31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸੀਨੀਅਰ ਸਿਟੀਜ਼ਨਜ਼ ਕੌਂਸਲ ਦੀ ਮੀਟਿੰਗ ਭਲਕੇ

ਅਜੀਤ ਡੈਸਕ 31-08-2025
ਰੂਪਨਗਰ, 30 ਅਗਸਤ (ਯਸ਼ਵੰਤ ਬੱਸੀ)-ਸੀਨੀਅਰ ਸਿਟੀਜ਼ਨਜ਼ ਕੌਂਸਲ ਰੂਪਨਗਰ ਦੀ ਮਹੀਨਾਵਾਰ ਮੀਟਿੰਗ ਮਿਤੀ 1 ਸਤੰਬਰ 2025 ਦਿਨ ਸੋਮਵਾਰ ਨੂੰ ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੇ ਮੀਟਿੰਗ ਹਾਲ ਵਿਚ ਸ਼ਾਮ ਦੇ ਚਾਰ ਵਜੇ ਤੋਂ ਛੇ ਵਜੇ ਤੱਕ ਹੋਵੇਗੀ | ਇਸ ਸਬੰਧੀ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਪਰਮਿੰਦਬੀਰ ਸਿੰਘ ਚੀਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਇਕੱਤਰਤਾ ਵਿਚ ਇੰਡਸ ਹਸਪਤਾਲ ਗਰੁੱਪ ਮੋਹਾਲੀ ਦੇ ਡਾ: ਨਫਸਜੀਤ ਸਿੰਘ ਈ.ਐਨ.ਟੀ. ਮਾਹਿਰ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਣਗੇ | ਇਸ ਮੌਕੇ ਕੌਂਸਲ ਦੇ ਮੈਂਬਰਾਂ ਦੇ ਅਗਸਤ ਮਹੀਨੇ ਦੌਰਾਨ ਜਨਮ ਦਿਨ ਅਤੇ ਵਿਆਹ ਵਰ੍ਹੇਗੰਢ ਵੀ ਸਮੂਹਿਕ ਤੌਰ 'ਤੇ ਮਨਾਏ ਜਾਣਗੇ |

ਪਿਛਲੀ ਖ਼ਬਰ ਸਮਾਣਾ ਖੁਰਦ ਵਿਖੇ ਸਾਲਾਨਾ ਕੁਸ਼ਤੀ ਦੰਗਲ ਕਰਵਾਇਆ <br/> ਅਗਲੀ ਖ਼ਬਰ ਖਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਧਾਰਮਿਕ ਸਮਾਗਮ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।