08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

'ਯੁੱਧ ਨਸ਼ਿਆਂ ਵਿਰੁੱਧ' 203ਵੇਂ ਦਿਨ, ਪੰਜਾਬ ਪੁਲਿਸ ਨੇ 79 ਨਸ਼ਾ ਤਸਕਰਾਂ ਨੂੰ 11.4 ਕਿੱਲੋਗ੍ਰਾਮ ਹੈਰੋਇਨ, 4.29 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗਿ੍ਫ਼ਤਾਰ <br/>

ਅਜੀਤ ਡੈਸਕ 21-09-2025
ਚੰਡੀਗੜ੍ਹ, 20 ਸਤੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਲਗਾਤਾਰ 203ਵੇਂ ਦਿਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 357 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ 79 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਨ ਉਪਰੰਤ ਰਾਜ ਭਰ ਵਿਚ 56 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ | ਇਸ ਦੇ ਨਾਲ, 203 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 30,298 ਹੋ ਗਈ ਹੈ | ਛਾਪੇਮਾਰੀ ਦੌਰਾਨ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿਚੋਂ 11.4 ਕਿੱਲੋ ਹੈਰੋਇਨ, 644 ਗ੍ਰਾਮ ਅਫ਼ੀਮ, 814 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4.29 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ | 69 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿਚ 357 ਥਾਵਾਂ ਤੇ ਛਾਪੇਮਾਰੀ ਕੀਤੀ ਹੈ | ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 389 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ | ਸੂਬਾ ਸਰਕਾਰ ਨੇ ਰਾਜ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਤਿੰਨ-ਪੱਖੀ ਰਣਨੀਤੀ-ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ-ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ਨਸ਼ਾ ਛੁਡਾਉਣ ਦੇ ਹਿੱਸੇ ਵਜੋਂ ਅੱਜ 42 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |

ਪਿਛਲੀ ਖ਼ਬਰ ਬੇਕਰੀ ਦੇ ਕੈਮੀਕਲ ਰਹਿਤ ਸਾਫ਼-ਸੁਥਰੇ ਢੰਗ ਨਾਲ ਉਤਪਾਦ ਬਣਾਉਣ ਦੀ ਸਿਖਲਾਈ ਦੇਣ ਲਈ ਟ੍ਰੇਨਿੰਗ ਕਰਵਾਈ <br/> ਅਗਲੀ ਖ਼ਬਰ ਕਾਂਗਰਸ ਦੇ 'ਵੋਟ ਚੋਰੀ' ਦੇ ਦੋਸ਼ਾਂ 'ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਪਲਟਵਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।