ਸ੍ਰੀ ਅਨੰਦਪੁਰ ਸਾਹਿਬ, 29 ਅਗਸਤ (ਕਰਨੈਲ ਸਿੰਘ)-ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ਵਿਚੋਂ ਗਾਰ ਕੱਢਣ ਦੀ ਕਾਰ ਸੇਵਾ 1 ਸਤੰਬਰ ਨੂੰ ਅਰੰਭ ਹੋਵੇਗੀ | ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਮੁਖ ਰਖ ਕੇ ਪਵਿੱਤਰ ਸਰੋਵਰ ਵਿਚੋਂ ਗਾਰ ਕੱਢਣ ਦੀ ਕਾਰ ਸੇਵਾ ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਵਲੋਂ ਕੀਤੀ ਜਾਵੇਗੀ | ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ ਆਦਿ ਸੂਬਿਆਂ ਦੀ ਸੰਗਤ ਵੀ ਸਰੋਵਰ ਦੀ ਕਾਰ ਸੇਵਾ ਵਿਚ ਸਹਿਯੋਗ ਕਰੇਗੀ | ਕਾਰ ਸੇਵਾ ਦੀ ਅਰੰਭਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਸੁੱਚਾ ਸਿੰਘ ਕਾਰ ਸੇਵਾ ਵਾਲੇ, ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ, ਬਾਬਾ ਤੀਰਥ ਸਿੰਘ ਤਪ ਅਸਥਾਨ ਬਾਬਾ ਜੀਵਨ ਸਿੰਘ ਜੀ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਬਾਬਾ ਸੁਖਵਿੰਦਰ ਸਿੰਘ ਹਲਕੇ ਦੇਅਤੇ ਵੱਡੀ ਗਿਣਤੀ ਵਿਚ ਹੋਰ ਧਾਰਮਿਕ ਸ਼ਖ਼ਸੀਅਤਾਂ ਵੀ ਸ਼ਾਮਿਲ ਹੋਣਗੀਆਂ | ਉਨ੍ਹਾਂ ਦੱਸਿਆ ਕਿ ਇਹ ਇਤਿਹਾਸਕ ਕਾਰ ਸੇਵਾ ਇਕ ਹਫਤੇ ਤੋਂ ਘੱਟ ਸਮੇਂ ਵਿਚ ਮੁਕੰਮਲ ਕਰ ਲਈ ਜਾਵੇਗੀ |