25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

'ਯੁੱਧ ਨਸ਼ਿਆਂ ਵਿਰੁੱਧ' 202ਵੇਂ ਦਿਨ ਪੰਜਾਬ ਪੁਲਿਸ ਨੇ 7.6 ਕਿਲੋਗ੍ਰਾਮ ਹੈਰੋਇਨ, 12 ਕਿਲੋਗ੍ਰਾਮ ਅਫੀਮ ਸਮੇਤ 93 ਨਸ਼ਾ ਤਸਕਰ ਕੀਤੇ ਗਿ੍ਫ਼ਤਾਰ <br/>

ਅਜੀਤ ਡੈਸਕ 20-09-2025
ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ 'ਯੁੱਧ ਨਸ਼ਿਆਂ ਵਿਰੁੱਧ' ਨੂੰ ਲਗਾਤਾਰ 202ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 377 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 76 ਐਫ.ਆਈ.ਆਰਜ਼ ਦਰਜ ਕਰਕੇ 93 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਨਾਲ, 202 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,201 ਹੋ ਗਈ ਹੈ | ਇਸ ਛਾਪੇਮਾਰੀ ਦੌਰਾਨ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 7.6 ਕਿਲੋਗ੍ਰਾਮ ਹੈਰੋਇਨ, 12 ਕਿਲੋਗ੍ਰਾਮ ਅਫੀਮ, 1687 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 15860 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਇਸ ਆਪਰੇਸ਼ਨ ਦੌਰਾਨ 72 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 377 ਛਾਪੇ ਮਾਰੇ | ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 412 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ | ਸੂਬਾ ਸਰਕਾਰ ਵਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ-ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈ.ਡੀ.ਪੀ) - ਲਾਗੂ ਕੀਤੀ ਗਈ ਹੈ ਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 31 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |

ਪਿਛਲੀ ਖ਼ਬਰ ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ 6 ਰਿਸ਼ਵਤਖ਼ੋਰੀ ਦੇ ਮਾਮਲਿਆਂ ਵਿਚ 8 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ <br/... ਅਗਲੀ ਖ਼ਬਰ ਪੈੱਕ 'ਚ 'ਆਓ ਊਰਜਾ ਤਬਦੀਲੀ ਬਾਰੇ ਗੱਲ ਕਰੀਏ' ਵਿਸ਼ੇ 'ਤੇ ਭਾਸ਼ਣ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।