22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਜਗਾਓ-ਪੰਜਾਬ ਬਚਾਓ ਰੈਲੀ ਦਾ ਆਗਾਜ਼ <br/>

ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਅਕਾਲੀ ਦਲ ਨੌਜਵਾਨ ਆਗੂ ਸਰਪੰਚ ਸੇਠੀ ਥੋਪੀਆ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦਿਆਂ ਨਾਲ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਚੇਅਰਮੈਨ ਰਣਬੀਰ ਸਿੰਘ ਪੂਨੀਆ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਮਹਿੰਦਰ ਸਿੰਘ ਹੁਸੈਨਪੁਰ ਤੇ ਹੋਰ ਅਤੇ ਲੋਕਾਂ ਦਾ ਠਾਠਾਂ ਮਾਰਦਾ ਇਕੱਠ | ਤਸਵੀਰਾਂ : ਦੀਦਾਰ ਸਿੰਘ ਬਲਾਚੌਰੀਆ <br/> 30-08-2025
ਬਲਾਚੌਰ, 29 ਅਗਸਤ (ਦੀਦਾਰ ਸਿੰਘ ਬਲਾਚੌਰੀਆ, ਨਰੇਸ਼ ਧੌਲ)-ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਨਵਾਂਸ਼੍ਰੋਮਣੀ ਅਕਾਲੀ ਦਲ ਤੇ ਹੋਰ ਸੀਨੀਅਰ ਆਗੂਆਂ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਆਏ ਲੋਕਾਂ ਦੇ ਵਿਸ਼ਾਲ ਇਕੱਠ ਦੌਰਾਨ ਪੰਜਾਬ ਜਗਾਓ-ਪੰਜਾਬ ਬਚਾਉ ਰੈਲੀ ਦਾ ਆਗਾਜ਼ ਬਲਾਚੌਰ ਤੋਂ ਕੀਤਾ ਗਿਆ | ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸਾਬਕਾ ਵਿਧਾਇਕ ਠਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਤੇ ਹੋਰ ਸਰਗਰਮ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ | ਰੈਲੀ ਦੌਰਾਨ ਬਲਾਚੌਰ ਦੀ ਸਿਆਸਤ ਵਿਚ ਮਜ਼ਬੂਤ ਪੱਕੜ ਰੱਖਣ ਵਾਲੇ ਤੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿਚ ਦਿਨ ਰਾਤ ਇਕ ਕਰਨ ਵਾਲੇ ਨੌਜਵਾਨ ਅੰਮਿ੍ਤ ਕੁਮਾਰ ਸੇਠੀ ਥੋਪੀਆ ਵਲੋਂ ਹਜ਼ਾਰਾਂ ਦੀ ਗਿਣਤੀ ਵਿਚ ਨੌਜਵਾਨਾਂ ਸਮੇਤ ਨਵੇਂ ਅਕਾਲੀ ਦਲ ਵਿਚ ਸ਼ਾਮਿਲ ਹੋਣ 'ਤੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਸਿਰਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਹਲਕਾ ਬਲਾਚੌਰ ਦੇ ਲੋਕਾਂ ਦਾ ਵਿਸ਼ਾਲ ਇਕੱਠ ਜਾਗੇਗਾ ਪੰਜਾਬ, ਬੱਚੇਗਾ ਪੰਜਾਬ ਮੁਹਿੰਮ ਨੂੰ ਪੰਜਾਬ ਵਿਚ ਭਾਰੀ ਹੁਲਾਰਾ ਦੇਵੇਗਾ | ਉਨ੍ਹਾਂ ਆਖਿਆ ਕਿ ਨੌਜਵਾਨਾਂ, ਸਮੂਹ ਪੰਜਾਬੀਆਂ ਨੂੰ ਆਸਾਂ ਤੇ ਉਮੀਦਾਂ' ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਨਵਾਂ ਸ਼੍ਰੋਮਣੀ ਅਕਾਲੀ ਦਲ ਖਰਾ ਉਤਰੇਗਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ ਤੇ ਇਸ ਨੂੰ ਤੱਕੜਾਂ ਕਰਨ ਲਈ ਸਾਂਝੇ ਯਤਨਾਂ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਸਾਂਝੇ ਯਤਨਾਂ ਦੀ ਜ਼ਰੂਰਤ ਹੈ | ਉਨ੍ਹਾਂ ਨੌਜਵਾਨਾਂ ਨੂੰ ਅੱਗੇ ਵੱਧ ਕੇ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਚਾਰ ਪ੍ਰਸਾਰ ਕਰਨਾ ਚਾਹੀਦਾ ਹੈ ਜੋ ਕਿ ਸਮੇਂ ਦੀ ਜ਼ਰੂਰਤ ਹੈ, ਉਨ੍ਹਾਂ ਸੇਠੀ ਸਰਪੰਚ ਵਲੋਂ ਹਜ਼ਾਰਾਂ ਨੌਜਵਾਨਾਂ ਨਾਲ ਪਾਰਟੀ ਵਿਚ ਸ਼ਾਮਿਲ ਹੋਣ ਵਧਾਈ ਦਿੱਤੀ | ਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਕਿ ਜਿਸ ਤਰ੍ਹਾਂ ਪੰਜਾਬ ਦੇ ਹੱਕਾਂ ਅਤੇ ਹਿੱਤਾਂ, ਸਰਬਪੱਖੀ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਮੇਲ ਵਿਚ ਬਲਾਚੌਰ ਦੀ ਧਰਤੀ ਵਿਖੇ ਪਹਿਲੀ ਵਾਰ ਇਤਿਹਾਸਕ ਇਕੱਠ ਕਰਨ ਵਾਲੇ ਨੌਜਵਾਨ ਸਰਪੰਚ ਸੇਠੀ ਥੋਪੀਆ ਸਾਬਕਾ ਚੇਅਰਮੈਨ ਰਣਬੀਰ ਸਿੰਘ ਪੂਨੀਆਂ ਦੀ ਪ੍ਰੇਰਨਾ ਸਦਕਾ ਹਜ਼ਾਰਾਂ ਨੌਜਵਾਨਾਂ ਨਾਲ ਸਵਾਰ ਹੋਏ ਹਨ, ਉਸੇ ਤਰ੍ਹਾਂ ਸਾਨੂੰ ਸਾਰਿਆਂ ਨੂੰ ਪੰਜਾਬ ਦੇ ਭਲੇ ਲਈ ਪੰਜਾਬ ਮੇਲ ਵਿਚ ਚੜ੍ਹਣਾ ਚਾਹੀਦਾ ਹੈ | ਇਸ ਮੌਕੇ ਰਣਬੀਰ ਸਿੰਘ ਪੂਨੀਆ ਸਾਬਕਾ ਚੇਅਰਮੈਨ, ਹਰਜਿੰਦਰ ਸਿੰਘ ਕੁਲ ਗਰਾਂ, ਹਰਮੈਸ਼ ਸਿੰਘ, ਸਟੇਟ ਡੈਲੀਗੇਟ ਸੁਰਜੀਤ ਸਿੰਘ ਦੋਭਾਲੀ, ਸਾਬਕਾ ਚੇਅਰਮੈਨ ਹਰ ਅਮਰਿੰਦਰ ਸਿੰਘ ਰਿੰਕੂ, ਠੇਕੇਦਾਰ ਗੁਰਚਰਨ ਸਿੰਘ ਉੱਲਦਣੀ, ਜਤਿੰਦਰ ਸਿੰਘ ਬਡਵਾਲ, ਮਾਸਟਰ ਓਮ ਪ੍ਰਕਾਸ਼, ਜਸਵਿੰਦਰ ਸਿੰਘ ਕਾਹਮਾ, ਨਿਰਮਲ ਸਿੰਘ ਮਾਣੇਵਾਲ, ਜਤਿੰਦਰ ਸਿੰਘ ਬਡਵਾਲ, ਮਾਸਟਰ ਓਮ ਪ੍ਰਕਾਸ਼, ਜਸਵਿੰਦਰ ਸਿੰਘ ਕਾਹਮਾ, ਡਾ. ਪ੍ਰਦੀਪ ਸ਼ਰਮਾਂ, ਹਰਮੇਸ਼ ਸਿੰਘ ਠੋਡਾ, ਰੂਪਿੰਦਰ ਸਿੰਘ ਬਹਿਲੋਲਪੁਰ, ਪ੍ਰਦੀਪ ਥੋਪੀਆ, ਗੁਰਚਰਨ ਚੇਚੀ, ਹਰਮਿੰਦਰ ਰੁੜਕੀ, ਚਰਨਜੀਤ ਸਿੰਘ ਥੋਪੀਆ, ਹਰਮੇਸ਼ ਠੇਕੇਦਾਰ, ਰਾਜ ਕੁਮਾਰ ਨੀਲੇਵਾੜਾ, ਬਿੱਲੂ ਪੰਡਿਤ, ਪਵਨ ਚੌਹਾਨ, ਦਿਸ਼ਾਂਤ ਕੁਕੜ ਸੂਹਾ, ਰਾਮਪਾਲ, ਵਿਜੇ ਕੁਮਾਰ, ਤੀਰਥ ਰਾਮ ਖਟਾਣਾ ਰੱਤੇਵਾਲ, ਸੇਖਰ ਸਰਪੰਚ ਗੜ੍ਹੀ, ਦਿਲਪ੍ਰੀਤ ਸਿੰਘ ਬਾਬਾ, ਅਜੇ ਕੋਹਲੀ, ਓਮ ਪ੍ਰਕਾਸ਼ ਭੂੰਬਲਾਂ, ਹਜੂਰਾ ਸਿੰਘ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਤੋਂ ਰਾਸ਼ਨ ਦਾ ਭਰਿਆ ਟਰੱਕ ਹੜ੍ਹ ਪੀੜਤਾਂ ਲਈ ਰਵਾਨਾ <br/> ਅਗਲੀ ਖ਼ਬਰ ਰੋਟਰੀ ਕਲੱਬ ਰੂਪਨਗਰ ਨੇ ਰਾਸ਼ਟਰੀ ਖੇਡ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।