25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਸੰਗਠਨ ਸਿਰਜਣ ਅਭਿਆਨ ਤਹਿਤ ਕਾਂਗਰਸ ਪਾਰਟੀ ਦੀ ਭਰਵੀਂ ਮੀਟਿੰਗ <br/>

ਅਜੀਤ ਡੈਸਕ 20-09-2025
ਸ੍ਰੀ ਚਮਕੌਰ ਸਾਹਿਬ, 19 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਅਨਾਜ ਮੰਡੀ ਵਿਚ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਦਫ਼ਤਰ ਮੂਹਰੇ ਸੰਗਠਨ ਸਿਰਜਣ ਅਭਿਆਨ ਤਹਿਤ ਕਾਂਗਰਸ ਪਾਰਟੀ ਦੀ ਭਰਵੀਂ ਮੀਟਿੰਗ ਹੋਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਰੂਪਨਗਰ ਦੇ ਅਬਜ਼ਰਵਰ ਸੁਭਾਸ਼ ਚੌਪੜਾ (ਦਿੱਲੀ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਦਿੱਲੀ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ) ਨੇ ਪਾਰਟੀ ਵਰਕਰਾਂ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨਾਕਾਮੀਆਂ ਨੇ ਆਪ ਦੇ ਇੱਕ ਦਮ ਵਧੇ ਆਧਾਰ ਨੂੰ ਹੇਠਲੇ ਪੱਧਰ ਤੇ ਲੈ ਆਦਾਂ ਹੈ ਜਿਸ ਕਾਰਨ ਜ਼ਰੂਰੀ ਹੈ ਕਿ ਸਾਨੂੰ ਕਾਂਗਰਸ ਪਾਰਟੀ ਦੀ ਮਜ਼ਬੂਤੀ ਨੂੰ ਬਰਕਰਾਰ ਰੱਖਣ ਲਈ ਹੁਣ ਪਿੰਡਾਂ ਅਤੇ ਆਮ ਵਰਕਰਾਂ ਨਾਲ ਰਾਬਤਾ ਕਾਇਮ ਕਰਕੇ 2027 ਦੀਆਂ ਚੋਣਾਂ ਵਿਚ ਵੱਡੀ ਜਿੱਤ ਹਾਸਲ ਕਰਨੀ ਹੈ | ਇਸ ਮੌਕੇ ਉਨ੍ਹਾਂ ਪਾਰਟੀ ਵਰਕਰਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਪਾਰਟੀ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਵਿਚਾਰ ਜਾਣੇ | ਸਾਬਕਾ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਅੰਦਰ ਪੈਦਾ ਹੋ ਰਹੇ ਸਿਆਸੀ ਹਾਲਾਤ ਕਾਂਗਰਸ ਦੇ ਹੱਕ ਵਿਚ ਹਨ,ਕਿਉਂਕਿ ਕਾਂਗਰਸ ਦੇ ਰਾਜ ਵਿਚ ਹੀ ਪੰਜਾਬ ਅੰਦਰ ਅਥਾਹ ਵਿਕਾਸ ਹੋਇਆ ਹੈ | ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਮੌਕੇ ਸ੍ਰੀ ਚਮਕੌਰ ਸਾਹਿਬ ਸਮੇਤ ਸੂਬੇ ਦੇ ਸਮੂਹ ਇਤਿਹਾਸਕ ਸ਼ਹਿਰਾਂ ਕਸਬਿਆਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਹੈ, ਪਰ ਮੌਜੂਦਾ ਸਰਕਾਰ ਨੇ ਇਸ ਵਿਕਾਸ ਦੀ ਰਫ਼ਤਾਰ ਨੂੰ ਘਟਾਇਆ ਹੀ ਨਹੀਂ ਬਲਕਿ ਖ਼ਤਮ ਹੀ ਕਰ ਦਿੱਤਾ ਹੈ | ਇਸ ਦੌਰਾਨ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ,ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਨਵਜੀਤ ਸਿੰਘ ਨਵੀਂ, ਹਲਕਾ ਪ੍ਰਧਾਨ ਅਮਨਦੀਪ ਕੌਰ ਸੰਧੂਆਂ, ਬਲਾਕ ਪ੍ਰਧਾਨ ਦਵਿੰਦਰ ਸਿੰਘ ਬਰਸਾਲਪੁਰ ਤੇ ਦਰਸ਼ਨ ਸਿੰਘ ਸੰਧੂ, ਸਾਬਕਾ ਪ੍ਰਧਾਨ ਹਰਮਿੰਦਰ ਸਿੰਘ ਲੱਕੀ ਅਤੇ ਪ੍ਰਧਾਨ ਬੀਬੀ ਦਲਜੀਤ ਕੌਰ ਆਦਿ ਨੇ ਵੀ ਸੰਬੋਧਨ ਕਰਦਿਆਂ ਪਾਰਟੀ ਦੀ ਬਿਹਤਰੀ ਲਈ ਬੂਥ ਲੈਵਲ ਤੇ ਜਾ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦੀ ਅਪੀਲ ਕੀਤੀ | ਇਸ ਮੌਕੇ ਸੀਨੀਅਰ ਆਗੂ ਗਿਆਨ ਸਿੰਘ ਬੇਲਾ ਡਾਇਰੈਕਟਰ ਮਾਰਕਫੈੱਡ ਪੰਜਾਬ, ਕੌਂਸਲਰ ਕਿਰਪਾਲ ਸਿੰਘ ਗਿੱਲ,ਇੰਦਰਪਾਲ ਸਿੰਘ ਲਾਲੀ, ਸਾਬਕਾ ਚੇਅਰਮੈਨ ਕਰਨੈਲ ਸਿੰਘ ਬਜੀਦਪੁਰ, ਤਰਲੋਚਨ ਸਿੰਘ ਭੰਗੂ ਭੂਰੜੇ ਤੇ ਸਮਸ਼ੇਰ ਸਿੰਘ ਭੋਜੇਮਾਜਰਾ, ਬਲਜੀਤ ਸਿੰਘ ਮਹਿਤੋਤ, ਸਾਬਕਾ ਸੰਮਤੀ ਮੈਂਬਰ ਜਸਵੀਰ ਸਿੰਘ ਜਟਾਣਾ ਤੇ ਰੋਹਿਤ ਸੱਭਰਵਾਲ, ਲਖਵਿੰਦਰ ਸਿੰਘ ਭੂਰਾ ਬੇਲਾ, ਡਾ: ਦੌਲਤ ਰਾਮ ਬਹਿਰਾਮਪੁਰ ਬੇਟ, ਜਸਵੀਰ ਸਿੰਘ ਸੈਦਪੁਰ, ਸੰਤ ਸਿੰਘ ਦਿਓਲ, ਵਰਿੰਦਰ ਸਿੰਘ ਬਾਜਵਾ ਧੋਲਰਾਂ, ਰਾਜਿੰਦਰ ਸਿੰਘ ਰਾਜਾ ਰੁੜਕੀ, ਗੁਰਮੀਤ ਸਿੰਘ ਰੁੜਕੀ,ਨਸੀਬ ਸਿੰਘ ਹਾਫਿਜਾਬਾਦ,ਪੀ ਏ ਗੁਰਚਰਨ ਸਿੰਘ ਮਾਣੇਮਾਜਰਾ,ਲਖਵੀਰ ਸਿੰਘ ਝੱਲੀਆਂ,ਸੁਰਜੀਤ ਸਿੰਘ ਸਹੋਤਾ, ਕਾਂਸੀਰਾਮ ਬਸੀ ਗੁੱਜਰਾਂ, ਜਸਵੀਰ ਸਿੰਘ ਰੌਲੂਮਾਜਰਾ, ਮਲਕੀਤ ਸਿੰਘ ਮੁੰਡੀਆਂ, ਆੜਤੀ ਪਵਿੱਤਰ ਸਿੰਘ, ਜਗਮੋਹਣ ਸਿੰਘ ਗਿੱਲ, ਅਮਨਦੀਪ ਸਿੰਘ ਧੁੰਮੇਵਾਲ ਸਮੇਤ ਵੱਡੀ ਗਿਣਤੀ ਵਿਚ ਸਰਪੰਚ,ਪੰਚ ਅਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ 'ਦਾੜੀ-ਮੁੱਛਾਂ' 'ਤੇ ਟਿੱਪਣੀ ਨੂੰ ਕੇ ਵਿਧਾਇਕ ਰੰਧਾਵਾ ਖ਼ਿਲਾਫ਼ ਕਾਂਗਰਸੀ ਵਰਕਰਾਂ ਨੇ ਸੱਦੀ ਪ੍ਰੈੱਸ ਕਾਨਫ਼ਰੰਸ <br/>... ਅਗਲੀ ਖ਼ਬਰ ਹੜ੍ਹਾਂ ਨਾਲ ਖ਼ਰਾਬ ਹੋਈ ਫ਼ਸਲ ਦੀ ਗਿਰਦਾਵਰੀ ਕਰਵਾਉਣ ਸੰਬੰਧੀ ਡੀ. ਏਸੀ. ਰੂਪਨਗਰ ਨੂੰ ਦਿੱਤਾ ਮੰਗ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।