31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸਵਾਂ ਨਦੀ 'ਚ ਹੋ ਰਹੀ ਗੈਰ ਕਾਨੂੰਨੀ ਮਾਈਨਿੰਗ ਕਾਰਨ ਹਰ ਸਾਲ ਹੜ੍ਹਾਂ ਦੀ ਭੇਟ ਚੜ੍ਹ ਰਹੀ ਸੈਂਕੜੇ ਏਕੜ ਜ਼ਮੀਨ : ਕਾ. ਆਗੂ <br/>

ਅਜੀਤ ਡੈਸਕ 31-08-2025
ਸੁਖਸਾਲ, 30 ਅਗਸਤ (ਧਰਮ ਪਾਲ)-ਸਵਾਂ ਨਦੀ 'ਚ ਹੋਈ ਗੈਰ ਕਾਨੂੰਨੀ ਮਾਈਨਿੰਗ ਦੇ ਕਾਰਨ ਸਵਾਂ ਨਦੀ ਦੇ ਪਾਣੀ ਦੇ ਕੁਦਰਤੀ ਵਹਾਅ ਦੇ ਬਦਲਣ ਤੇ ਹਰ ਸਾਲ ਸੈਂਕੜੇ ਏਕੜ ਜ਼ਮੀਨ ਬਰਬਾਦ ਹੋ ਰਹੀ ਹੈ | ਇਸ ਬਾਰੇ ਸੀ.ਪੀ.ਆਈ.ਐਮ ਦੇ ਜ਼ਿਲ੍ਹਾ ਸਕੱਤਰ ਬਜਿੰਦਰ ਪੰਡਿਤ, ਜਗੀਰ ਸਿੰਘ ਰੌਲੀ ਅਤੇ ਇਲਾਕਾ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਦੇਵ ਸਿੰਘ ਐਲਗਰਾਂ ਨੇ ਹੜ੍ਹਾਂ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਤੋਂ ਬਾਅਦ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ | ਉਨ੍ਹਾਂ ਕਿਹਾ ਕਿ ਹਰ ਸਾਲ ਸਵਾਂ ਨਦੀ ਵਿੱਚ ਆਏ ਬੇਹਤਾਸ਼ਾ ਪਾਣੀ ਨੇ ਨਾਲ ਲੱਗਦੀ ਕਿਸਾਨਾਂ ਦੀ ਸੈਂਕੜੇ ਏਕੜ ਕੀਮਤੀ ਉਪਜਾਊ ਜ਼ਮੀਨ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ ਕਿਉਂਕਿ ਪਿਛਲੇ ਲੰਬੇ ਸਮੇਂ ਤੋਂ ਸਵਾਂ ਨਦੀ 'ਚ ਗੈਰ ਕਾਨੂੰਨੀ ਮਾਈਨਿੰਗ ਹੋਣ ਦੇ ਕਾਰਨ 50 ਫੁੱਟ ਤੋਂ ਉੱਪਰ ਪਿਆ ਪਾੜ ਸਾਫ ਦਿਖਾਈ ਦੇ ਰਿਹਾ ਹੈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਕਦੇ ਸਵਾਂ ਨਦੀ ਉਪਜਾਊ ਜ਼ਮੀਨ ਦੇ ਬਰਾਬਰ ਵਗਿਆ ਕਰਦੀ ਸੀ ਪਰ ਹੁਣ ਮਾਈਨਿੰਗ ਮਾਫੀਏ ਵਲੋਂ ਕੀਤੀ ਅਨ੍ਹੇਵਾਹ ਨਾਜਾਇਜ਼ ਮਾਈਨਿੰਗ ਕਾਰਨ 50 ਫੁੱਟ ਤੋਂ ਲੈ ਕੇ 100 ਫੁੱਟ ਤੱਕ ਸਵਾਂ ਡੂੰਘਾ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਹੁਣ ਜਦੋਂ ਸਵਾਂ ਨਦੀ ਵਿਚ ਜਿਆਦਾ ਪਾਣੀ ਆਉਂਦਾ ਤਾਂ ਨਾਲ ਲੱਗਦੀ ਉਪਜਾਊ ਜ਼ਮੀਨ ਨੂੰ ਖੋਰਾ ਲੱਗ ਰਿਹਾ ਹੈ ਜਿਸ ਦੇ ਕਾਰਨ ਹਰ ਸਾਲ ਕਿਸਾਨਾਂ ਦੀ ਸੈਂਕੜੇ ਏਕੜ ਜ਼ਮੀਨ ਬਰਬਾਦ ਹੁੰਦੀ ਜਾ ਰਹੀ ਹੈ ਜਿਸ ਕਾਰਨ ਕਿਸਾਨ ਭਾਰੀ ਪ੍ਰੇਸ਼ਾਨੀ ਵਿਚ ਹਨ | ਆਗੂਆਂ ਨੇ ਕਿਹਾ ਕਿ ਭਾਖੜਾ ਡੈਮ ਤੋਂ ਛੱਡੇ ਵਾਧੂ ਪਾਣੀ ਨੇ ਵੀ ਫਸਲਾਂ ਦੀ ਬਰਬਾਦੀ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਕਿ ਉਹ ਫੌਰੀ ਤੌਰ 'ਤੇ ਸਪੈਸ਼ਲ ਗਿਰਦਾਵਰੀਆਂ ਕਰਵਾ ਕੇ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਕਿਸਾਨਾਂ ਦੀ ਤੁਰੰਤ ਭਰਵਾਈ ਕਰੇ ਅਤੇ ਬਰਬਾਦ ਫ਼ਸਲ ਦਾ 80000 ਰੁਪਏ ਪ੍ਰਤੀ ਏਕੜ ਮੁਆਵਜ਼ਾ ਕਿਸਾਨਾਂ ਨੂੰ ਅਤੇ ਮਜ਼ਦੂਰਾਂ ਨੂੰ 10000 ਰੁਪਏ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਨਾਜਾਇਜ਼ ਮਾਈਨਿੰਗ ਕਾਰਨ ਇਲਾਕੇ ਦੀ ਹੋ ਰਹੀ ਬਰਬਾਦੀ ਨੂੰ ਰੋਕਣ ਲਈ ਸਰਕਾਰ ਠੋਸ ਕਦਮ ਚੁੱਕੇ | ਇਸ ਮੌਕੇ ਉਨ੍ਹਾਂ ਨਾਲ ਸਥਾਨਕ ਹੋਰ ਕਿਸਾਨ ਆਗੂ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਕੈਬਨਿਟ ਮੰਤਰੀ ਬੈਂਸ ਨੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋੜਵੰਦਾਂ ਲਈ ਭੇਜੀ ਰਾਹਤ ਸਮੱਗਰੀ ਅਗਲੀ ਖ਼ਬਰ ਸੈਰੀਕਲਚਰਲ ਫਾਰਮ ਅਸਮਾਨਪੁਰ ਵਿਖੇ ਸੈਂਟਰਲ ਸਿਲਕ ਬੋਰਡ ਨੇ ਜਾਗਰੂਕਤਾ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।