25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਇਮੀਗੇ੍ਰਸ਼ਨ ਕੰਪਨੀ ਦੇ ਮਾਲਕ ਤੇ ਦੋ ਹੋਰ ਵਿਅਕਤੀਆਂ ਨੂੰ ਨਾਜਾਇਜ਼ ਅਸਲੇ੍ਹ ਸਮੇਤ ਕੀਤਾ ਗਿ੍ਫ਼ਤਾਰ <br/>

ਅਜੀਤ ਡੈਸਕ 20-09-2025
ਚੰਡੀਗੜ੍ਹ 19 ਸਤੰਬਰ (ਕਪਿਲ ਵਧਵਾ)-ਚੰਡੀਗੜ੍ਹ ਪੁਲਿਸ ਦੀ ਅਪਰਾਧ ਸ਼ਾਖਾ ਨੇ ਇਮੀਗੇ੍ਰਸ਼ਨ ਕੰਪਨੀ ਦੇ ਮਾਲਕ, ਉਸਦੇ ਇਕ ਬਾਊਾਸਰ ਅਤੇ ਗੈਂਗਸਟਰ ਨਾਲ ਸਬੰਧ ਰੱਖਣ ਵਾਲੇ ਵਿਅਕਤੀ ਨੂੰ ਅਸਲਾ ਐਕਟ ਦੀ ਧਾਰਾ ਤਹਿਤ ਨਜਾਇਜ਼ ਹਥਿਆਰ ਰੱਖਣ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ ਇਕ ਪਿਸਤੌਲ, ਇਕ ਦੇਸੀ ਕੱਟਾ ਅਤੇ 7 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ | ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਵਨ (26) ਵਾਸੀ ਨਿਊਾ ਇੰਦਰਾ ਕਾਲੋਨੀ (ਚੰਡੀਗੜ੍ਹ), ਮਨਟੂ ਉਰਫ਼ ਪਰਮ (36) ਵਾਸੀ ਮੁਹਾਲੀ ਅਤੇ ਅਰਵਿੰਦਰ ਸਿੰਘ (25) ਵਾਸੀ ਮਨੀ ਮਾਜਰਾ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਐੱਸ. ਪੀ. ਜਸਬੀਰ ਸਿੰਘ ਦੇ ਨਿਰਦੇਸ਼ਾਂ ਤੇ ਪੁਲਿਸ ਪਾਰਟੀ ਨੇ ਨਿਊਾ ਇੰਦਰਾ ਕਾਲੋਨੀ ਨਜ਼ਦੀਕ ਟੇਕ ਮਹਿੰਦਰਾ ਸੜਕ ਦੇ ਪਿੱਛੇ ਤੋਂ ਪਵਨ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਗਿ੍ਫ਼ਤਾਰ ਕੀਤਾ, ਪੁਲਿਸ ਅਧਿਕਾਰੀਆਂ ਨੂੰ ਉਸੇ ਕਬਜ਼ੇ 'ਚੋਂ ਇਕ ਦੇਸੀ ਕੱਟਾ ਅਤੇ 8 ਐਮ. ਐਮ (ਕੇ. ਐਫ.) ਦਾ ਇਕ ਜਿੰਦਾ ਕਾਰਤੂਸ ਬਰਾਮਦ ਹੋਇਆ | ਪੁਲਿਸ ਨੇ ਉਸ ਵਿਰੁੱਧ ਅਸਲਾ ਐਕਟ ਦੀ ਧਾਰਾ 25-54-59 ਤਹਿਤ ਐੱਫ. ਆਈ. ਆਰ. ਦਰਜ ਕੀਤੀ ਹੈ | ਜਿਸ ਤੋਂ ਬਾਅਦ ਪਵਨ ਦੀ ਪੁੱਛਗਿੱਛ ਦੌਰਾਨ ਉਸਦੇ ਦੋ ਸਾਥੀਆਂ ਦਾ ਨਾਮ ਸਾਹਮਣੇ ਆਉਣ 'ਤੇ ਪੁਲਿਸ ਨੇ ਮਨਟੂ ਤੋਂ ਇਕ ਪਿਸਤੌਲ ਨਾਲ 4 ਜਿੰਦਾ ਕਾਰਤੂਸ ਬਰਾਮਦ ਹੋਣ ਅਤੇ ਅਰਵਿੰਦਰ ਸਿੰਘ ਤੋਂ 2 ਜਿੰਦਾ ਕਾਰਤੂਸ ਬਰਾਮਦ ਹੋਣ 'ਤੇ ਉਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਮਾਮਲੇ ਵਿਚ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮ ਮਨਟੂ ਜੋ ਕਿ ਸੈਕਟਰ-17 ਵਿਖੇ ਇਮੀਗੇ੍ਰਸ਼ਨ ਦਾ ਦਫ਼ਤਰ ਚਲਾਉਂਦਾ ਹੈ, ਉਸ ਨੇ ਆਪਣੇ ਬਾਊਾਸਰ ਅਰਵਿੰਦਰ ਨਾਲ ਮਿਲ ਕੇ ਲੋਕਾਂ ਵਿਚ ਦਹਿਸ਼ਤ ਪਾਉਣ ਲਈ ਗੈਰ-ਕਾਨੂੰਨੀ ਹਥਿਆਰ ਰੱਖਿਆ ਹੋਇਆ ਸੀ ਤਾਂ ਜੋ ਲੋਕਾਂ ਨਾਲ ਵੀਜ਼ਾ ਦਿਵਾਉਣ ਦੇ ਨਾਮ 'ਤੇ ਠੱਗੀ ਗਈ ਰਕਮ ਉਨ੍ਹਾਂ ਕੋਲੋਂ ਕੋਈ ਵਾਪਸ ਨਾ ਮੰਗ ਸਕੇ | ਉਨ੍ਹਾਂ ਦੱਸਿਆ ਕਿ ਪਰਮ ਜੋ ਕਿ ਗੈਂਗਸਟਰ ਕਾਲੀ ਦੇ ਲਗਾਤਾਰ ਸੰਪਰਕ 'ਚ ਸੀ, ਉਹ ਵੀ ਇਸ ਕੰਮ ਵਿਚ ਇਨ੍ਹਾਂ ਦਾ ਸਾਥ ਦਿੰਦਾ ਸੀ | ਉਕਤ ਤਿੰਨੋਂ ਮੁਲਜ਼ਮ ਪੁਲਿਸ ਰਿਮਾਂਡ 'ਤੇ ਹਨ |

ਪਿਛਲੀ ਖ਼ਬਰ ਚੰਡੀਗੜ੍ਹ ਦੇ ਉਦਯੋਗਿਕ ਖੇਤਰ ਵਿਖੇ ਕੈਮੀਕਲ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ <br/> ਅਗਲੀ ਖ਼ਬਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਤਿੰਨ ਐਂਬੂਲੈਂਸਾਂ ਨੂੰ ਦਿਖਾਈ ਹਰੀ ਝੰਡੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।