22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਾ ਸਲਾਹਕਾਰ ਕਮੇਟੀ ਦੀ ਮੀਟਿੰਗ <br/>

ਅਜੀਤ ਡੈਸਕ 30-08-2025
ਚੰਡੀਗੜ੍ਹ, 29 ਅਗਸਤ (ਵਿਕਰਮਜੀਤ ਸਿੰਘ ਮਾਨ)-ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਹਵਾਈ ਅੱਡਾ ਸਲਾਹਕਾਰ ਕਮੇਟੀ ਦੀ ਅਹਿਮ ਮੀਟਿੰਗ ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮਨੀਸ਼ ਤਿਵਾੜੀ ਅਤੇ ਸ. ਕੰਗ ਨੇ ਨਿਰਦੇਸ਼ ਦਿੱਤੇ ਕਿ ਹਵਾਈ ਅੱਡੇ ਦੇ ਘੇਰੇ ਦੇ ਆਲੇ-ਦੁਆਲੇ ਅਣਗੌਲੇ ਕੂੜੇ ਅਤੇ ਕਬਜ਼ਿਆਂ ਕਾਰਨ ਪੈਦਾ ਹੋਏ ਉਡਾਣਾਂ ਸੁਰੱਖਿਆ ਦੇ ਮੁੱਦੇ ਨੂੰ ਹੱਲ ਕਰਨ ਲਈ ਡੀ.ਸੀ, ਐਸ.ਐਸ.ਪੀ ਅਤੇ ਨਗਰ ਨਿਗਮ ਕਮਿਸ਼ਨਰ ਚੰਡੀਗੜ੍ਹ ਦੇ ਨਾਲ-ਨਾਲ ਮੋਹਾਲੀ ਦੇ ਡੀ.ਸੀ, ਐਸ.ਐਸ.ਪੀ ਅਤੇ ਨਗਰ ਨਿਗਮ ਕਮਿਸ਼ਨਰ ਦੀ ਮੀਟਿੰਗ ਕੀਤੀ ਜਾਵੇ | ਇਸ ਮੀਟਿੰਗ ਵਿਚ ਭਾਰਤੀ ਹਵਾਈ ਸੈਨਾ ਅਤੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਾ ਲਿਮਟਿਡ ਦੇ ਪ੍ਰਤੀਨਿਧੀਆਂ ਨੂੰ ਵੀ ਮੀਟਿੰਗ ਵਿਚ ਸੱਦਾ ਦਿੱਤਾ ਜਾਣਾ ਚਾਹੀਦਾ ਹੈ | ਮੀਟਿੰਗ ਵਿਚ ਫੈਸਲਾ ਲਿਆ ਗਿਆ ਕਿ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਪੁਆਇੰਟ ਆਫ਼ ਕਾਲ (ਪੀ.ਓ.ਸੀ) ਵਜੋਂ ਤਜਵੀਜ਼ ਕਰਨ ਲਈ ਸਿਵਲ ਏਵੀਏਸ਼ਨ ਮੰਤਰਾਲੇ ਅਤੇ ਏਅਰਪੋਰਟ ਅਥਾਰਟੀ ਆਫ਼ ਇੰਡੀਆ ਨੂੰ ਸੂਚਿਤ ਕੀਤਾ ਜਾਵੇ | ਮਨੀਸ਼ ਤਿਵਾੜੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਪੁਰਾਣੇ ਟਰਮੀਨਲ ਨੂੰ ਜਲਦੀ ਤੋਂ ਜਲਦੀ ਚਾਲੂ ਕਰ ਦਿੱਤਾ ਜਾਣਾ ਚਾਹੀਦਾ ਹੈ, ਤਾਂ ਜੋ ਚੰਡੀਗੜ੍ਹ ਅਤੇ ਪੰਚਕੂਲਾ ਤੋਂ ਆਉਣ ਵਾਲੇ ਲੋਕਾਂ ਨੂੰ ਹਵਾਈ ਅੱਡੇ ਤੱਕ ਪਹੁੰਚ ਕਰਨ ਵਿਚ ਸਹੂਲਤ ਮਿਲ ਸਕੇ | ਉਨ੍ਹਾਂ ਦੱਸਿਆ ਕਿ ਇਹ ਮਾਮਲਾ ਚੰਡੀਗੜ੍ਹ ਦੇ ਮੁੱਖ ਸਕੱਤਰ ਨੇ ਵੀ ਉਠਾਇਆ ਸੀ, ਜਦੋਂ ਉਹ ਮਈ/ਜੂਨ 2025 ਵਿਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੀ ਕਾਨਫਰੰਸ ਵਿਚ ਸ਼ਾਮਲ ਹੋਏ ਸਨ | ਹਵਾਈ ਅੱਡੇ ਦੇ ਅੰਦਰ ਅਤੇ ਆਲੇ-ਦੁਆਲੇ ਦੇ ਖੇਤਰ ਦੀ ਸਫਾਈ ਨਾਲ ਸੰਬਿੰਧਤ ਹੋਰ ਮੁੱਦਿਆਂ 'ਤੇ ਵੀ ਚਰਚਾ ਕੀਤੀ ਗਈ ਸੀ, ਖਾਸ ਕਰਕੇ ਪੰਛੀਆਂ ਦੇ ਉਡਾਣਾਂ ਨੂੰ ਖਤਰੇ ਤੋਂ ਬਚਾਉਣ ਦੀ ਜ਼ਰੂਰਤ ਦੇ ਸੰਬੰਧ ਵਿਚ ਵਿਚਾਰਾਂ ਹੋਈਆਂ |

ਪਿਛਲੀ ਖ਼ਬਰ ਸੈਕਟਰ 24 'ਚ 1.30 ਏਕੜ 'ਚ ਨਵ-ਵਿਕਸਿਤ ਪਾਰਕ ਦਾ ਮੇਅਰ ਵਲੋਂ ਉਦਘਾਟਨ <br/> ਅਗਲੀ ਖ਼ਬਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ 'ਆਪ' ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵਲੋਂ ਪਾਠਕ੍ਰਮ ਲਾਂਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।