31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਰੂਪਨਗਰ 'ਚ ਐਸ.ਬੀ.ਆਈ. ਦਾ ਏ.ਟੀ.ਐਮ. ਬੰਦ ਹੋਣ 'ਤੇ ਲੋਕਾਂ 'ਚ ਰੋਸ

ਬੰਦ ਪਏ ਏ.ਟੀ.ਐਮ. ਦੇ ਮੂਹਰੇ ਰੋਸ ਪ੍ਰਗਟ ਕਰ ਰਹੇ ਇਲਾਕੇ ਦੇ ਲੋਕ | <br/> 31-08-2025
ਰੂਪਨਗਰ, 30 ਅਗਸਤ (ਸਤਨਾਮ ਸਿੰਘ ਸੱਤੀ)-ਰੂਪਨਗਰ-ਨੰਗਲ ਨੈਸ਼ਨਲ ਹਾਈਵੇ 'ਤੇ ਸਰਕਾਰੀ ਪੋਲੀਟੈਕਨੀਕਲ ਕਾਲਜ ਦੇ ਮੇਨ ਗੇਟ ਕੋਲ ਲੱਗਾ ਐਸ.ਬੀ.ਆਈ. ਦਾ ਏ.ਟੀ.ਐਮ. ਬੰਦ ਹੋਣ ਕਾਰਨ ਇਲਾਕੇ ਦੇ ਨਿਵਾਸੀਆਂ ਵਿਚ ਰੋਸ ਪੈਦਾ ਹੋ ਗਿਆ ਹੈ | ਗਰੀਨ ਐਵੇਨਿਊ ਕਾਲੋਨੀ, ਗੁਰੂ ਨਾਨਕ ਇਨਕਲੇਵ, ਗੋਲਡਨ ਸਿਟੀ, ਨਾਨਕਪੁਰ, ਹੁਸੈਨਪੁਰ, ਲਾਡਲ, ਬੈਰਮਪੁਰ ਆਦਿ ਪਿੰਡਾਂ ਦੇ ਸਰਪੰਚਾਂ ਅਤੇ ਵੱਡੀ ਗਿਣਤੀ ਲੋਕਾਂ ਨੇ ਇਕੱਠ ਕਰਕੇ ਰੋਸ ਪ੍ਰਗਟਾਇਆ ਅਤੇ ਮੰਗ ਪੱਤਰ ਰਾਹੀਂ ਐਸ.ਬੀ.ਆਈ. ਦੀ ਮੇਨ ਬਰਾਂਚ (ਕਾਲਜ ਰੋਡ ਰੋਪੜ) ਦੇ ਮੈਨੇਜਰ ਨੂੰ ਸੂਚਿਤ ਕੀਤਾ ਹੈ | ਲੋਕਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਏ.ਟੀ.ਐਮ. ਤੁਰੰਤ ਮੁੜ ਬਹਾਲ ਨਾ ਕੀਤਾ ਗਿਆ ਤਾਂ ਮੌਜੂਦਾ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਉਹਨਾਂ ਨੇ ਦੱਸਿਆ ਕਿ ਏ.ਟੀ.ਐਮ. ਬੰਦ ਹੋਣ ਕਾਰਨ ਆਮ ਜਨਤਾ ਨੂੰ ਨਕਦੀ ਲੈਣ ਲਈ ਸ਼ਹਿਰ ਜਾਣਾ ਪੈਂਦਾ ਹੈ ਜੋ ਸਮੇਂ ਦੀ ਬਰਬਾਦੀ ਹੈ | ਗਰੀਨ ਐਵੇਨਿਊ ਕਲੋਨੀ ਦੇ ਪ੍ਰਧਾਨ ਤਰਲੋਕ ਸਿੰਘ, ਦਸ਼ਮੇਸ਼ ਯੂਥ ਕਲੱਬ ਦੇ ਪ੍ਰਧਾਨ. ਗੁਰਪ੍ਰੀਤ ਸਿੰਘ ਨਾਗਰਾ, ਬੈਰਮਪੁਰ ਦੇ ਸਰਪੰਚ ਤੀਰਥ ਸਿੰਘ, ਨਾਨਕਪੁਰ ਦੇ ਸਰਪੰਚ ਰਣਜੀਤ ਸਿੰਘ ਅਤੇ ਹੁਸੈਨਪੁਰ ਦੇ ਸਰਪੰਚ ਗੁਰਚਰਨ ਸਿੰਘ ਨੇ ਸਾਫ਼ ਕਿਹਾ ਕਿ ਇਹ ਜਨ-ਸੁਵਿਧਾ ਨਾਲ ਜੁੜਿਆ ਗੰਭੀਰ ਮਸਲਾ ਹੈ ਜੋ ਹਜ਼ਾਰਾਂ ਲੋਕਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ | ਇਸ ਮੌਕੇ ਅਵਤਾਰ ਸਿੰਘ, ਜਸਵੰਤ ਸਿੰਘ, ਨਰਿੰਦਰ ਸਿੰਘ, ਪਰਮਜੀਤ ਸਿੰਘ ਪੰਮੀ, ਮਨਮੋਹਨ ਸਿੰਘ, ਸੁਖਜਿੰਦਰ ਸਿੰਘ, ਅਸ਼ੋਕ ਕੁਮਾਰ, ਬਲਪ੍ਰੀਤ ਸਿੰਘ, ਗੁਰਵੰਤ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |

ਪਿਛਲੀ ਖ਼ਬਰ ਸਾਬਕਾ ਸਪੀਕਰ ਰਾਣਾ ਵਲੋਂ ਸਤਲੁਜ ਦੀ ਮਾਰ ਹੇਠ ਆਏ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਮਾਤਾ ਭਾਨੀ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 13 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।