27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਰਾਸ਼ਟਰੀ ਖੇਡ ਦਿਵਸ ਮੌਕੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਜ਼ਿਲ੍ਹਾ ਖੇਡ ਵਿਭਾਗ ਦੇ ਖਿਡਾਰੀਆਂ ਨਾਲ ਰੂਬਰੂ ਕਰਵਾਇਆ <br/>

ਖਿਡਾਰੀਆਂ ਦਾ ਸਨਮਾਨ ਕਰ ਰਹੇ ਮੁੱਖ ਮਹਿਮਾਨ ਅਤੇ ਪ੍ਰਬੰਧਕ | <br/> 31-08-2025
ਰੂਪਨਗਰ, 30 ਅਗਸਤ (ਯਸਵੰਤ ਬੱਸੀ)-ਜ਼ਿਲ੍ਹਾ ਖੇਡ ਵਿਭਾਗ ਰੂਪਨਗਰ ਵਲੋਂ ਰਾਸ਼ਟਰੀ ਖੇਡ ਦਿਵਸ ਮੌਕੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਜ਼ਿਲ੍ਹਾ ਖੇਡ ਵਿਭਾਗ ਦੇ ਖਿਡਾਰੀਆਂ ਨਾਲ ਰੂਬਰੂ ਕਰਾਇਆ ਗਿਆ ਜਿਸ ਵਿਚ ਰਾਜਵੰਤ ਕੌਰ ਅੰਤਰਰਾਸ਼ਟਰੀ ਖਿਡਾਰਨ ਹੈਂਡਬਾਲ, ਪਿ੍ਤਪਾਲ ਸਿੰਘ ਅੰਤਰਰਾਸ਼ਟਰੀ ਖਿਡਾਰੀ ਰੋਇੰਗ, ਜੈਸਮੀਨ ਕੌਰ ਅੰਤਰਰਾਸ਼ਟਰੀ ਖਿਡਾਰੀ ਰੋਇੰਗ ,ਜਸ਼ਨਦੀਪ ਕੌਰ ਅੰਤਰਰਾਸ਼ਟਰੀ ਖਿਡਾਰੀ ਰੋਇੰਗ, ਪ੍ਰਭਜੋਤ ਸਿੰਘ ਅੰਤਰਰਾਸ਼ਟਰੀ ਖਿਡਾਰੀ ਹਾਕੀ ਅਤੇ ਖੇਡ ਵਿਭਾਗ ਪੰਜਾਬ ਦੇ ਸਾਬਕਾ ਡਿਪਟੀ ਡਾਇਰੈਕਟਰ ਸੁਰਜੀਤ ਸਿੰਘ ਸੰਧੂ, ਸਤਨਾਮ ਸਿੰਘ ਸੱਤੀ ਪ੍ਰਧਾਨ ਪ੍ਰੈੱਸ ਕਲੱਬ ਰੂਪਨਗਰ ਅਤੇ ਹੋਰ ਖੇਡ ਪ੍ਰੇਮੀ ਇਸ ਮੌਕੇ ਹਾਜ਼ਰ ਹੋਏ | ਇਸ ਮੌਕੇ ਅੰਤਰਰਾਸ਼ਟਰੀ ਖਿਡਾਰੀਆਂ ਨੇ ਖਿਡਾਰੀਆਂ ਨਾਲ ਉਨ੍ਹਾਂ ਦੇ ਖੇਡ ਪੱਧਰ ਨੂੰ ਉੱਚਾ ਚੁੱਕਣ ਲਈ ਤਜ਼ਰਬ ਸਾਂਝੇ ਕੀਤੇ ਗਿਏ | ਉਨ੍ਹਾਂ ਵਲੋਂ ਖਿਡਾਰੀਆਂ ਨੂੰ ਡੋਪਿੰਗ ਦੇ ਸੰਬੰਧੀ ਜਾਣਕਾਰੀ ਦਿੱਤੀ ਗਈ | ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ | ਇਸ ਮੌਕੇ ਸ਼੍ਰੀਮਤੀ ਸ਼ੀਲ ਭਗਤ ਬੈਡਮਿੰਟਨ ਕੋਚ, ਸ੍ਰੀਮਤੀ ਹਰਿੰਦਰ ਕੌਰ ਹਾਕੀ ਕੋਚ, ਇੰਦਰਜੀਤ ਸਿੰਘ ਹਾਕੀ ਕੋਚ, ਗੁਰਜਿੰਦਰ ਸਿੰਘ ਚੀਮਾ ਪੀ.ਆਈ.ਐਸ. ਰੋਇੰਗ ਕੋਚ, ਰਵਿੰਦਰ ਕੌਰ ਰੋਇੰਗ, ਉਕਰਦੀਪ ਕੈਕਿੰਗ ਕੋਚ ਹਾਜ਼ਰ ਹੋਏ | ਖਿਡਾਰੀਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ਅਤੇ ਆਉਣ ਵਾਲੇ ਮੁੱਖ ਮਹਿਮਾਨ ਅੰਤਰਰਾਸ਼ਟਰੀ ਖਿਡਾਰੀਆ ਨੂੰ ਟਰਾਫੀਆਂ ਦੇ ਕੇ ਰਾਸ਼ਟਰੀ ਖੇਡ ਦਿਵਸ ਤੇ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਇਕਬਾਲ ਸਿੰਘ ਲਾਲਪੁਰਾ ਨੇ ਰੂਪਨਗਰ 'ਚ ਮੰਦਰਾਂ ਦੇ ਪੁਜਾਰੀਆਂ ਨੂੰ ਦਿੱਤੀ 5 ਲੱਖ ਦੀ ਬੀਮਾ ਸੁਰੱਖਿਆ <br/> ਅਗਲੀ ਖ਼ਬਰ ਡਾ. ਚੀਮਾ ਵਲੋਂ ਸਤਲੁਜ ਦਰਿਆ ਕੰਢੇ ਵਸੇ ਪਿੰਡਾਂ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।