27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਖਿਜ਼ਰਾਬਾਦ ਸਥਿਤ ਕੋਆਪ੍ਰੇਟਿਵ ਬੈਂਕ 'ਚ ਕੈਸ਼ੀਅਰ ਨਾ ਹੋਣ ਕਾਰਨ ਖਪਤਕਾਰ ਪ੍ਰੇਸ਼ਾਨ <br/>

ਅਜੀਤ ਡੈਸਕ 31-08-2025
ਮਾਜਰੀ, 30 ਅਗਸਤ (ਕੁਲਵੰਤ ਸਿੰਘ ਧੀਮਾਨ)-ਕਸਬਾ ਖਿਜ਼ਰਾਬਾਦ ਸਥਿਤ ਕੋਆਪ੍ਰੇਟਿਵ ਬੈਂਕ ਵਿਚ ਕੈਸ਼ੀਅਰ ਨਾ ਹੋਣ ਕਾਰਨ ਖਪਤਕਾਰਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸੰਬੰਧੀ ਸੀਨੀਅਰ ਸਿਟੀਜ਼ਨ ਜੈ ਕਿ੍ਸ਼ਨ ਖਿਜ਼ਰਾਬਾਦ ਨੇ ਦੱਸਿਆ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਬੈਂਕ ਵਿਚ ਕੈਸ਼ੀਅਰ ਦੀ ਅਸਾਮੀ ਖਾਲੀ ਪਈ ਹੈ, ਜਿਸ ਕਾਰਨ ਲੋਕਾਂ ਨੂੰ ਆਪਣੇ ਕੰਮਕਾਜ ਕਰਵਾਉਣ ਵਿਚ ਬਹੁਤ ਜ਼ਿਆਦਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਬੈਂਕ ਵਿਚ ਤਾਇਨਾਤ ਮੈਨੇਜਰ ਨੂੰ ਹੀ ਕੈਸ਼ੀਅਰ ਦਾ ਕੰਮ ਕਰਨਾ ਪੈ ਰਿਹਾ ਹੈ | ਪਿੰਡ ਖਿਜ਼ਰਾਬਾਦ ਦੇ ਗ੍ਰਾਮ ਪੰਚਾਇਤ ਮੈਂਬਰਾਂ ਤੋਂ ਇਲਾਵਾ ਖਪਤਕਾਰਾਂ ਨੇ ਕੋਆਪ੍ਰੇਟਿਵ ਬੈਂਕ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਖਿਜ਼ਰਾਬਾਦ ਬੈਂਕ ਵਿਚਲੀ ਕੈਸ਼ੀਅਰ ਦੀ ਖਾਲੀ ਪਈ ਅਸਾਮੀ 'ਤੇ ਤੁਰੰਤ ਕਰਮਚਾਰੀ ਤਾਇਨਾਤ ਕੀਤਾ ਜਾਵੇ | ਇਸੇ ਦੌਰਾਨ ਸਾਬਕਾ ਡਾਇਰੈਕਟਰ ਗੁਰਮੀਤ ਸਿੰਘ ਸ਼ਾਂਟੂ ਨੇ ਦੱਸਿਆ ਕਿ ਕੋਆਪ੍ਰੇਟਿਵ ਬੈਂਕ ਵਾਸਤੇ ਨਵੀਂ ਇਮਾਰਤ ਬਣਾ ਕੇ ਦਿੱਤੀ ਗਈ ਸੀ, ਪਰ ਕਈ ਸਾਲਾਂ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਬੈਂਕ ਅਧਿਕਾਰੀਆਂ ਵਲੋਂ ਇਸ ਬ੍ਰਾਂਚ ਨੂੰ ਨਵੀਂ ਇਮਾਰਤ ਵਿਚ ਤਬਦੀਲ ਨਹੀਂ ਕੀਤਾ ਗਿਆ ਅਤੇ ਨਾ ਹੀ ਬੈਂਕ ਵਿਚ ਪੂਰਾ ਅਮਲਾ ਹੈ, ਜਿਸ ਕਰਕੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਬੈਂਕ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਜੋ ਅਧਿਕਾਰੀ ਆਪਣੀ ਜ਼ਿੰਮੇਵਾਰੀ ਨੂੰ ਸਹੀ ਢੰਗ ਨਾਲ ਨਹੀਂ ਨਿਭਾਅ ਰਹੇ, ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ | ਉਧਰ ਦੂਜੇ ਪਾਸੇ ਜਦੋਂ ਇਸ ਸੰਬੰਧ ਵਿਚ ਬੈਂਕ ਮੈਨੇਜਰ ਗਗਨਦੀਪ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਬੈਂਕ ਵਿਚ ਕੈਸ਼ੀਅਰ ਦੀ ਅਸਾਮੀ ਪਿਛਲੇ ਤਿੰਨ ਮਹੀਨਿਆਂ ਤੋਂ ਖਾਲੀ ਪਈ ਹੈ ਅਤੇ ਉਨ੍ਹਾਂ ਨੂੰ ਖ਼ੁਦ ਹੀ ਬੈਂਕ ਦਾ ਸਾਰਾ ਕੰਮਕਾਜ਼ ਚਲਾਉਣਾ ਪੈ ਰਿਹਾ ਹੈ |

ਪਿਛਲੀ ਖ਼ਬਰ ਰਣਜੀਤ ਸਿੰਘ ਗਿੱਲ ਵਲੋਂ ਅਪਾਹਜ ਨੌਜਵਾਨ ਨੂੰ ਇਲੈਕਟ੍ਰੋਨਿਕ ਸਿਲਾਈ ਮਸ਼ੀਨ ਭੇਟ <br/> ਅਗਲੀ ਖ਼ਬਰ ਕੁਲਜੀਤ ਸਿੰਘ ਬੇਦੀ ਵਲੋਂ ਭੁਪੇਸ਼ ਬਘੇਲ ਨਾਲ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।