29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘਪੁਰਾ ਦੇ ਨਵ-ਨਿਯੁਕਤ ਪਿ੍ੰ. ਸੁਮਨਲਤਾ ਨੇ ਸੰਭਾਲਿਆ ਅਹੁਦਾ <br/>

ਅਜੀਤ ਡੈਸਕ 31-08-2025
ਕੁਰਾਲੀ, 30 ਅਗਸਤ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਸਿੰਘਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮੈਡਮ ਸੁਮਨਲਤਾ ਨੇ ਬਤੌਰ ਪਿ੍ੰਸੀਪਲ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਸਮੁੱਚੇ ਸਕੂਲ ਸਟਾਫ਼ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਪਿ੍ੰ. ਸੁਮਨ ਲਤਾ ਇਸ ਤੋਂ ਪਹਿਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ (ਲੁਧਿਆਣਾ) ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ | ਉਨ੍ਹਾਂ ਦਾ ਵਿੱਦਿਆ ਦੇ ਖੇਤਰ 'ਚ ਲੰਬਾ ਤਜ਼ਰਬਾ ਹੈ | ਇਸ ਤੋਂ ਇਲਾਵਾ ਉਹ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ ਵਿਖੇ ਵੀ ਬਤੌਰ ਲੈਕਚਰਾਰ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ, ਜਿਸ ਕਾਰਨ ਉਹ ਸਥਾਨਕ ਵਿੱਦਿਅਕ ਪ੍ਰਣਾਲੀ ਤੋਂ ਚੰਗੀ ਤਰ੍ਹਾਂ ਜਾਣੂ ਹਨ | ਸਕੂਲ ਦੇ ਸਟਾਫ਼ ਨੇ ਨਵ-ਨਿਯੁਕਤ ਪਿ੍ੰ. ਸਮੁਨਲਤਾ ਨੂੰ ਭਰੋਸਾ ਦਿਵਾਇਆ ਕਿ ਉਹ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਤੇ ਸਕੂਲ ਦੇ ਵਿਕਾਸ 'ਚ ਪੂਰਾ ਸਹਿਯੋਗ ਦੇਣਗੇ | ਜ਼ਿਕਰਯੋਗ ਹੈ ਕਿ ਮਾਰਚ 'ਚ ਇਸ ਸਕੂਲ ਦੇ ਪਿ੍ੰ. ਪੁਸ਼ਪਿੰਦਰ ਕੌਰ ਦੇ ਸੇਵਾ-ਮੁਕਤ ਹੋਣ ਤੋਂ ਬਾਅਦ ਇਹ ਅਹੁਦਾ ਖਾਲੀ ਪਿਆ ਸੀ |

ਪਿਛਲੀ ਖ਼ਬਰ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਪੰਜਾਬੀ ਯੂਨੀਵਰਸਿਟੀ 'ਚ ਸ਼ਬਦ ਅਤੇ ਸਾਹਿਤਕ ਵਿਰਾਸਤ ਦੀ ਬੇਅਦਬੀ ਦੀ ਨਿਖੇਧੀ ਅਗਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 2 ਨੂੰ ਮਨਾਇਆ ਜਾਵੇਗਾ ਦਸਵੀਂ ਦਾ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।