27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਕੇਂਦਰੀ ਸਹਿਕਾਰਤਾ ਰਾਜ ਮੰਤਰੀ ਕਿ੍ਸ਼ਨ ਪਾਲ ਗੁਰਜਰ ਵਲੋਂ ਘਾੜ ਇਲਾਕੇ ਦੇ ਪਿੰਡ ਮਾਜਰੀ ਘਾੜ ਦਾ ਦੌਰਾ <br/>

ਅਜੀਤ ਡੈਸਕ 20-09-2025
ਪੁਰਖਾਲੀ, 19 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਕੇਂਦਰੀ ਸਹਿਕਾਰਤਾ ਰਾਜ ਮੰਤਰੀ ਕਿ੍ਸ਼ਨ ਪਾਲ ਗੁਰਜਰ ਵਲੋਂ ਇਲਾਕੇ ਦੇ ਪਿੰਡ ਮਾਜਰੀ ਘਾੜ ਦਾ ਦੌਰਾ ਕੀਤਾ | ਆਪਣੇ ਇਸ ਦੌਰੇ ਦੌਰਾਨ ਉਨ੍ਹਾਂ ਵਲੋਂ ਪਿੰਡ ਮਾਜਰੀ ਘਾੜ ਵਿਖੇ ਬਰਸਾਤਾਂ ਦੌਰਾਨ ਰੁੜੇ੍ਹ ਪੁਲ ਦਾ ਜਾਇਜ਼ਾ ਲਿਆ ਗਿਆ | ਭਾਜਪਾ ਜ਼ਿਲ੍ਹਾ ਪ੍ਰਧਾਨ ਸ. ਅਜੈਵੀਰ ਸਿੰਘ ਲਾਲਪੁਰਾ ਨੇ ਪਾਰਟੀ ਵਰਕਰਾਂ ਨਾਲ ਮਿਲ ਕੇ ਗਰਮਜੋਸ਼ੀ ਨਾਲ ਸਵਾਗਤ ਕੀਤਾ | ਇਸ ਮੌਕੇ ਪਿੰਡ ਵਾਸੀਆਂ ਨੇ ਸ੍ਰੀ ਗੁਰਜਰ ਨੂੰ ਦੱਸਿਆ ਕਿ ਕਰੀਬ ਤਿੰਨ ਸਾਲ ਪਹਿਲਾਂ ਭਾਰੀ ਬਰਸਾਤਾਂ ਦੌਰਾਨ ਉਕਤ ਪੁਲ ਰੁੜ੍ਹ ਗਿਆ ਸੀ ਜਿਸ ਨਾਲ ਪਿੰਡ ਵਾਸੀ ਆਪਣੇ ਕੰਮਾਂ ਤੇ ਨਹੀਂ ਜਾ ਸਕਦੇ, ਬੱਚੇ ਸਕੂਲ ਨਹੀਂ ਜਾ ਸਕਦੇ ਕੋਈ ਮਰੀਜ਼ ਦਵਾਈ ਬੂਟੀ ਨੂੰ ਨਹੀਂ ਜਾ ਸਕਦਾ | ਇਸ ਮੌਕੇ 'ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਮੰਤਰੀ ਗੁਰਜਰ ਨੂੰ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਅਤੇ ਪੁਲ ਦੀ ਸਖ਼ਤ ਲੋੜ ਬਾਰੇ ਵਿਸਥਾਰ ਨਾਲ ਦੱਸਿਆ | ਉਨ੍ਹਾਂ ਕਿਹਾ ਕਿ ਬਰਸਾਤ ਦੇ ਦਿਨਾਂ ਵਿਚ ਇਹ ਖੱਡ ਵੱਡੀ ਰੁਕਾਵਟ ਬਣ ਜਾਂਦੀ ਹੈ, ਜਿਸ ਨਾਲ ਸਕੂਲੀ ਬੱਚਿਆਂ, ਬਜ਼ੁਰਗਾਂ ਅਤੇ ਮਜ਼ਦੂਰਾਂ ਨੂੰ ਬਹੁਤ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ | ਪਿੰਡ ਵਾਸੀਆਂ ਦੀਆਂ ਗੱਲਾਂ ਸੁਣਨ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਕਿ੍ਸ਼ਨ ਪਾਲ ਗੁਰਜਰ ਨੇ ਭਰੋਸਾ ਦਿਵਾਇਆ ਕਿ ਮੋਦੀ ਸਰਕਾਰ ਲੋਕਾਂ ਦੀ ਹਰ ਲੋੜ ਨੂੰ ਸਮਝਦੀ ਹੈ ਅਤੇ ਜਲਦੀ ਹੀ ਇਸ ਦਾ ਪੱਕਾ ਹੱਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਉਹ ਖ਼ੁਦ ਇਸ ਸਾਰੇ ਮਾਮਲੇ ਦੀ ਰਿਪੋਰਟ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਨੂੰ ਭੇਜਣਗੇ ਤਾਂ ਜੋ ਕੇਂਦਰ ਤੋਂ ਜਲਦੀ ਹੱਲ ਕਤਰਵਾਇਆ ਜਾ ਸਕੇ | ਗੁਰਜਰ ਨੇ ਭਰੋਸਾ ਦਿਵਾਇਆ ਕਿ ਪੁਲ ਦੇ ਨਿਰਮਾਣ ਅਤੇ ਹੋਰ ਲੋੜੀਂਦੇ ਵਿਕਾਸ ਕਾਰਜਾਂ 'ਤੇ ਗੰਭੀਰਤਾ ਨਾਲ ਵਿਚਾਰ ਕਰਕੇ ਠੋਸ ਕਦਮ ਚੁੱਕੇ ਜਾਣਗੇ | ਉਨ੍ਹਾਂ ਵਲੋਂ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਪੱਤਰ ਲਿਖਿਆ ਜਾਵੇਗਾ | ਆਪਣੇ ਸੰਬੋਧਨ ਵਿਚ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਧਰਤੀ ਦੇਸ਼ ਲਈ ਬੇਮਿਸਾਲ ਯੋਗਦਾਨ ਦੇਣ ਵਾਲੀ ਹੈ ਅਤੇ ਮੋਦੀ ਸਰਕਾਰ ਪੰਜਾਬ ਦੇ ਹਰ ਪਿੰਡ ਅਤੇ ਹਰ ਨਾਗਰਿਕ ਦੀ ਭਲਾਈ ਲਈ ਸਮਰਪਿਤ ਹੈ | ਇਸ ਮੌਕੇ 'ਤੇ ਪਿੰਡ ਵਾਸੀਆਂ ਨੇ ਮੰਤਰੀ ਦਾ ਪਿੰਡ ਪੁੱਜਣ 'ਤੇ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਸਨਮਾਨ ਕੀਤਾ | ਇਸ ਮੌਕੇ ਭਾਜਪਾ ਦੇ ਪ੍ਰਮੁੱਖ ਆਗੂ ਅਤੇ ਮੁਹਤਬਰ ਵੀ ਸ਼ਾਮਲ ਹੋਏ, ਇਹਨਾਂ ਵਿਚ ਸੁਭਾਸ਼ ਸ਼ਰਮਾ, ਚੌਧਰੀ ਧਰਮ ਸਿੰਘ, ਸੁਰਜੀਤ ਸਿੰਘ, ਬਲਵੀਰ ਸਿੰਘ, ਬਾਲਕਾ ਰਾਮ, ਰਮਨ ਜਿੰਦਲ, ਐਡਵੋਕੇਟ ਅਮਨਪ੍ਰੀਤ ਸਿੰਘ ਕਾਬੜਵਾਲ, ਜਗਮਦਰੀਪ ਸਿੰਘ ਪੜੀ, ਜਗਦੀਸ਼ ਚੰਦਰ ਕਾਜਲਾ, ਸੌਰਭ ਬੰਸਲ, ਹੇਤ ਰਾਮ ਬਰਦਾਰ, ਸੌਦਾਗਰ ਸਿੰਘ, ਦੁਰਗਾ ਰੰਗੀਲਾ, ਸੰਨੀ ਪੁਰਖਾਲੀ,ਦੀਦਾਰ ਸਿੰਘ, ਇੰਦਰਪਾਲ ਸਿੰਘ, ਸਤਨਾਮ ਸਿੰਘ ਅਤੇ ਅਵਤਾਰ ਸਿੰਘ ਪੱਪੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ |

ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ <br/> ਅਗਲੀ ਖ਼ਬਰ ਪ੍ਰਵਾਸੀ ਮਜ਼ਦੂਰਾਂ ਖ਼ਿਲਾਫ਼ ਭੜਕਾਊ ਪ੍ਰਚਾਰ ਤੋਂ ਸੁਚੇਤ ਰਹਿਣ ਦਾ ਸੱਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।