ਹਨ | ਇਹ ਵਿਅਕਤੀ ਆਪਣੀਆਂ ਝੁੱਗੀਆਂ ਵਿਚ ਸੌਂ ਰਹੇ ਸਨ | ਘਟਨਾ ਦੇਰ ਰਾਤ ਉਸ ਵਕਤ ਵਾਪਰੀ, ਜਦੋਂ ਇਕ ਤੇਜ਼ ਰਫ਼ਤਾਰ ਦੀ ਕਾਰ ਝੁੱਗੀਆਂ ਵਿਚ ਵੜ ਗਈ | ਉੱਥੇ ਮੌਜੂਦ ਲੋਕਾਂ ਦਾ ਕਹਿਣਾ ਸੀ ਕਿ ਕਾਰ ਦੀ ਰਫ਼ਤਾਰ ਇੰਨੀ ਜ਼ਿਆਦਾ ਤੇਜ਼ ਸੀ ਕਿ ਚਾਲਕ ਆਪਣਾ ਸੰਤੁਲਨ ਗੁਆ ਬੈਠਾ ਅਤੇ ਕਾਰ ਨੂੰ ਉਸ ਨੇ ਝੁਗੀਆਂ ਵਿਚ ਵਾੜ ਦਿੱਤਾ | ਰੌਲੇ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ, ਜਿਨ੍ਹਾਂ ਨੇ ਭੱਜੇ ਜਾ ਰਹੇ ਕਾਰ ਚਾਲਕ ਨੂੰ ਕਾਬੂ ਕਰ ਲਿਆ ਤੇ ਪੁਲਿਸ ਹਵਾਲੇ ਕਰ ਦਿੱਤਾ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਜ਼ਖਮੀ ਹੋਏ ਵਿਅਕਤੀਆਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾਂਦੀ ਹੈ |

ਪਿਛਲੀ ਖ਼ਬਰ ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਇਆਲੀ ਕਲਾਂ ਵਿਖੇ ਸ਼ਹਾਦਤ ਦਿਵਸ ਤੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸ... ਅਗਲੀ ਖ਼ਬਰ ਸਮਾਜਿਕ ਏਕਤਾ ਦਾ ਪ੍ਰਤੀਕ ਬਣਦਾ ਜਾ ਰਿਹਾ ਮਹਾਨ ਸੰਤ ਸੰਮੇਲਨ-ਮਦਨ ਲਾਲ ਬੱਗਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।