ਰੂਪਨਗਰ, 19 ਸਤੰਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ਨੀਵਾਰ ਮਿਤੀ 20 ਸਤੰਬਰ ਨੂੰ ਦੁਪਹਿਰ 12 ਵਜੇ ਸ੍ਰੀ ਚਮਕੌਰ ਸਾਹਿਬ ਦੀ ਦਾਣਾ ਮੰਡੀ ਤੋਂ ਹੜ੍ਹ ਪੀੜਤਾਂ ਲਈ ਪਸ਼ੂਆਂ ਦੇ ਲਈ ਆਚਾਰ ਦੇ ਟਰੱਕ ਰਵਾਨਾ ਕਰਨਗੇ | ਪਾਰਟੀ ਵਲੋਂ 500 ਟਰੱਕ ਆਚਾਰ, 30 ਹਜ਼ਾਰ ਕੁਇੰਟਲ ਕਣਕ, 500 ਫੋਗਿੰਗ ਮਸ਼ੀਨਾਂ, ਇੱਕ ਲੱਖ ਲੀਟਰ ਡੀਜ਼ਲ ਅਤੇ ਹੋਰ ਸਮਗਰੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਦਿੱਤੀ ਜਾ ਰਹੀ ਹੈ | ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਪਿੰਡ ਫੂਲ ਖੁਰਦ ਵਿਖੇ ਸੰਤ ਬਾਬਾ ਈਸ਼ਰ ਸਿੰਘ ਜੀ ਦੀ 50ਵੀਂ ਬਰਸੀ ਸਮਾਗਮ ਵਿਚ ਸ਼ਾਮਿਲ ਹੋਣਗੇ | ਇਸ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਜ਼ੀਰ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਉਨ੍ਹਾਂ ਅਕਾਲੀ ਵਰਕਰਾਂ ਨੂੰ ਦਾਣਾ ਮੰਡੀ ਸ੍ਰੀ ਚਮਕੌਰ ਸਾਹਿਬ ਪੁੱਜਣ ਦੀ ਬੇਨਤੀ ਵੀ ਕੀਤੀ ਹੈ |