ਰੂਪਨਗਰ, 20 ਸਤੰਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਪਿੰਡ ਫੂਲ ਖੁਰਦ(ਰੂਪਨਗਰ) ਸਥਿਤ ਗੁਰਦੁਆਰਾ ਈਸ਼ਰ ਦਰਬਾਰ ਵਿਖੇ ਨਤਮਸਤਕ ਹੋਏ | ਇਹ ਸਮਾਗਮ ਸੰਤ ਬਾਬਾ ਈਸ਼ਰ ਸਿੰਘ ਰਾੜਾ ਵਾਲਿਆਂ ਦੀ 50ਵੀਂ ਬਰਸੀ ਮੌਕੇ ਕਰਵਾਇਆ ਗਿਆ | ਧਾਰਮਿਕ ਸਮਾਗਮ ਦੌਰਾਨ ਅਸਥਾਨ ਦੇ ਮੁਖੀ ਸੰਤ ਬਾਬਾ ਮੋਹਨ ਸਿੰਘ ਲੰਗਰਾਂ ਵਾਲਿਆਂ ਅਤੇ ਬਾਬਾ ਸੁਰਜਨ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਸਿਰੋਪਾਉ ਭੇਟ ਕੀਤਾ | ਇਸ ਮੌਕੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਐਸ.ਜੀ.ਪੀ.ਸੀ. ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵੀ ਹਾਜ਼ਰ ਸਨ | ਇਸ ਮੌਕੇ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ (ਗਰੇਵਾਲ) ਦੇ ਜ਼ਿਲ੍ਹਾ ਪ੍ਰਧਾਨ ਹਿੰਮਤ ਸਿੰਘ ਰਾਜਾ ਅਤੇ ਮੀਤ ਪ੍ਰਧਾਨ ਮੋਹਨ ਸਿੰਘ ਮੁਹੰਮਦਪੁਰ ਨੇ ਵੀ ਸੁਖਬੀਰ ਸਿੰਘ ਬਾਦਲ ਅਤੇ ਡਾ. ਦਲਜੀਤ ਸਿੰਘ ਚੀਮਾ ਦਾ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ, ਕੌਂਸਲਰ ਗੁਰਮੁਖ ਸਿੰਘ ਸੈਣੀ, ਲੀਗਲ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜੀਵ ਸ਼ਰਮਾ, ਮਾਸਟਰ ਅਮਰੀਕ ਸਿੰਘ, ਪਿ੍ੰਸੀਪਲ ਰਣਜੀਤ ਸਿੰਘ ਸੰਧੂ, ਬੀਬੀ ਦਲਜੀਤ ਕੌਰ, ਰਣਜੋਧ ਸਿੰਘ ਫੂਲ, ਕੁਲਵੀਰ ਸਿੰਘ ਅਸਮਾਨਪੁਰ, ਭਾਰਤ ਭੂਸ਼ਣ ਹੈਪੀ, ਦਲਜੀਤ ਸਿੰਘ ਸਾਬਕਾ ਸਰਪੰਚ ਸ਼ਾਮਪੁਰਾ, ਕਰਨਦੀਪ ਸਿੰਘ, ਕੋਮਲ ਸਿੰਘ ਰੈਲੋਂ ਕਲਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ, ਸੰਤ ਮਹਾਂਪੁਰਸ਼ ਅਤੇ ਅਕਾਲੀ ਵਰਕਰ ਹਾਜ਼ਰ ਸਨ |