22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਭੂਰੀਵਾਲੇ ਟਿੱਬਾ ਨੰਗਲ ਕਾਲਜ ਵਿਖੇ ਖੇਡ ਦਿਵਸ ਮਨਾਇਆ

ਅਜੀਤ ਡੈਸਕ 30-08-2025
ਨੂਰਪੁਰ ਬੇਦੀ, 29 ਅਗਸਤ (ਵਿੰਦਰਪਾਲ ਝਾਂਡੀਆਂ)-ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਵਿਖੇ ਬਹੁਤ ਹੀ ਸ਼ਲਾਘਾਯੋਗ ਤੇ ਖ਼ੂਬਸੂਰਤ ਤਰੀਕੇ ਨਾਲ ਖੇਡ ਦਿਵਸ ਮਨਾਉਣ ਦਾ ਆਯੋਜਨ ਕੀਤਾ ਗਿਆ | ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰੋ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੁਆਰਾ ਮੈਡਮ ਮਨਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਕਾਲਜ ਵਿਖੇ ਇਸ ਦਿਨ ਨੂੰ ਬਹੁਤ ਹੀ ਸ਼ਾਨਦਾਰ ਢੰਗ ਨਾਲ ਪ੍ਰੋਗਰਾਮ ਆਯੋਜਿਤ ਕੀਤਾ ਗਿਆ | ਸਭ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਇਸ ਦਿਨ ਨੂੰ ਹਾਕੀ ਦੇ ਜਾਦੂਗਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਮਨਾਉਣ ਸਬੰਧੀ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਅਤੇ ਉਨ੍ਹਾਂ ਦੇ ਜੀਵਨ ਅਤੇ ਵਿਸ਼ੇਸ਼ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਗਿਆ | ਕਾਲਜ ਪਿ੍ੰਸੀਪਲ ਮੈਡਮ ਨਿਸ਼ਾ ਸ਼ਰਮਾ ਵਲੋਂ ਵੀ ਇਸ ਦਿਨ ਬਾਰੇ ਆਪਣੇ ਖ਼ੂਬਸੂਰਤ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਗਏ | ਕੁੱਝ ਵਿਦਿਆਰਥਣਾਂ ਨੇ ਵੀ ਧਿਆਨ ਚੰਦ ਦੇ ਜੀਵਨ ਬਾਰੇ ਪੋਸਟਰ ਅਤੇ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਤੇ ਮੈਡਮ ਹਿਮਾਨੀ, ਮੈਡਮ ਅਮਨ, ਮੈਡਮ ਹਰਜੋਤ, ਮੈਡਮ ਜੋਤੀ, ਮੈਡਮ ਮਨਮੀਤ, ਮੈਡਮ ਸੁਨੀਤਾ ਅਤੇ ਕਾਲਜ ਦਾ ਸਮੂਹ ਸਟਾਫ਼ ਮੌਜੂਦ ਸੀ |

ਪਿਛਲੀ ਖ਼ਬਰ ਏ.ਐਸ.ਆਈ. ਨਰਿੰਦਰ ਕੁਮਾਰ ਨੂੰ ਸੇਵਾ ਮੁਕਤੀ 'ਤੇ ਵਿਭਾਗ ਨੇ ਦਿੱਤੀ ਨਿੱਘੀ ਵਿਦਾਇਗੀ <br/> ਅਗਲੀ ਖ਼ਬਰ ਨਦੀ ਦਾ ਪਾਣੀ ਦਾਖ਼ਲ ਹੋਣ ਕਾਰਨ ਸਰਾੜੀ ਤੇ ਸੈਂਫਲਪੁਰ 'ਚ ਫ਼ਸਲਾਂ ਨੂੰ ਪੁੱਜਿਆ ਭਾਰੀ ਨੁਕਸਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।