ਡੇਰਾਬੱਸੀ, 20 ਸਤੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਤ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਤਹਿਤ ਸੀਨੀਅਰ ਭਾਜਪਾ ਆਗੂ ਅਤੇ ਸਮਾਜ ਸੇਵੀ ਗੁਰਦਰਸ਼ਨ ਸਿੰਘ ਸੈਣੀ ਵਲੋਂ ਹਲਕਾ ਪੱਧਰ 'ਤੇ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਮੁਹਿੰਮ ਦੀ ਸ਼ੁਰੂਆਤ ਉਨ੍ਹਾਂ ਵਲੋਂ ਪਿੰਡ ਸਮਗੌਲੀ ਤੋਂ ਕੀਤੀ ਗਈ, ਜਿਥੇ ਕਿ ਨੌਜਵਾਨਾਂ ਨੂੰ ਵਾਲੀਬਾਲ ਅਤੇ ਕਿ੍ਕਟ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਗੁਰਦਰਸ਼ਨ ਸਿੰਘ ਸੈਣੀ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਅੱਜ ਦੇ ਨੌਜਵਾਨ ਦੇਸ਼ ਦਾ ਭਵਿੱਖ ਹਨ | ਖੇਡਾਂ ਰਾਹੀਂ ਨੌਜਵਾਨ ਨਾ ਸਿਰਫ਼ ਤੰਦਰੁਸਤ ਰਹਿ ਸਕਦੇ ਹਨ, ਸਗੋਂ ਉਨ੍ਹਾਂ ਦੀ ਸੋਚ ਵੀ ਸਕਾਰਾਤਮਕ ਰਹਿੰਦੀ ਹੈ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਿੱਖਿਆ ਅਤੇ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਕਿਹਾ ਕਿ ਖਿਡਾਰੀਆਂ ਦੇ ਹਿੱਤਾਂ ਅਤੇ ਖੇਡਾਂ ਨੂੰ ਪ੍ਰਫੁੱਲਤਾ ਕਰਨ ਲਈ ਉਹ ਸ਼ੁਰੂ ਤੋਂ ਹੀ ਉਪਰਾਲੇ ਕਰਦੇ ਆ ਰਹੇ ਹਨ ਅਤੇ ਭਵਿੱਖ 'ਚ ਵੀ ਇਨ੍ਹਾਂ ਯਤਨਾਂ ਨੂੰ ਜਾਰੀ ਰੱਖਣਗੇ | ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਹਲਕੇ ਦੇ ਹਰ ਪਿੰਡ 'ਚ ਖੇਡ ਸਮੱਗਰੀ ਪਹੁੰਚਾ ਕੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਵੇਗਾ | ਇਸ ਮੌਕੇ ਰਾਕੇਸ਼ ਅਚਿੰਤ, ਸੋਨੀ ਰਾਣਾ ਸਮਗੌਲੀ, ਰਮਨ ਨੰਬਰਦਾਰ ਸਮਗੌਲੀ, ਜੱਸੀ ਪ੍ਰਧਾਨ, ਮਨਪ੍ਰੀਤ ਸਮਗੌਲੀ, ਰਾਜੂ ਖੇੜੀ ਗੁੱਜਰਾਂ, ਧਰਮ ਸਿੰਘ, ਪੱਪੂ ਰਾਣਾ ਪੰਚ, ਡਾ. ਕਦਮ, ਗੋਲਡੀ, ਰੋਬਿਨ, ਮੋਹਿਤ, ਅੰਜੂ, ਹਰਪ੍ਰੀਤ ਸਿੰਘ ਟਿੰਕੂ, ਪੁਸ਼ਪਿੰਦਰ ਮਹਿਤਾ, ਸਾਨੰਤ ਭਾਰਦਵਾਜ, ਮੇਜਰ ਸਿੰਘ, ਦਵਿੰਦਰ ਧਨੌਨੀ ਤੇ ਗੁਲਜਾਰ ਸਿੰਘ ਟਿਵਾਣਾ ਸਮੇਤ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ |