22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

10 ਗ੍ਰਾਮ ਨਸ਼ੀਲੇ ਪਾਊਡਰ ਤੇ ਨਸ਼ਾ ਕਰਨ ਦਾ ਆਦੀ ਗਿ੍ਫ਼ਤਾਰ <br/>

ਅਜੀਤ ਡੈਸਕ 30-08-2025
ਰੂਪਨਗਰ, 29 ਅਗਸਤ (ਯਸ਼ਵੰਤ ਬੱਸੀ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਰੂਪਨਗਰ ਪੁਲਿਸ ਵਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿਚ ਨਸ਼ਾ ਕਰਨ ਦੇ ਆਦੀ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਅਤੇ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 10 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ | ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ''ਯੁੱਧ ਨਸ਼ਿਆਂ ਵਿਰੁੱਧ'' ਮੁਹਿੰਮ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਸਥਾਨਾ 'ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਿਟੀ ਰੂਪਨਗਰ ਵਲੋਂ ਸੁਮੇਸ਼ ਕੁਮਾਰ ਵਾਸੀ ਪਬਲਿਕ ਕਲੋਨੀ ਰੂਪਨਗਰ ਹਾਲ ਵਾਸੀ ਪਿੰਡ ਸੁਰਤਾਪੁਰ ਮੰਡ ਥਾਣਾ ਸ੍ਰੀ ਚਮਕੌਰ ਸਾਹਿਬ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 10 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਲੋਂ ਨਸ਼ਾ ਕਰਨ ਦੇ ਆਦੀ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ | ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆਂ ਕਿ ਪ੍ਰੋਜੇਕਟ 'ਸੰਪਰਕ' ਦੀ ਲਗਾਤਾਰਤਾ ਵਿਚ ਆਮ ਪਬਲਿਕ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗੂਰਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਪਿੰਡਾ ਵਿਚ ਜਾ ਕੇ ਗਜਟਿਡ ਅਫ਼ਸਰਾਂ ਅਤੇ ਮੁੱਖ ਅਫ਼ਸਰ ਥਾਣਾ ਵਲੋਂ ਮੀਟਿੰਗਾ ਕਰਕੇ ਉਨ੍ਹਾਂ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਸੁਝਾਅ ਵੀ ਲਏ ਗਏ |

ਪਿਛਲੀ ਖ਼ਬਰ ਬਸਪਾ ਗੁਰਧਾਮਾਂ 'ਤੇ ਹਮਲੇ ਅਤੇ ਬੇਅਦਬੀ ਬਰਦਾਸ਼ਤ ਨਹੀਂ ਕਰੇਗੀ-ਭੈਣੀ <br/> ਅਗਲੀ ਖ਼ਬਰ ਪਹਿਲੀ ਸਤੰਬਰ ਨੂੰ ਆਰੰਭ ਹੋਵੇਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਰੋਵਰ 'ਚੋਂ ਗਾਰ ਕੱਢਣ ਦੀ ਕਾਰ ਸੇਵਾ-ਭਾਈ ਚਾਵਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।