27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਨਾਇਬ ਤਹਿਸੀਲਦਾਰ ਨੂਰਪੁਰ ਬੇਦੀ ਤੇ ਚੇਅਰਮੈਨ ਹਰਮਿੰਦਰ ਸਿੰਘ ਨੇ ਪਿੰਡ ਖੇੜੀ ਤੇ ਚਨੌਲੀ ਦਾ ਕੀਤਾ ਦੌਰਾ <br/>

ਅਜੀਤ ਡੈਸਕ 20-09-2025
ਨੂਰਪੁਰ ਬੇਦੀ, 19 ਸਤੰਬਰ (ਵਿੰਦਰਪਾਲ ਝਾਂਡੀਆਂ)-ਨਾਇਬ ਤਹਿਸੀਲਦਾਰ ਨੂਰਪੁਰ ਬੇਦੀ ਮੈਡਮ ਸੁਨੀਤਾ ਖਿੱਲਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਰੂਪਨਗਰ ਦੇ ਚੇਅਰਮੈਨ ਹਰਮਿੰਦਰ ਸਿੰਘ ਢਾਹੇ ਵਲੋਂ ਨੂਰਪੁਰ ਬੇਦੀ ਇਲਾਕੇ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਦੌਰੇ ਕੀਤੇ ਜਾ ਰਹੇ ਹਨ | ਜਿਸ ਤਹਿਤ ਉਨਾਂ ਨੇ ਇਲਾਕੇ ਦੇ ਪਿੰਡ ਖੇੜੀ ਅਤੇ ਚਨੌਲੀ ਦਾ ਵਿਸ਼ੇਸ਼ ਤੌਰ 'ਤੇ ਦੌਰਾ ਕੀਤਾ ਗਿਆ | ਇਸ ਦੌਰੇ ਦੌਰਾਨ ਉਨ੍ਹਾਂ ਨੇ ਬੀਤੇ ਦਿਨੀਂ ਪਈ ਭਾਰੀ ਬਰਸਾਤ ਅਤੇ ਹੜ੍ਹਾਂ ਨਾਲ ਲੋਕਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਇਸ ਸਬੰਧੀ ਚੱਲ ਰਹੀ ਗਿਰਦਾਵਰੀ ਦਾ ਵੀ ਨਿਰੀਖਣ ਕੀਤਾ | ਇਸ ਮੌਕੇ 'ਤੇ ਉਨ੍ਹਾਂ ਨੇ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕਰਦਿਆ ਹੋਏ ਖਰਾਬੇ ਅਤੇ ਨੁਕਸਾਨ ਦੀ ਜਾਣਕਾਰੀ ਹਾਸਿਲ ਕੀਤੀ | ਇਸ ਮੌਕੇ ਤੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਪੂਰੀ ਤਰਾਂ ਯਤਨਸ਼ੀਲ ਹੈ | ਇਸ ਸਬੰਧੀ ਉਨਾਂ ਨੇ ਲੋਕਾਂ ਨੂੰ ਭੋਰਸਾ ਦਿਵਾਇਆ ਕਿ ਪੰਜਾਬ ਸਰਕਾਰ ਵਲੋਂ ਉਨਾਂ ਨੂੰ ਵੱਧ ਤੋ ਵੱਧ ਸਹਾਇਤਾ ਦਿਵਾਈ ਜਾਵੇਗੀ | ਇਸ ਮੌਕੇ 'ਤੇ ਉਨ੍ਹਾਂ ਨੇ ਲੋਕਾਂ ਦੇ ਭਾਰੀ ਬਰਸਾਤ ਤੇ ਹੜ੍ਹ ਨਾਲ ਹੋਏ ਨੁਕਸਾਨ ਦੀ ਅਧਿਕਾਰੀਆਂ ਨੂੰ ਜਲਦੀ ਰਿਪੋਰਟ ਬਣਾ ਕੇ ਭੇਜਣ ਲਈ ਆਖਿਆ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਬਣਦਾ ਮੁਆਵਜ਼ਾ ਮਿਲ ਸਕੇ | ਇਸ ਮੌਕੇ 'ਤੇ ਪਿੰਡਾਂ ਦੇ ਪੰਚ ਸਰਪੰਚ ਤੇ ਮੁਹਤਬਰ ਅਤੇ ਲੋਕ ਹਾਜ਼ਰ ਸਨ |

ਪਿਛਲੀ ਖ਼ਬਰ ਜੀਸਸ ਸੇਵੀਅਰਸ ਸਕੂਲ, ਮੋਰਿੰਡਾ ਦੇ ਐਨ.ਸੀ.ਸੀ ਦੇ ਕੈਡਿਟਸ ਨੇ ਰਾਸ਼ਟਰੀ ਪੱਧਰ 'ਤੇ ਕੀਤਾ ਸਕੂਲ ਦਾ ਨਾਂਅ ਰੌਸ਼ਨ <br/... ਅਗਲੀ ਖ਼ਬਰ ਰੇਲਵੇ ਸਟੇਸ਼ਨ ਨੇੜੇ ਤੋਂ ਲਾਵਾਰਸ ਬੱਚਾ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।