ਸ੍ਰੀ ਅਨੰਦਪੁਰ ਸਾਹਿਬ, 30 ਅਗਸਤ (ਕਰਨੈਲ ਸਿੰਘ)-ਧਾਰਮਿਕ ਅਤੇ ਸਮਾਜ ਸੇਵੀ ਕਾਰਜਾਂ ਨੂੰ ਸਮਰਪਿਤ ਸਥਾਨਕ ਮਾਤਾ ਭਾਨੀ ਜੀ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਵਲੋਂ ਸ਼੍ਰੋਮਣੀ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਇੱਥੋਂ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਮਾਤਾ ਭਾਨੀ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 13 ਸਤੰਬਰ ਦਿਨ ਸਨੀਵਾਰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 1. 30 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਹੋਰ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਬੀਬੀ ਰਜਿੰਦਰ ਕੌਰ ਨੇ ਦੱਸਿਆ ਕਿ ਸਮਾਗਮ 'ਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਬ੍ਰਹਮਜੋਤ ਸਿੰਘ ਗੋਪਾਲ ਨਗਰ ਵਾਲੇ, ਭਾਈ ਸਿਮਰਦੀਪ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਪਿ੍ੰਸੀਪਲ ਭਾਈ ਚਰਨਜੀਤ ਸਿੰਘ ਅਤੇ ਬੀਬੀ ਪਰਮਜੀਤ ਕੌਰ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਤੋਂ ਇਲਾਵਾ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਕਾਰ ਸੇਵਾ ਕਿਲ੍ਹ ਾ ਅਨੰਦਗੜ੍ਹ ਸਾਹਿਬ ਦੇ ਮੁੱਖੀ ਸੰਤ ਬਾਬਾ ਸੁੱਚਾ ਸਿੰਘ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ | ਇਸ ਮੌਕੇ ਉਨ੍ਹ ਾਂ ਨਾਲ ਬੀਬੀ ਮਨਜੀਤ ਕੌਰ ਖ਼ਾਲਸਾ, ਬੀਬੀ ਮਨਜਿੰਦਰ ਕੌਰ, ਬੀਬੀ ਜਸਬੀਰ ਕੌਰ, ਬੀਬੀ ਸੁਖਵਿੰਦਰ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਕੁਲਵਿੰਦਰ ਕੌਰ, ਬੀਬੀ ਸੁਰਿੰਦਰ ਕੌਰ, ਪਰਵਿੰਦਰ ਕੌਰ ਆਦਿ ਹਾਜ਼ਰ ਸਨ |