11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਡੇਰਾਬੱਸੀ ਵਿਖੇ 'ਅਧਿਆਪਕ ਸਨਮਾਨ ਸਮਾਰੋਹ' ਕਰਵਾਇਆ <br/>

ਅਜੀਤ ਡੈਸਕ 21-09-2025
ਡੇਰਾਬੱਸੀ, 20 ਸਤੰਬਰ (ਰਣਬੀਰ ਸਿੰਘ ਪੜ੍ਹੀ)-ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਡੇਰਾਬੱਸੀ ਵਲੋਂ ਅਧਿਆਪਕਾਂ ਨੂੰ ਸਨਮਾਨਿਤ ਕਰਨ ਅਤੇ ਉਨ੍ਹਾਂ ਦੇ ਅਨਮੋਲ ਯੋਗਦਾਨ ਨੂੰ ਸਿਜਦਾ ਕਰਨ ਲਈ 'ਅਧਿਆਪਕ ਸਨਮਾਨ ਸਮਾਰੋਹ' ਕਰਵਾਇਆ ਗਿਆ | ਇਸ ਮੌਕੇ ਸਕੂਲ ਅਧਿਆਪਕਾਂ ਨੇ ਕਵਿਤਾਵਾਂ, ਗੀਤਾਂ ਅਤੇ ਡਾਂਸ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ, ਜਿਸ ਨੇ ਸਮਾਰੋਹ ਨੂੰ ਰੰਗੀਨ ਬਣਾਇਆ | ਸਮਾਰੋਹ ਦੀ ਸ਼ੋਭਾ ਵਧਾਉਣ ਲਈ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਵਿਰਦੀ, ਉਪ ਪ੍ਰਧਾਨ ਅੰਮਿ੍ਤਪਾਲ ਸਿੰਘ, ਮੈਨੇਜਰ ਗੁਰਜੀਤ ਸਿੰਘ, ਮੈਂਬਰ ਕਪੂਰ ਸਿੰਘ, ਅੰਮਿ੍ਤਪਾਲ ਮੋਦੀ ਅਤੇ ਪਿ੍ੰ. ਕਵਿਤਾ ਅੱਤਰੀ ਨੇ ਉਚੇਚੇ ਤੌਰ 'ਤੇ ਹਾਜ਼ਰੀ ਲੁਆਈ | ਇਸ ਮੌਕੇ ਪ੍ਰਧਾਨ ਸੁਰਿੰਦਰ ਸਿੰਘ ਵਿਰਦੀ ਨੇ ਕਿਹਾ ਕਿ ਅਧਿਆਪਕ ਭਵਿੱਖ ਦੇ ਨਿਰਮਾਤਾ ਹਨ, ਜੋ ਕਿ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਣ ਲਈ ਨਵੀਨਤਾਕਾਰੀ ਅਤੇ ਸਵਦੇਸ਼ੀ ਢੰਗ ਨਾਲ ਕੰਮ ਕਰ ਰਹੇ ਹਨ, ਜਦਕਿ ਉਪ ਪ੍ਰਧਾਨ ਅੰਮਿ੍ਤਪਾਲ ਸਿੰਘ ਨੇ ਅਧਿਆਪਕਾਂ ਨੂੰ ਨਾ ਸਿਰਫ ਸਿੱਖਿਆ ਦੇਣ ਵਾਲੇ, ਸਗੋਂ ਨੈਤਿਕਤਾ ਤੇ ਵਿਵੇਕ ਦੇ ਪ੍ਰੇਰਕ ਦੱਸਿਆ | ਇਸ ਮੌਕੇ ਕਮੇਟੀ ਮੈਂਬਰ ਕਪੂਰ ਸਿੰਘ ਨੇ ਕਿਹਾ ਕਿ ਅਧਿਆਪਕ ਸਾਨੂੰ ਕਿਤਾਬਾਂ ਦੇ ਗਿਆਨ ਤੋਂ ਇਲਾਵਾ ਜ਼ਿੰਦਗੀ ਦੇ ਅਨਮੋਲ ਸਬਕ ਵੀ ਸਿਖਾਉਂਦੇ ਹਨ | ਇਸੇ ਦੌਰਾਨ ਪਿ੍ੰ. ਕਵਿਤਾ ਅੱਤਰੀ ਨੇ ਸਕੂਲ ਦੇ ਅਧਿਆਪਕਾਂ ਦੀ ਅਣਥੱਕ ਮਿਹਨਤ ਦੀ ਪ੍ਰਸ਼ੰਸਾ ਕਰਦਿਆਂ ਅਕਾਦਮਿਕ ਅਤੇ ਖੇਡਾਂ ਦੇ ਖੇਤਰ 'ਚ ਮਿਲੀਆਂ ਸਫ਼ਲਤਾਵਾਂ 'ਤੇ ਚਾਨਣਾ ਪਾਇਆ | ਸਮਾਰੋਹ ਦਾ ਸਮਾਪਤੀ ਧੰਨਵਾਦੀ ਮਤੇ ਨਾਲ ਹੋਈ, ਜਿਸ ਦੌਰਾਨ ਪ੍ਰਬੰਧਕ ਮੰਡਲ ਅਤੇ ਸਟਾਫ਼ ਦੇ ਸਾਂਝੇ ਯਤਨਾਂ ਨੂੰ ਯਾਦਗਾਰ ਸਮਾਗਮ ਦੀ ਕਾਮਯਾਬੀ ਲਈ ਸਰਾਹਿਆ ਗਿਆ |

ਪਿਛਲੀ ਖ਼ਬਰ ਰੇਲਵੇ ਸਟੇਸ਼ਨ 'ਤੇ ਬਣੇ ਬੱਸ ਸਟੈਂਡ ਅੱਡੇ ਦਾ ਹੋਇਆ ਬੁਰਾ ਹਾਲ ਅਗਲੀ ਖ਼ਬਰ ਰਾਣਾ ਗਿੱਲ ਨੇ ਟੁੱਟੀਆਂ ਸੜਕਾਂ ਦੀ ਮੁਰੰਮਤ ਕਰਵਾਉਣ ਦਾ ਬੀੜਾ ਚੁੱਕਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।