27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਨਸ਼ੀਲੇ ਪਾਊਡਰ ਸਮੇਤ ਦੋ ਵਿਅਕਤੀ ਕਾਬੂ

ਅਜੀਤ ਡੈਸਕ 20-09-2025
ਮੋਰਿੰਡਾ, 19 ਸਤੰਬਰ (ਤਰਲੋਚ ਸਿੰਘ ਕੰਗ)-ਮੋਰਿੰਡਾ ਪੁਲਿਸ ਨੇ 12.34 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ: ਇੰਸਪੈਕਟਰ ਗੁਰਮੁੱਖ ਸਿੰਘ ਐੱਸ.ਐੱਚ.ਓ. ਸ਼ਹਿਰੀ ਮੋਰਿੰਡਾ ਨੇ ਦੱਸਿਆ ਕਿ ਏ.ਐਸ.ਆਈ. ਅੰਗਰੇਜ਼ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਮੋਰਿੰਡਾ ਬਾਈਪਾਸ ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ | ਉਹਨਾਂ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਨਵੇਂ ਰੇਲਵੇ ਸਟੇਸ਼ਨ ਨੇੜੇ ਸਥਿਤ ਬਾਈਪਾਸ ਵਾਲੇ ਪੁਲ ਕੋਲੋਂ ਦੋ ਨੌਜਵਾਨਾਂ ਨੂੰ 12.34 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰ ਲਿਆ | ਮੋਰਿੰਡਾ ਪੁਲਿਸ ਨੇ ਵਿਸ਼ਾਲ ਸਿੰਘ ਵਿੱਕੀ ਪੁੱਤਰ ਕਮਲਜੀਤ ਸਿੰਘ ਅਤੇ ਮਨਪ੍ਰੀਤ ਸਿੰਘ ਮੋਨੂੰ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਵਾਰਡ ਨੰਬਰ 11 ਮੋਰਿੰਡਾ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ 69ਵੀਂਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸੇਂਟ ਕਾਰਮਲ ਸਕੂਲ ਦੇ ਅਭਿਰਾਜ ਕਪਿਲਾ ਨੇ ਜਿੱਤਿਆ ਸੋਨ ਤਗਮਾ <br/> ਅਗਲੀ ਖ਼ਬਰ ਰੂਪਨਗਰ ਪੁਲਿਸ ਵਲੋਂ 2 ਕੁਇੰਟਲ ਡੋਡੇ ਚੂਰਾ ਪੋਸਤ ਤੇ ਨਸ਼ੀਲਾ ਪਾਊਡਰ ਬਰਾਮਦ, 3 ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।