21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਘੱਗਰ ਦਰਿਆ ਕਿਨਾਰੇ ਵਸਣ ਵਾਲੇ ਪਿੰਡਾਂ ਨੂੰ ਪ੍ਰਸ਼ਾਸਨ ਨੇ ਕੀਤਾ ਅਲਰਟ <br/>

ਅਜੀਤ ਡੈਸਕ 30-08-2025
ਡੇਰਾਬੱਸੀ, 29 ਅਗਸਤ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਜ਼ਿਲ੍ਹਾ ਮੁਹਾਲੀ ਪ੍ਰਸ਼ਾਸਨ ਵਲੋਂ ਘੱਗਰ ਦੇ ਆਸ-ਪਾਸ ਰਹਿਣ ਵਾਲੇ ਪਿੰਡਾਂ ਦੇ ਲੋਕਾਂ ਨੂੰ ਅਲਰਟ ਕੀਤਾ ਗਿਆ ਹੈ | ਸਵੇਰੇ 8 ਵਜੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ 70,000 ਕਿਊਸਿਕ ਨੂੰ ਪਾਰ ਕਰ ਗਿਆ ਸੀ | ਘੱਗਰ ਦਰਿਆ ਦੇ ਕੈਚਮੈਂਟ ਖੇਤਰ 'ਚ ਮੀਂਹ ਵਧਣ ਅਤੇ ਸੁਖਨਾ ਗੇਟ ਖੋਲ੍ਹਣ ਕਾਰਨ ਡੇਰਾਬੱਸੀ ਸਬ-ਡਵੀਜ਼ਨ ਦੇ ਕਿਨਾਰਿਆਂ 'ਤੇ ਸਥਿਤ ਪਿੰਡਾਂ ਦੇ ਵਸਨੀਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ | ਘੱਗਰ ਤੋਂ ਪ੍ਰਭਾਵਿਤ ਹੋਣ ਵਾਲੇ ਤਤਕਾਲੀ ਪਿੰਡ ਟਿਵਾਣਾ, ਖਜੂਰ ਮੰਡੀ, ਸਾਧਾਂਪੁਰ, ਸਰਸੀਣੀ, ਆਲਮਗੀਰ, ਡੰਗਡੇਹਰਾ, ਮੁਬਾਰਕਪੁਰ, ਮੀਰਪੁਰ ਅਤੇ ਬਾਕਰਪੁਰ ਦੇ ਵਸਨੀਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਲਰਟ ਕੀਤਾ ਗਿਆ ਹੈ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੰਟਰੋਲ ਰੂਮ ਨੰ : 0172-2219506, ਮੋਬਾਈਲ ਨੰ : 76580-51209 ਤੇ ਉਪ ਮੰਡਲ ਡੇਰਾਬੱਸੀ 01762-283224 ਆਦਿ ਜਾਰੀ ਕੀਤੇ ਗਏ ਹਨ | ਸਿੰਚਾਈ ਵਿਭਾਗ ਵਲੋਂ ਪਿੰਡ ਭਾਂਖਰਪੁਰ ਦੇ ਘੱਗਰ ਦਰਿਆ ਦੇ ਪੁਲ ਥੱਲ੍ਹੇ ਪਾਣੀ ਨੂੰ ਮਾਪਣ ਵਾਲੇ ਅਮਲੇ ਨੇ ਘੱਗਰ 'ਚ ਪਾਣੀ ਵਧਣ ਦੀ ਪੁਸ਼ਟੀ ਕੀਤੀ ਹੈ | ਉਨ੍ਹਾਂ ਦੱਸਿਆ ਕਿ ਸਵੇਰੇ 4 ਵਜੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਲੱਗਾ ਸੀ, ਜੋ ਕਿ ਦੇਖਦੇ ਹੀ ਦੇਖਦੇ 10 ਫੁੱਟ ਤੱਕ ਪੁੱਜ ਗਿਆ | ਸਵੇਰੇ 9 ਵਜੇ ਪਾਣੀ ਦਾ ਪੱਧਰ ਸਾਢੇ 11 ਫੁੱਟ 'ਤੇ ਵੱਗ ਰਿਹਾ ਸੀ |

ਪਿਛਲੀ ਖ਼ਬਰ ਮੁਹਾਲੀ ਜ਼ਿਲ੍ਹੇ ਦੇ 17 ਪਿੰਡਾਂ ਦੀਆਂ ਜ਼ਮੀਨਾਂ ਨੂੰ ਵੇਚਣ 'ਤੇ ਤੁਰੰਤ ਰੋਕ ਲਗਵਾਉਣ ਲਈ ਕਿਸਾਨ ਯੂਨੀਅਨਾਂ ਦਾ ਵਫ਼ਦ ਏ... ਅਗਲੀ ਖ਼ਬਰ ਸਵਾਰੀਆਂ ਨੂੰ ਆਟੋ 'ਚ ਬਿਠਾ ਕੇ ਲੁੱਟਣ ਵਾਲੇ ਗਰੋਹ ਦੇ 4 ਮੈਂਬਰ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।