ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ 6 ਰਿਸ਼ਵਤਖ਼ੋਰੀ ਦੇ ਮਾਮਲਿਆਂ ਵਿਚ 8 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ <br/>
ਅਜੀਤ ਡੈਸਕ
20-09-2025
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਵਲੋਂ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਕਿਸੇ ਵੀ ਖੇਤਰ ਵਿਚ ਭਿ੍ਸ਼ਟਾਚਾਰ ਫੈਲਾ ਰਹੇ ਵਿਅਕਤੀਆਂ 'ਤੇ ਕਾਬੂ ਪਾਉਣ ਲਈ ਸਾਰੇ ਸੰਭਵ ਯਤਨ ਕੀਤੇ ਜਾ ਰਹੇ ਹਨ | ਬੁਲਾਰੇ ਨੇ ਇਹ ਵੀ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ 'ਚ 20 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ | ਇਸ ਤੋਂ ਇਲਾਵਾ, ਸਰਕਾਰੀ ਕਰਮਚਾਰੀਆਂ ਵਿਰੁੱਧ ਭਿ੍ਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 2 ਵਿਜੀਲੈਂਸ ਇੰਕੁਆਇਰੀਜ਼ ਵੀ ਦਰਜ ਕੀਤੀਆਂ ਗਈਆਂ ਹਨ | ਬੁਲਾਰੇ ਨੇ ਕਿਹਾ ਕਿ 15 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਅਤੇ ਇਕ ਸਰਕਾਰੀ ਕਰਮਚਾਰੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਇਕ ਕੇਸ ਵੀ ਦਰਜ ਕੀਤਾ ਗਿਆ ਹੈ | ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ ਉਨ੍ਹਾਂ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਵਿਜੀਲੈਂਸ ਬਿਊਰੋ ਵਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖ਼ੋਰੀ ਦੇ ਦੋ ਮਾਮਲਿਆਂ ਦਾ ਫ਼ੈਸਲਾ ਸੁਣਾਇਆ, ਜਿਸ 'ਚ ਦੋ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ 5 ਸਾਲ ਦੀ ਕੈਦ ਅਤੇ 20,000 ਰੁਪਏ ਤੋਂ 50,000/- ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ |