27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਪ੍ਰਵਾਸੀ ਮਜ਼ਦੂਰਾਂ ਖ਼ਿਲਾਫ਼ ਭੜਕਾਊ ਪ੍ਰਚਾਰ ਤੋਂ ਸੁਚੇਤ ਰਹਿਣ ਦਾ ਸੱਦਾ <br/>

ਅਜੀਤ ਡੈਸਕ 20-09-2025
ਰੂਪਨਗਰ, 19 ਸਤੰਬਰ (ਸਤਨਾਮ ਸਿੰਘ ਸੱਤੀ)-ਇਨਕਲਾਬੀ ਜਮਹੂਰੀ ਫ਼ਰੰਟ ਦੇ ਸੂਬਾ ਕਨਵੀਨਰ ਗੁਰਦਿਆਲ ਸਿੰਘ ਭੰਗਲ ਅਤੇ ਮੈਂਬਰ ਸੁਖਵੰਤ ਸਿੰਘ ਸੇਖੋਂ ਨੇ ਹੁਸ਼ਿਆਰਪੁਰ ਵਿਚ ਵਾਪਰੀ ਘਟਨਾ ਦੀ ਨਿੰਦਾ ਕਰਦਿਆਂ ਦੋਸ਼ੀ ਨੂੰ ਸਖ਼ਤ ਸਜ਼ਾ ਦੀ ਮੰਗ ਕੀਤੀ ਹੈ | ਹਾਲਾਂਕਿ ਉਨ੍ਹਾਂ ਚੇਤਾਵਨੀ ਦਿੱਤੀ ਕਿ ਇਸ ਗੁਨਾਹ ਦੇ ਆਧਾਰ 'ਤੇ ਸਮੂਹ ਪ੍ਰਵਾਸੀ ਮਜ਼ਦੂਰਾਂ ਨੂੰ ਨਿਸ਼ਾਨਾ ਬਣਾਉਣਾ ਗ਼ਲਤ ਹੈ | ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਇੱਕ ਪ੍ਰਵਾਸੀ ਮਜ਼ਦੂਰ ਵਲੋਂ ਬੱਚੇ ਨਾਲ ਬਦਫੈਲੀ ਕਰਨ ਤੋਂ ਬਾਅਦ ਹੱਤਿਆ ਕਰ ਦਿੱਤੀ ਗਈ ਸੀ | ਇਨ੍ਹਾਂ ਆਗੂਆਂ ਨੇ ਕਿਹਾ ਕਿ ਕੁੱਝ ਤਾਕਤਾਂ ਵਲੋਂ ਪ੍ਰਵਾਸੀ ਮਜ਼ਦੂਰਾਂ ਖ਼ਿਲਾਫ਼ ਨਫ਼ਰਤ ਮੁਹਿੰਮ ਚਲਾਕੇ ਲੋਕਾਂ ਨੂੰ ਅਸਲੀ ਸਮੱਸਿਆਵਾਂ ਤੋਂ ਭਟਕਾਇਆ ਜਾ ਰਿਹਾ ਹੈ | ਇਹ ਮਜ਼ਦੂਰ ਪੰਜਾਬ ਦੀ ਖੇਤੀ ਤੇ ਹੋਰ ਖੇਤਰਾਂ ਵਿਚ ਮੁੱਖ ਕਾਮਾ-ਸ਼ਕਤੀ ਹਨ ਅਤੇ ਉਹੀ ਕੰਮ ਕਰਦੇ ਹਨ ਜਿਨ੍ਹਾਂ ਤੋਂ ਪੰਜਾਬੀ ਕਿਰਤੀ ਵੀ ਕਤਰਾਉਂਦੇ ਹਨ | ਉਨ੍ਹਾਂ ਨੇ ਦਲੀਲ ਦਿੱਤੀ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਹੀ ਪ੍ਰਵਾਸੀ ਮਜ਼ਦੂਰ ਰੋਜ਼ੀ-ਰੋਟੀ ਲਈ ਪੰਜਾਬ ਆਉਂਦੇ ਹਨ, ਜਿਵੇਂ ਪੰਜਾਬੀ ਨੌਜਵਾਨ ਵਿਦੇਸ਼ ਜਾਣ ਲਈ ਮਜਬੂਰ ਹਨ | ਇਸ ਲਈ ਉਨ੍ਹਾਂ ਖ਼ਿਲਾਫ਼ ਭੜਕਾਊ ਪ੍ਰਚਾਰ ਅਨੁਚਿਤ ਹੈ | ਆਗੂਆਂ ਨੇ ਸਾਰੇ ਕਿਰਤੀ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਭੜਕਾਊ ਮੁਹਿੰਮ ਦਾ ਵਿਰੋਧ ਕਰਨ, ਪ੍ਰਵਾਸੀ ਮਜ਼ਦੂਰਾਂ ਨਾਲ ਏਕਤਾ ਰੱਖਣ ਅਤੇ ਸਮੂਹ ਕਿਰਤੀ ਲੋਕਾਂ ਦੀ ਸਾਂਝ ਨੂੰ ਬੁਲੰਦ ਕਰਨ |

ਪਿਛਲੀ ਖ਼ਬਰ ਕੇਂਦਰੀ ਸਹਿਕਾਰਤਾ ਰਾਜ ਮੰਤਰੀ ਕਿ੍ਸ਼ਨ ਪਾਲ ਗੁਰਜਰ ਵਲੋਂ ਘਾੜ ਇਲਾਕੇ ਦੇ ਪਿੰਡ ਮਾਜਰੀ ਘਾੜ ਦਾ ਦੌਰਾ <br/> ਅਗਲੀ ਖ਼ਬਰ ਖਿਲਚੀਆਂ ਵਿਖੇ 'ਸੰਗਠਨ ਸਿਰਜਣ ਅਭਿਆਨ' ਤਹਿਤ ਕਰਵਾਈ ਵਿਸ਼ਾਲ ਮੀਟਿੰਗ ਦੌਰਾਨ ਚੇਅਰਮੈਨ ਡਾ. ਸੀ. ਪੀ. ਜੋਸ਼ੀ ਪਹੁੰਚੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।