22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ 'ਆਪ' ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵਲੋਂ ਪਾਠਕ੍ਰਮ ਲਾਂਚ <br/>

ਅਜੀਤ ਡੈਸਕ 30-08-2025
ਚੰਡੀਗੜ੍ਹ, 29 ਅਗਸਤ (ਅਜੀਤ ਬਿਊਰੋ)-ਸੂਬੇ ਵਿਚ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ 'ਉੱਦਮਤਾ' ਨੂੰ ਮੁੱਖ ਵਿਸ਼ੇ ਵਜੋਂ ਪੇਸ਼ ਕਰਨ ਵਾਲਾ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ | ਉੱਦਮਤਾ ਨੂੰ ਮੁੱਖ ਵਿਸ਼ੇ ਵਜੋਂ ਪੇਸ਼ ਕਰਨ ਦਾ ਉਦੇਸ਼ ਵਿਦਿਆਰਥੀਆਂ ਵਿਚ ਉੱਦਮੀ ਮਾਨਸਿਕਤਾ ਨੂੰ ਉਤਸ਼ਾਹਿਤ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਰੁਜ਼ਗਾਰ ਸਿਰਜਣ ਵਾਲੇ ਬਣਾਇਆ ਜਾ ਸਕੇ | ਅਕਾਦਮਿਕ ਸਾਲ 2025-26 ਵਿਚ ਸ਼ੁਰੂ ਹੋਣ ਵਾਲੀ ਇਸ ਮਹੱਤਵਪੂਰਨ ਪਹਿਲਕਦਮੀ ਦੀ ਅੱਜ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ 'ਆਪ' ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵਲੋਂ ਸ਼ੁਰੂਆਤ ਕੀਤੀ ਗਈ | ਇੱਥੇ ਮਿਊਾਸੀਪਲ ਭਵਨ ਵਿਖੇ ਕਰਵਾਏ ਗਏ ਲਾਂਚ ਸਮਾਰੋਹ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਸਕੂਲ ਸਿੱਖਿਆ ਵਿਚ ਉੱਦਮਤਾ ਨੂੰ ਰਸਮੀ ਤੌਰ 'ਤੇ ਇੱਕ ਮੁੱਖ ਵਿਸ਼ੇ ਵਜੋਂ ਸ਼ਾਮਿਲ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਨਵੀਨਤਾਕਾਰੀ, ਸਮੱਸਿਆ ਹੱਲ ਕਰਨ ਵਾਲੇ ਤੇ ਰੁਜ਼ਗਾਰ ਸਿਰਜਣ ਵਾਲੇ ਬਣਾਇਆ ਜਾ ਸਕੇਗਾ | ਨਵੇਂ ਲਾਂਚ ਕੀਤੇ ਗਏ ਵਿਸ਼ੇ ਦੀਆਂ ਮੁੱਖ ਵਿਸ਼ੇਸ਼ਤਾਵਾਂ 'ਤੇ ਚਾਨਣਾ ਪਾਉਂਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਪਾਠਕ੍ਰਮ ਤਜ਼ਰਬੇ ਤੇ ਵਿਹਾਰਕ ਸਿੱਖਿਆ 'ਤੇ ਆਧਾਰਿਤ ਹੈ | ਇਸ ਸਮਾਗਮ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਅਮਰਪਾਲ ਸਿੰਘ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਗੁਰਿੰਦਰ ਸਿੰਘ ਸੋਢੀ ਅਤੇ ਸਕੂਲ ਸਿੱਖਿਆ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਅਤੇ ਅਧਿਆਪਕ ਵੀ ਮੌਜੂਦ ਸਨ |

ਪਿਛਲੀ ਖ਼ਬਰ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਾ ਸਲਾਹਕਾਰ ਕਮੇਟੀ ਦੀ ਮੀਟਿੰਗ <br/> ਅਗਲੀ ਖ਼ਬਰ ਲੋਕਾਂ ਦੇ ਸਾਥ ਤੋਂ ਬਿਨਾਂ ਨਸ਼ਿਆਂ ਵਿਰੁੱਧ ਲੜਾਈ ਅਧੂਰੀ ਰਹੇਗੀ-ਕੂੰਨਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।