31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਕੈਬਨਿਟ ਮੰਤਰੀ ਬੈਂਸ ਨੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋੜਵੰਦਾਂ ਲਈ ਭੇਜੀ ਰਾਹਤ ਸਮੱਗਰੀ

ਅਜੀਤ ਡੈਸਕ 31-08-2025

ਸ੍ਰੀ ਅਨੰਦਪੁਰ ਸਾਹਿਬ 30 ਅਗਸਤ (ਜੇ ਐਸ ਨਿੱਕੂਵਾਲ)-ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸ੍ਰੀ ਅਨੰਦਪੁਰ ਸਾਹਿਬ ਤੋਂ ਟਾਂਡਾਂ ਜ਼ਿਲ੍ਹਾ ਹੁਸ਼ਿਆਰਪੁਰ ਲਈ 800 ਰਾਸ਼ਨ ਕਿੱਟਾਂ ਨਾਲ ਭਰੀ ਰਾਹਤ ਸਮੱਗਰੀ ਦੇ ਟਰੱਕ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਤੇ ਸਮਾਜ ਸੇਵੀ ਸੰਗਠਨਾਂ ਵਲੋਂ ਵੀ ਇਸ ਵਿਚ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ | ਬੈਂਸ ਨੇ ਕਿਹਾ ਕਿ 2023 ਦੌਰਾਨ ਜਦੋਂ ਹਿਮਾਚਲ ਪ੍ਰਦੇਸ਼ ਵਿਚ ਹੋਈ ਭਾਰੀ ਬਰਸਾਤ ਅਤੇ ਭਾਖੜਾ ਡੈਮ ਤੋ ਵਾਧੂ ਪਾਣੀ ਛੱਡਣ ਕਾਰਨ ਸ੍ਰੀ ਅਨੰਦਪੁਰ ਸਾਹਿਬ ਦਾ ਦਰਿਆ ਨੇੜੇ ਦਾ ਇਲਾਕਾ ਪ੍ਰਭਾਵਿਤ ਹੋਇਆ ਸੀ ਅਤੇ ਸਵਾ ਨਦੀ ਵਿਚ ਵਾਧੂ ਮਾਤਰਾ ਵਿਚ ਪਾਣੀ ਆਉਣ ਕਾਰਨ ਇਲਾਕੇ ਦਾ ਨੁਕਸਾਨ ਹੋਇਆ ਸੀ | ਉਨ੍ਹਾਂ ਨੇ ਦੱਸਿਆ ਕਿ ਮਾਰਚ-ਅਪ੍ਰੈਲ ਮਹੀਨੇ ਤੋਂ ਹੀ ਇਸ ਇਲਾਕੇ ਦੇ ਦਰਿਆ ਨੇੜਲੇ ਪਿੰਡਾਂ ਦਾ ਦੌਰਾ ਸ਼ੁਰੂ ਕਰ ਦਿੱਤਾ ਸੀ | ਜਿਸ ਉਪਰੰਤ ਲਗਭਗ 14 ਕਰੋੜ ਦੀ ਲਾਗਤ ਨਾਲ ਡੰਗੇ ਲਗਵਾਏ ਅਤੇ ਦਸ ਗਰਾਈ ਅਤੇ ਨੱਕਿਆਂ ਵਰਗੀਆਂ ਖੱਡਾਂ ਨੂੰ ਸਾਫ਼ ਕਰਵਾਇਆ ਗਿਆ | ਉਨ੍ਹਾਂ ਨੇ ਦੱਸਿਆ ਕਿ ਇਸ ਦੇ ਨਤੀਜੇ ਵੱਜੋ ਇਹ ਇਲਾਕਾ ਹੁਣ ਤੱਕ ਪਾਣੀ ਦੀ ਮਾਰ ਤੋਂ ਸੁਰੱਖਿਅਤ ਹੈ | ਉਨ੍ਹਾਂ ਨੇ ਦੱਸਿਆ ਕਿ ਹਰਸਾ ਬੇਲਾ ਪਿੰਡ ਵਿਚ ਲਗਾਏ ਡੰਗੇ ਵਿਚ ਦਰਾਰ ਆਈ ਹੈ, ਜਿਸ ਦਾ ਕੰਮ ਚੱਲ ਰਿਹਾ ਹੈ, ਲੋਕਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ | ਇਸ ਮੌਕੇ ਐਸ.ਡੀ.ਐਮ. ਜਸਪ੍ਰੀਤ ਸਿੰਘ, ਐਸ.ਡੀ.ਐਮ. ਸਚਿਨ ਪਾਠਕ, ਜ਼ਿਲ੍ਹਾ ਪ੍ਰਧਾਨ ਆਪ ਡਾ. ਸੰਜੀਵ ਗੌਤਮ ਚੇਅਰਮੈਨ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ, ਨਗਰ ਕੌਸ਼ਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ, ਹਲਕਾ ਕੋਆਰਡੀਨੇਟਰ ਕਮਿੱਕਰ ਸਿੰਘ ਡਾਢੀ, ਸਿੱਖਿਆ ਕੁਆਰਡੀਨੇਟਰ ਦਇਆ ਸਿੰਘ ਸੰਧੂ, ਦਲੀਪ ਹੰਸ ਮੈਂਬਰ ਦਲਿਤ ਵਿਕਾਸ ਬੋਰਡ, ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਅਰੋੜਾ ਅਤੇ ਦੀਪਕ ਆਂਗਰਾਂ, ਟਰੱਕ ਯੂਨੀਅਨ ਦੇ ਪ੍ਰਧਾਨ ਤਰਲੋਚਨ ਸਿੰਘ ਲੋਚੀ, ਸੁਖੇਦਵ ਸਿੰਘ ਬੀਟੀ, ਮੋਹਿਤ ਦੀਵਾਨ, ਸ਼ੱਮੀ ਬਰਾਰੀ, ਪਰਮਜੀਤ ਸਿੰਘ ਬੱਢਲ, ਅਭਿਜੀਤ ਸਿੰਘ, ਧਰਮ ਸਿੰਘ ਰਾਣਾ, ਬਚਿੱਤਰ ਸਿੰਘ ਬੈਂਸ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 7 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਸਵਾਂ ਨਦੀ 'ਚ ਹੋ ਰਹੀ ਗੈਰ ਕਾਨੂੰਨੀ ਮਾਈਨਿੰਗ ਕਾਰਨ ਹਰ ਸਾਲ ਹੜ੍ਹਾਂ ਦੀ ਭੇਟ ਚੜ੍ਹ ਰਹੀ ਸੈਂਕੜੇ ਏਕੜ ਜ਼ਮੀਨ : ਕਾ. ਆਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।