25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ 2 ਮੌਤਾਂ

ਅਜੀਤ ਡੈਸਕ 20-09-2025

ਜ਼ੀਰਕਪੁਰ, 19 ਸਤੰਬਰ (ਮਨਿੰਦਰ ਸਿੰਘ)-ਜ਼ੀਰਕਪੁਰ-ਪੰਚਕੂਲਾ ਰੋਡ 'ਤੇ ਰੇਲਵੇ ਫਲਾਈਓਵਰ ਨੇੜੇ ਦੇਰ ਰਾਤ ਵਾਪਰੇ ਇਕ ਦਰਦਨਾਕ ਰੇਲ ਹਾਦਸੇ ਵਿਚ ਇਕ ਆਦਮੀ ਤੇ ਇਕ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ | ਇਹ ਘਟਨਾ ਰਾਤ ਕਰੀਬ 12 ਵਜੇ ਦੀ ਹੈ | ਸੂਚਨਾ ਮਿਲਣ ਤੋਂ ਤੁਰੰਤ ਬਾਅਦ ਰੇਲਵੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ | ਚਸ਼ਮਦੀਦਾਂ ਦੇ ਅਨੁਸਾਰ ਦੋਵਾਂ ਦੀਆਂ ਲਾਸ਼ਾਂ ਥੋੜ੍ਹੀ ਦੂਰੀ 'ਤੇ ਵੱਖ-ਵੱਖ ਪਈਆਂ ਮਿਲੀਆਂ | ਮਿ੍ਤਕ ਵਿਅਕਤੀ ਦੀ ਪਛਾਣ ਬਲਵਾਨ ਸਿੰਘ ਵਾਸੀ ਪਿੰਡ ਬ੍ਰਾਹਮਣ ਮਾਜਰਾ ਕਰਨਾਲ ਵਜੋਂ ਹੋਈ ਹੈ | ਪੁਲਿਸ ਨੇ ਉਸਦੇ ਪਰਿਵਾਰ ਨੂੰ ਘਟਨਾ ਦੀ ਜਾਣਕਾਰੀ ਦੇ ਦਿੱਤੀ ਹੈ | ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ, ਜਦਕਿ ਹਾਦਸੇ ਵਿਚ ਮਾਰੀ ਗਈ ਔਰਤ ਦੀ ਪਛਾਣ ਨਹੀਂ ਹੋ ਸਕੀ ਹੈ | ਪੁਲਿਸ ਅਨੁਸਾਰ ਉਸ ਦੀ ਉਮਰ ਲਗਭਗ 45 ਸਾਲ ਦੀ ਹੈ ਅਤੇ ਲਾਸ਼ ਦੀ ਪਛਾਣ ਲਈ ਉਸਨੂੰ ਡੇਰਾਬੱਸੀ ਹਸਪਤਾਲ ਦੇ ਮੁਰਦਾਘਰ ਵਿਚ 72 ਘੰਟਿਆਂ ਲਈ ਰੱਖਿਆ ਗਿਆ ਹੈ | ਰੇਲਵੇ ਪੁਲਿਸ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ | ਇਸ ਸੰਬੰਧੀ ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਰੇਲਵੇ ਟਰੈਕ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਅਤੇ ਨਿਗਰਾਨੀ ਵਧਾਈ ਜਾਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿਚ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ |

ਪਿਛਲੀ ਖ਼ਬਰ ਰੇਲ ਗੱਡੀ ਵਿਚੋਂ ਡਿੱਗ ਕੇ ਇਕ ਵਿਅਕਤੀ ਜ਼ਖ਼ਮੀ, ਪੀ.ਜੀ.ਆਈ. 'ਚ ਜ਼ੇਰੇ ਇਲਾਜ ਅਗਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਜਬਰ-ਜਨਾਹ ਕਰਨ ਅਤੇ ਜਬਰਦਸਤੀ ਗਰਭਪਾਤ ਕਰਵਾਉਣ ਦੇ ਦੋਸ਼ ਹੇਠ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।