ਮੋਰਿੰਡਾ, 30 ਅਗਸਤ (ਤਰਲੋਚਨ ਸਿੰਘ ਕੰਗ)-ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਖਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਮਿਤੀ 1 ਸਤੰਬਰ ਦਿਨ ਸੋਮਵਾਰ ਨੂੰ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਜੀ ਦਾ ਸ਼ੁੱਭ ਆਗਮਨ ਦਿਹਾੜਾ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਡਾ. ਪੁਸ਼ਪਿੰਦਰ ਕੌਰ ਨੇ ਦੱਸਿਆ ਕਿ ਸਵੇਰੇ ਸਾਢੇ ਦਸ ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਸ਼ਬਦ ਕੀਰਤਨ ਕੀਤਾ ਜਾਵੇਗਾ |