08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸਾਬਕਾ ਮੁੱਖ ਮੰਤਰੀ ਚੰਨੀ ਵਲੋਂ ਜ਼ਿਲ੍ਹਾ ਪ੍ਰਧਾਨ ਦੀ ਚੋਣ ਸਬੰਧੀ ਇਕੱਤਰਤਾ <br/>

ਅਜੀਤ ਡੈਸਕ 21-09-2025
ਮੋਰਿੰਡਾ, 20 ਸਤੰਬਰ (ਤਰਲੋਚਨ ਸਿੰਘ ਕੰਗ)-ਕਾਂਗਰਸ ਪਾਰਟੀ ਹਮੇਸ਼ਾ ਹੀ ਨਿਰਪੱਖ ਅਤੇ ਲੋਕਤੰਤਰ ਢੰਗ ਨਾਲ ਪਾਰਟੀ ਦੇ ਅਹੁਦੇਦਾਰਾਂ ਦੀ ਚੋਣ ਕਰਦੀ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਮੋਰਿੰਡਾ ਵਿਖੇ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਇੱਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਨ ਸਮੇਂ ਅਤੇ ਜ਼ਿਲ੍ਹਾ ਪ੍ਰਧਾਨ ਦੀ ਚੋਣ ਸਬੰਧੀ ਵਿਚਾਰਾਂ ਕਰਨ ਮੌਕੇ ਪ੍ਰਗਟ ਕੀਤੇ | ਇਸ ਮੌਕੇ 'ਤੇ ਬੋਲਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਪੂਰੀ ਨਿਰਪੱਖਤਾ ਨਾਲ ਅਹੁਦੇਦਾਰਾਂ ਦੀ ਚੋਣ ਕੀਤੀ ਜਾਂਦੀ ਹੈ | ਉਹਨਾਂ ਦੱਸਿਆ ਕਿ ਹਰ ਬਲਾਕ ਵਿੱਚੋਂ 6-6 ਉਮੀਦਵਾਰਾਂ ਦੇ ਨਾਂਅ ਕਾਂਗਰਸ ਹਾਈ ਕਮਾਂਡ ਨੂੰ ਭੇਜੇ ਜਾਣਗੇ, ਜਿਹਨਾਂ ਵਿਚੋਂ ਜ਼ਿਲ੍ਹਾ ਪ੍ਰਧਾਨਾਂ ਦੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ | ਉਹਨਾਂ ਕਿਹਾ ਕਿ ਪਾਰਟੀ ਦੀ ਨੀਤੀ ਅਨੁਸਾਰ ਚੋਣ ਲੜਨ ਲਈ ਹਰ ਵਿਅਕਤੀ ਨੂੰ ਮੌਕਾ ਦਿੱਤਾ ਜਾਵੇਗਾ | ਇਸ ਮੌਕੇ ਸਮੂਹ ਵਰਕਰਾਂ ਤੇ ਆਗੂਆਂ ਨੇ ਬਲਾਕ ਮੋਰਿੰਡਾ ਦੇ ਉਮੀਦਵਾਰਾਂ ਦੀ ਸਿਫਾਰਿਸ਼ ਕਰਨ ਦੇ ਸਾਰੇ ਅਧਿਕਾਰ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਦਿੱਤੇ | ਇਕੱਤਰਤਾ ਦੌਰਾਨ ਹਾਈ ਕਮਾਂਡ ਵਲੋਂ ਨਿਯੁਕਤ ਕੀਤੇ ਗਏ ਜ਼ਿਲ੍ਹਾ ਇੰਚਾਰਜ ਸੁਭਾਸ਼ ਚੋਪੜਾ ਅਤੇ ਕੋਆਰਟੀਨੇਟਰ ਸਾਬਕਾ ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਦੁਆਰਾ ਵਰਕਰਾਂ ਨਾਲ ਮੀਟਿੰਗ ਕੀਤੀ ਤੇ ਉਹਨਾਂ ਦੇ ਵਿਚਾਰ ਜਾਣੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ੍ਹ, ਨਵਜੀਤ ਸਿੰਘ ਨਵੀ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ, ਹਰਸੋਹਣ ਸਿੰਘ ਭੰਗੂ ਸੀਨੀਅਰ ਆਗੂ, ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ, ਹਰਮਿੰਦਰ ਸਿੰਘ ਲੱਕੀ, ਨਰਿੰਦਰ ਸਿੰਘ ਮਾਵੀ, ਹਰੀਪਾਲ ਸਾਬਕਾ ਪ੍ਰਧਾਨ ਨਗਰ ਕੌਂਸਲ, ਸੁਰਿੰਦਰ ਕੁਮਾਰ ਬਿੱਲਾ, ਇਕਬਾਲ ਸਿੰਘ ਡੂਮਛੇੜੀ, ਕੌਂਸਲਰ ਹਰਜੀਤ ਸਿੰਘ ਸੋਢੀ, ਕੌਂਸਲਰ ਰਾਜਪ੍ਰੀਤ ਸਿੰਘ ਰਾਜੀ, ਸੰਦੀਪ ਕੁਮਾਰ ਸੋਨੂੰ, ਮਹਿੰਦਰ ਸਿੰਘ ਢਿੱਲੋਂ ਸਾਬਕਾ ਕੌਂਸਲਰ, ਦਰਸ਼ਨ ਸਿੰਘ ਸੰਧੂ ਬਲਾਕ ਪ੍ਰਧਾਨ, ਗੁਲਜ਼ਾਰ ਸਿੰਘ ਚਤਾਮਲਾ ਸਮੇਤ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਬਲਾਕ ਕਾਂਗਰਸ ਕਮੇਟੀ ਮੋਰਿੰਡਾ ਦੀ ਮੀਟਿੰਗ <br/> ਅਗਲੀ ਖ਼ਬਰ ਟਰਾਈ ਸਿਟੀ 'ਚ ਸੈਕਟਰ 97 ਅਤੇ 98 ਨਿਵੇਸ਼ਕਾਂ ਲਈ ਬਣੇਗੀ ਇਕ ਨਵੀਂ ਮਿਸਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।