27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਬੁਲਟ ਮੋਟਰਸਾਈਕਲਾਂ ਨਾਲ ਪਟਾਕੇ ਮਾਰਨ ਵਾਲਿਆਂ ਖ਼ਿਲਾਫ਼ ਆਰੰਭ ਹੋਈ ਕਾਰਵਾਈ <br/>

ਪਟਾਕੇ ਮਾਰਨ ਵਾਲੇ ਬੁੱਲਟਾਂ ਦੀ ਚੈਕਿੰਗ ਦੌਰਾਨ ਸਿਟੀ ਪੁਲਿਸ ਕਰਮਚਾਰੀ | <br/> 20-09-2025
ਰੂਪਨਗਰ, 19 ਸਤੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਸ਼ਹਿਰ ਵਿਚ ਬੁਲਟ ਮੋਟਰਸਾਈਕਲ ਨਾਲ ਹੁੱਲੜਬਾਜ਼ੀ ਕਰਨ ਅਤੇ ਪਟਾਕੇ ਮਾਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ | ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ ਖੁਰਾਣਾ ਨੇ ਹਦਾਇਤ ਕੀਤੀ ਹੈ ਕਿ ਹਰ ਬੁੱਲਟ ਮੋਟਰਸਾਈਕਲ 'ਤੇ ਮੂਲ ਸਾਈਲੈਂਸਰ ਹੀ ਹੋਣਾ ਚਾਹੀਦਾ ਹੈ | ਜੇਕਰ ਗੈਰ-ਕਾਨੂੰਨੀ ਤੌਰ 'ਤੇ ਮੋਡੀਫਿਕੇਸ਼ਨ ਮਿਲੀ ਤਾਂ ਮਾਲਕ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਥਾਣਾ ਸਿਟੀ ਰੂਪਨਗਰ ਵਲੋਂ ਅੱਜ ਪਵਨ ਕੁਮਾਰ ਚੌਧਰੀ ਦੀ ਅਗਵਾਈ ਹੇਠ ਕਾਰਵਾਈ ਦੌਰਾਨ ਕਰੀਬ 15 ਵਾਹਨਾਂ ਦੀ ਚੈਕਿੰਗ ਕੀਤੀ ਗਈ | ਉਨ੍ਹਾਂ ਦੱਸਿਆ ਕਿ ਆਰ.ਟੀ.ਓ. ਤੋਂ ਜ਼ਿਲ੍ਹੇ ਦੇ ਸਾਰੇ ਬੁੱਲਟ ਮੋਟਰਸਾਈਕਲਾਂ ਦੀ ਜਾਣਕਾਰੀ ਮੰਗੀ ਗਈ ਹੈ ਅਤੇ ਸ਼ਿਕਾਇਤ ਮਿਲਣ 'ਤੇ ਵਾਹਨ ਜਬਤ ਕਰ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਨਿਯਮ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਹੁਸ਼ਿਆਰਪੁਰ ਵਿਖੇ ਕਤਲ ਕੀਤੇ ਮਾਸੂਮ ਹਰਵੀਰ ਸਿੰਘ ਨੂੰ ਮੌਨ ਰੱਖ ਕੇ ਦਿੱਤੀ ਸ਼ਰਧਾਂਜਲੀ <br/> ਅਗਲੀ ਖ਼ਬਰ 69ਵੀਂਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸੇਂਟ ਕਾਰਮਲ ਸਕੂਲ ਦੇ ਅਭਿਰਾਜ ਕਪਿਲਾ ਨੇ ਜਿੱਤਿਆ ਸੋਨ ਤਗਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।