ਐੱਸ.ਏ.ਐੱਸ. ਨਗਰ, 20 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-70 ਸਥਿਤ ਆਸ਼ਮਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੂੰ ਬਜ਼ੁਰਗਾਂ ਪ੍ਰਤੀ ਆਪਣਾ ਪਿਆਰ ਅਤੇ ਸਤਿਕਾਰ ਦਿਖਾਉਣ ਦਾ ਮੌਕਾ ਪ੍ਰਦਾਨ ਕਰਦਿਆਂ ਸਕੂਲ ਕੈਂਪਸ ਵਿਖੇ ਬਜ਼ੁਰਗ ਦਿਵਸ ਮਨਾਇਆ ਗਿਆ | ਇਸ ਪ੍ਰੋਗਰਾਮ 'ਚ ਸਮੁੱਚੇ ਵਿਦਿਆਰਥੀਆਂ ਸਮੇਤ ਉਨ੍ਹਾਂ ਦੇ ਦਾਦਾ-ਦਾਦੀ ਅਤੇ ਨਾਨਾ-ਨਾਨੀ ਨੇ ਭਾਗ ਲਿਆ | ਇਸ ਪ੍ਰੋਗਰਾਮ ਦਾ ਮੁੱਖ ਮੰਤਵ ਸਕੂਲ ਦੇ ਸਾਰੇ ਵਿਦਿਆਰਥੀਆਂ ਦੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਪੋਤੇ-ਪੋਤੀਆਂ ਦੇ ਅਥਾਹ ਪਿਆਰ ਨਾਲ ਜਾਣੂ ਕਰਵਾਉਣਾ ਵੀ ਸੀ | ਇਸ ਮੌਕੇ ਵਿਦਿਆਰਥੀਆਂ ਵਲੋਂ ਆਪਣੇ ਬਜ਼ੁਰਗਾਂ ਦਾ ਫੁੱਲਾਂ ਨਾਲ ਸਵਾਗਤ ਕੀਤਾ ਗਿਆ | ਇਸ ਤੋਂ ਬਾਅਦ ਜੂਨੀਅਰ ਕਲਾਸਾਂ ਦੇ ਵਿਦਿਆਰਥੀਆਂ ਵਲੋਂ ਬਜ਼ੁਰਗਾਂ ਦੀ ਉਸਤਤ ਵਿਚ ਗੀਤ ਤੇ ਕਵਿਤਾਵਾਂ ਪੇਸ਼ ਕਰਨ ਤੋਂ ਇਲਾਵਾ ਵੱਖ-ਵੱਖ ਗੀਤਾਂ ਦੀਆਂ ਧੁੰਨਾਂ 'ਤੇ ਡਾਂਸ ਵੀ ਕੀਤਾ ਗਿਆ | ਪ੍ਰੋਗਰਾਮ ਦੇ ਅੰਤ 'ਚ ਛੋਟੇ-ਛੋਟੇ ਬੱਚਿਆਂ ਨੇ ਮਿਡਲ ਕਲਾਸਾਂ ਦੇ ਵਿਦਿਆਰਥੀਆਂ ਨਾਲ ਮਿਲ ਕੇ ਗ੍ਰੈਂਡ ਪੈਂਰਟਸ ਲਈ ਇਕ ਦਿਲ ਨੂੰ ਛੂਹਣ ਵਾਲਾ ਨਾਟਕ ਪੇਸ਼ ਕੀਤ | ਅੰਤ 'ਚ ਸਕੂਲ ਦੇ ਡਾਇਰੈਕਟਰ ਜੇ. ਐੱਸ. ਕੇਸਰ ਤੇ ਪਿ੍ੰ. ਸੂਚੀ ਗਰੋਵਰ ਨੇ ਵੱਖ-ਵੱਖ ਗਤੀਵਿਧੀਆਂ 'ਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ |