ਨੂਰਪੁਰ ਬੇਦੀ, 20 ਸਤੰਬਰ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਬੀ.ਏ ਸਮੈਸਟਰ ਪਹਿਲਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰੋ. ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਲਈਆਂ ਗਈਆਂ ਸਮੈਸਟਰ ਪ੍ਰਣਾਲੀ ਅਧੀਨ ਪ੍ਰੀਖਿਆਵਾਂ ਵਿਚ ਟਿੱਬਾ ਨੰਗਲ ਕਾਲਜ ਬੀ. ਏ ਦੀ ਵਿਦਿਆਰਥਣ ਕੋਮਲਪ੍ਰੀਤ ਨੇ 86% ਪਹਿਲਾ, ਜਸ਼ਨਪ੍ਰੀਤ ਨੇ 85% ਦੂਜਾ ਅਤੇ ਜੈਸਮੀਨ ਰਾਣਾ ਨੇ 83% ਨੰਬਰ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਇਸ ਖ਼ੁਸ਼ੀ ਦੇ ਮੌਕੇ 'ਤੇ ਕਮੇਟੀ ਮੈਂਬਰ ਕੈਪਟਨ ਗੁਰਚਰਨ ਦਾਸ ਅਤੇ ਕਾਲਜ ਪਿ੍ੰਸੀਪਲ ਮੈਡਮ ਨਿਸ਼ਾ ਸ਼ਰਮਾ ਨੇ ਸਾਰੇ ਸਟਾਫ਼ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਦਾ ਸਾਰਾ ਸਿਹਰਾ ਮਿਹਨਤੀ ਸਟਾਫ਼ ਨੂੰ ਜਾਂਦਾ ਹੈ | ਭਵਿੱਖ ਵਿਚ ਵਿਦਿਆਰਥੀਆਂ ਨੂੰ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਤਰੱਕੀ ਕਰਕੇ ਆਪਣੀ ਅਸਲ ਮੰਜ਼ਿਲ ਤੱਕ ਪਹੁੰਚ ਸਕਣ | ਇਸ ਮੌਕੇ ਪ੍ਰੋ. ਜਸਵਿੰਦਰ ਸਿੰਘ, ਮੈਡਮ ਕੁਲਵਿੰਦਰ ਕੌਰ, ਮੈਡਮ ਜਤਿੰਦਰ ਕੌਰ,ਮੈਡਮ ਹਿਮਾਨੀ, ਮੈਡਮ ਅਮਨ, ਮੈਡਮ ਮਨਪ੍ਰੀਤ ਅਤੇ ਕਾਲਜ ਦਾ ਸਮੂਹ ਸਟਾਫ਼ ਮੌਜੂਦ ਸੀ |