26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਖ਼ਰੀਦ ਤੇ ਸਾਂਭ-ਸੰਭਾਲ ਦੇ ਪ੍ਰਬੰਧਾਂ ਦਾ ਜਾਇਜ਼ਾ <br/>

ਅਜੀਤ ਡੈਸਕ 20-09-2025
ਰੂਪਨਗਰ, 19 ਸਤੰਬਰ (ਸਤਨਾਮ ਸਿੰਘ ਸੱਤੀ)-ਖਰੀਫ਼ ਸੀਜ਼ਨ 2025-26 ਦੇ ਤਹਿਤ ਝੋਨੇ ਦੀ ਖ਼ਰੀਦ 16 ਸਤੰਬਰ ਤੋਂ ਸ਼ੁਰੂ ਹੋ ਚੁੱਕੀ ਹੈ, ਜੋ 30 ਨਵੰਬਰ ਤੱਕ ਚੱਲੇਗੀ | ਇਸ ਸੰਬੰਧੀ ਮਿੰਨੀ ਸਕੱਤਰੇਤ ਰੂਪਨਗਰ ਵਿਖੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਖੇਤਰੀ ਅਧਿਕਾਰੀ, ਉਪ-ਮੰਡਲ ਮੈਜਿਸਟਰੇਟ, ਖੁਰਾਕ ਸਿਵਲ ਸਪਲਾਈ, ਖਰੀਦ ਏਜੰਸੀਆਂ ਅਤੇ ਮੰਡੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਾਲੇ ਕਿਸੇ ਮੰਡੀ ਵਿਚ ਆਮਦ ਨਹੀਂ ਹੋਈ | ਸਰਕਾਰ ਵਲੋਂ ਫ਼ਸਲ ਦੀ ਖਰੀਦ ਤੋਂ ਬਾਅਦ ਕਿਸਾਨਾਂ ਨੂੰ 48 ਘੰਟਿਆਂ ਅੰਦਰ ਭੁਗਤਾਨ ਕਰਨ ਦੇ ਪ੍ਰਬੰਧ ਹਨ | ਬਾਹਰਲੇ ਰਾਜਾਂ ਤੋਂ ਐਮ.ਐਸ.ਪੀ. 'ਤੇ ਫ਼ਸਲ ਵੇਚਣ ਤੋਂ ਰੋਕਣ ਲਈ ਜ਼ਿਲ੍ਹੇ ਵਿਚ 8 ਇੰਟਰ-ਸਟੇਟ ਨਾਕੇ ਲਗਾਏ ਗਏ ਹਨ | ਇਸ ਵਾਰ ਖਰੀਦ ਪ੍ਰਕਿਰਿਆ ''ਅਨਾਜ ਖਰੀਦ ਪੋਰਟਲ'' ਰਾਹੀਂ ਫੇਸ ਅਥੈਂਟੀਕੇਸ਼ਨ ਨਾਲ ਕੀਤੀ ਜਾਵੇਗੀ | ਕਿਸਾਨਾਂ ਨੂੰ ਪੋਰਟਲ 'ਤੇ ਰਜਿਸਟਰੇਸ਼ਨ ਕਰਵਾਉਣ ਜਾਂ ਆਪਣੇ ਅਧਿਕਾਰਤ ਨੁਮਾਇੰਦਿਆਂ ਨੂੰ ਰਜਿਸਟਰ ਕਰਨ ਦੀ ਅਪੀਲ ਕੀਤੀ ਗਈ | ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਕੇਵਲ 17 ਫ਼ੀਸਦੀ ਨਮੀ ਤੱਕ ਵਾਲਾ ਝੋਨਾ ਹੀ ਮੰਡੀਆਂ ਵਿਚ ਲਿਆਇਆ ਜਾਵੇ, ਤਾਂ ਜੋ ਬੋਲੀ ਸਮੇਂ 'ਤੇ ਹੋ ਸਕੇ | ਨਾਲ ਹੀ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਨਾ ਸਾੜਨ, ਸਗੋਂ ਯੋਗ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਗਿਆ, ਤਾਂ ਜੋ ਵਾਤਾਵਰਣ ਪ੍ਰਦੂਸ਼ਣ ਅਤੇ ਜ਼ਮੀਨ ਦੀ ਉਪਜਾਊ ਤਾਕਤ ਘਟਣ ਤੋਂ ਬਚ ਸਕੇ |

ਪਿਛਲੀ ਖ਼ਬਰ ਸਤਲੁਜ ਦਰਿਆ ਦਾ ਤੇਜ਼ ਵਹਾਅ ਦੀ ਲਪੇਟ 'ਚ ਆਉਣ ਨਾਲ ਝੋਨਾ ਤੇ ਮੱਕੀ ਦੀ ਫ਼ਸਲ ਤਬਾਹ <br/> ਅਗਲੀ ਖ਼ਬਰ ਮੀਆਂਪੁਰ 'ਚ ਭਲਕੇ ਹੋਵੇਗੀ ਹਾਫ਼ ਮੈਰਾਥਨ ਦੌੜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।