25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਸੈਕਟਰ-109 ਵਿਖੇ ਲੁਟੇਰਿਆਂ ਨੇ ਪੱਥਰਾਂ ਤੇ ਬੋਤਲਾਂ ਨਾਲ ਇਕ ਵਿਅਕਤੀ 'ਤੇ ਕੀਤਾ ਹਮਲਾ <br/>

ਅਜੀਤ ਡੈਸਕ 20-09-2025
ਐੱਸ. ਏ. ਐੱਸ. ਨਗਰ, 19 ਸਤੰਬਰ (ਕਪਿਲ ਵਧਵਾ)-ਮੁਹਾਲੀ ਦੇ ਸੈਕਟਰ-109 ਵਿਖੇ ਤਿੰਨ ਅਣਪਛਾਤੇ ਲੁਟੇਰਿਆਂ ਨੇ ਇਕ ਵਿਅਕਤੀ 'ਤੇ ਇੱਟਾਂ, ਪੱਥਰਾਂ ਅਤੇ ਬੋਤਲਾਂ ਨਾਲ ਹਮਲਾ ਕਰਕੇ ਉਸ ਦਾ ਮੋਬਾਈਲ ਫ਼ੋਨ ਅਤੇ ਹਾਰ ਖੋਹਣ ਦੀ ਕੋਸ਼ਿਸ਼ ਕੀਤੀ | ਇਸ ਘਟਨਾ ਵਿਚ ਪੀੜਤ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਅਤੇ ਉਸ ਦੇ ਚਿਹਰੇ ਅਤੇ ਹੱਥਾਂ 'ਤੇ ਡੂੰਘੇ ਜ਼ਖ਼ਮ ਹੋ ਗਏ | ਉਸ ਦੇ ਪਰਿਵਾਰ ਨੇ ਤੁਰੰਤ ਉਸ ਨੂੰ ਇਲਾਜ਼ ਲਈ ਫੇਜ਼-6 ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ, ਜਿਥੇ ਕਿ ਉਹ ਜ਼ੇਰੇ ਇਲਾਜ਼ ਹਨ | ਜ਼ਖ਼ਮੀ ਵਿਅਕਤੀ ਦੀ ਪਛਾਣ ਸੈਕਟਰ-109 ਦੇ ਰਹਿਣ ਵਾਲੇ ਮੁਹੰਮਦ ਫਿਰਦੋਸ਼ ਵਜੋਂ ਹੋਈ ਹੈ, ਜਿਸ ਨੇ ਪੁਲਿਸ ਨੂੰ ਦੱਸਿਆ ਕਿ ਉਹ ਦੁਪਹਿਰ 2 ਵਜੇ ਦੇ ਕਰੀਬ ਸੈਕਟਰ-105 ਮਾਰਕੀਟ ਤੋਂ ਕਰਿਆਨੇ ਦਾ ਸਾਮਾਨ ਲੈ ਕੇ ਘਰ ਵਾਪਸ ਆ ਰਿਹਾ ਸੀ ਅਤੇ ਇਸ ਦੌਰਾਨ ਉਸ ਦੇ ਘਰ ਤੋਂ ਲਗਭਗ ਦੋ ਕਿੱਲੋਮੀਟਰ ਦੂਰ ਤਿੰਨ ਨੌਜਵਾਨਾਂ ਨੇ ਅਚਾਨਕ ਉਸ ਨੂੰ ਘੇਰ ਲਿਆ ਤੇ ਉਸ ਦਾ ਮੋਬਾਈਲ ਫ਼ੋਨ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਏ | ਫਿਰਦੋਸ਼ ਨੇ ਹਿੰਮਤ ਕਰਕੇ ਉਸ ਵਿਅਕਤੀ ਨੂੰ ਫੜ੍ਹ ਲਿਆ, ਜਿਸ ਨੇ ਉਸ ਦਾ ਮੋਬਾਈਲ ਫ਼ੋਨ ਖੋਹਿਆ ਸੀ | ਇਸੇ ਦੌਰਾਨ ਉਸ ਦੇ ਦੋ ਬਾਕੀ ਸਾਥੀ ਵੀ ਵਾਪਸ ਆ ਗਏ ਅਤੇ ਇਕੱਠੇ ਹੋ ਕੇ ਉਸ 'ਤੇ ਹਮਲਾ ਕਰ ਦਿੱਤਾ | ਪੀੜਤ ਦੇ ਅਨੁਸਾਰ ਮੋਬਾਈਲ ਖੋਹਣ ਵਾਲਿਆਂ ਨੇ ਪਹਿਲਾਂ ਉਸ ਦੇ ਚਿਹਰੇ 'ਤੇ ਮੁੱਕਾ ਮਾਰਿਆ ਅਤੇ ਫਿਰ ਉਸ 'ਤੇ ਬੀਅਰ ਦੀ ਬੋਤਲ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਜਦੋਂ ਉਸ ਨੇ ਰੌਲਾ ਪਾਇਆ ਤਾਂ ਲੁਟੇਰੇ ਮੌਕੇ ਤੋਂ ਫ਼ਰਾਰ ਹੋ ਗਏ | ਇਸ ਤੋਂ ਬਾਅਦ ਉਸ ਦੇ ਪਰਿਵਾਰ ਨੇ ਉਸ ਨੂੰ ਹਸਪਤਾਲ ਪਹੁੰਚਾਇਆ ਅਤੇ ਡਾਕਟਰਾਂ ਨੇ ਸੰਬੰਧਤ ਪੁਲਿਸ ਥਾਣੇ ਨੂੰ ਸੂਚਿਤ ਕੀਤਾ | ਪੁਲਿਸ ਨੇ ਪੀੜਤ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਸੇਵਾ ਦੇ ਨਾਂਅ 'ਤੇ ਮੇਵਾ ਲੁੱਟਣ ਵਾਲੇ ਰਾਜਸੀ ਆਗੂ ਪਹਿਲਾਂ ਵੀ ਇਥੇ ਹੀ ਸਨ : ਬੜੌਦੀ <br/> ਅਗਲੀ ਖ਼ਬਰ ਵਿਧਾਇਕ ਰੰਧਾਵਾ ਵਲੋਂ ਜ਼ੀਰਕਪੁਰ ਦੇ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਬਾਬਤ ਅਧਿਕਾਰੀਆਂ ਨਾਲ ਮੀਟਿੰਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।