11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਭਾਈ ਘਨੱ੍ਹਈਆ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ <br/>

ਅਜੀਤ ਡੈਸਕ 21-09-2025
ਐੱਸ.ਏ.ਐੱਸ. ਨਗਰ, 20 ਸਤੰਬਰ (ਪ੍ਰੋ. ਅਵਤਾਰ ਸਿੰਘ)-ਭਾਈ ਘਨੱ੍ਹਈਆ ਜੀ ਸੇਵਾ ਸੁਸਾਇਟੀ (ਪੀ. ਜੀ. ਆਈ. ਲੰਗਰ ਸੇਵਾ ਵਾਲੀ) ਵਲੋਂ ਭਾਈ ਘਨੱ੍ਹਈਆ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸਾਹਿਬਵਾੜਾ ਸਾਹਿਬ ਫੇਜ਼-5 ਮੁਹਾਲੀ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਸਵੇਰੇ 10 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਇਲਾਹੀ ਬਾਣੀ ਦਾ ਕੀਰਤਨ ਅਤੇ ਕਥਾ-ਵਿਚਾਰਾਂ ਹੋਈਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਕੈਂਪ ਦੌਰਾਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਸੁਪਰਸਪੈਸ਼ਲਿਟੀ ਹਸਪਤਾਲ ਸੋਹਾਣਾ ਤੋਂ ਆਈ ਮਾਹਿਰ ਡਾਕਟਰੀ ਟੀਮ ਵਲੋਂ 50 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਜਨਰਲ ਸਕੱਤਰ ਕਰਮਵੀਰ ਸਿੰਘ ਗੁਲੂ ਗੋਰਾਇਆ, ਅਕਾਲੀ ਆਗੂ ਪਰਮਜੀਤ ਸਿੰਘ ਕਾਹਲੋਂ, ਨਸੀਬ ਸਿੰਘ ਸੰਧੂ, ਪ੍ਰੀਤਮ ਸਿੰਘ, ਮਨਵਿੰਦਰ ਸਿੰਘ, ਰਾਕੇਸ਼ ਕੁਮਾਰ ਸ਼ਰਮਾ, ਇੰਦਰਜੀਤ ਸਿੰਘ ਵਿਰਕ, ਸਤਬੀਰ ਸਿ, ਸੰਤੋਖ ਸਿੰਘ, ਨਰਿੰਦਰ ਸਿੰਘ ਲਾਂਬਾ, ਨਰਿੰਦਰ ਸਿੰਘ, ਜਸਬੀਰ ਸਿੰਘ (ਐਸ. ਸੀ. ਐਲ.), ਹਰਪ੍ਰੀਤ ਸਿੰਘ ਲਹਿਲ, ਮਲਕੀਤ ਸਿੰਘ, ਮੰਨਾ ਸਿੱਧੂ, ਸਤਨਾਮ ਸਿੰਘ ਭੰਗੂ, ਕੁਲਵੀਰ ਸਿੰਘ, ਭੁਪਿੰਦਰ ਸਿੰਘ, ਰਤਨਜੀਤ ਸਿੰਘ, ਜਸਵਿੰਦਰ ਸਿੰਘ ਬਾਜਵਾ, ਉਪਜਿੰਦਰ ਸਿੰਘ, ਕਾਬਲ ਸਿੰਘ, ਨਰੇਸ਼ ਜੰਗ ਅਤੇ ਇਕਬਾਲ ਸਿੰਘ ਮਸਤਾਕ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਨ ਸਭਾ ਹਲਕਾ ਖਰੜ ਦੇ ਸ਼ਹਿਰਾਂ ਤੇ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਖਸਤਾ ਹੋਈ-ਕੰਗ <br/> ਅਗਲੀ ਖ਼ਬਰ ਡੇਰਾਬੱਸੀ ਪੁਲਿਸ ਹੁਣ ਚਿੱਟੇ ਦਾ ਸੇਵਨ ਕਰਨ ਵਾਲਿਆਂ ਦੇ ਕਰਵਾ ਰਹੀ ਹੈ ਡੋਪ ਟੈਸਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।