ਰੂਪਨਗਰ, 20 ਸਤੰਬਰ (ਸਤਨਾਮ ਸਿੰਘ ਸੱਤੀ)-ਇੰਨਰਵੀਲ੍ਹ ਕਲੱਬ ਰੂਪਨਗਰ ਵਲੋਂ ਅੱਜ ਆਪਣਾ ਘਰ ਹਵੇਲੀ ਕਲਾਂ ਵਿਖੇ ਬਜ਼ੁਰਗਾਂ ਦੇ ਸਨਮਾਨ ਲਈ ਮਨੋਰੰਜਨ ਪ੍ਰੋਗਰਾਮ ਕਰਵਾਇਆ ਗਿਆ | ਇਹ ਪ੍ਰੋਗਰਾਮ ਕਲੱਬ ਵਲੋਂ ਹਰ ਮਹੀਨੇ ਬਜ਼ੁਰਗਾਂ ਨੂੰ ਸਮਰਪਿਤ ਕੀਤੇ ਜਾਣ ਵਾਲੇ ਸੀਨੀਅਰ ਸਿਟੀਜ਼ਨਜ਼ ਪ੍ਰੋਗਰਾਮ ਤਹਿਤ ਕੀਤਾ ਗਿਆ | ਕਲੱਬ ਪ੍ਰਧਾਨ ਗੁਰਮੀਤ ਕੌਰ, ਸਕੱਤਰ ਕੁਸਮ ਸ਼ਰਮਾ ਅਤੇ ਅਡੀਟਰ ਪਰਮਿੰਦਰ ਕੌਰ ਪੰਦੋਹਲ ਨੇ ਬਜ਼ੁਰਗਾਂ ਲਈ ਵੱਖ-ਵੱਖ ਖੇਡਾਂ ਅਤੇ ਗਤੀਵਿਧੀਆਂ ਨਾਲ ਉਨ੍ਹਾਂ ਦਾ ਮਨੋਰੰਜਨ ਕੀਤਾ | ਇਸ ਮੌਕੇ ਸਾਂਝੇ ਭੋਜਨ ਦਾ ਵੀ ਪ੍ਰਬੰਧ ਕੀਤਾ ਗਿਆ | ਕਲੱਬ ਮੈਂਬਰਾਂ ਵਲੋਂ ਬਜ਼ੁਰਗਾਂ ਨੂੰ ਮਨੋਰੰਜਨ ਲਈ ਨਵੀਂ ਲੂਡੋ ਖੇਡ ਵੀ ਭੇਟ ਕੀਤੀ ਗਈ | ਸਮਾਗਮ ਦੌਰਾਨ ਕੈਸ਼ੀਅਰ ਆਸਿਮਾ ਅਗਰਵਾਲ, ਸਾਬਕਾ ਪ੍ਰਧਾਨ ਮੀਨਲ ਵਾਸੂਦੇਵਾ, ਸੁਪਿੰਦਰ ਕੌਰ, ਭੁਪਿੰਦਰ ਕੌਰ ਤੇ ਰਾਵੇਸ ਅਗਰਵਾਲ ਸਮੇਤ ਹੋਰ ਮੈਂਬਰਾਂ ਨੇ ਵੀ ਸਰਗਰਮ ਭੂਮਿਕਾ ਨਿਭਾਈ | ਆਪਣਾ ਘਰ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਾਜਿੰਦਰ ਸੈਣੀ ਨੇ ਇੰਨਰਵੀਲ੍ਹ ਕਲੱਬ ਦੇ ਬਜ਼ੁਰਗਾਂ ਪ੍ਰਤੀ ਸਕਾਰਾਤਮਕ ਰਵੱਈਏ ਦੀ ਪ੍ਰਸ਼ੰਸਾ ਕੀਤੀ | ਇਸ ਮੌਕੇ ਟਰੱਸਟੀ ਐਡਵੋਕੇਟ ਰਾਵਿੰਦਰ ਸਿੰਘ ਮੁੰਡਰਾ, ਅਮਰਜੀਤ ਸਿੰਘ, ਜਗਦੇਵ ਸਿੰਘ, ਦਲਜੀਤ ਸਿੰਘ, ਬਲਵਿੰਦਰ ਕੌਰ, ਵਿਨੋਦ ਜੈਨ ਸਮੇਤ ਬਜ਼ੁਰਗ ਭੁਪਿੰਦਰ ਸਿੰਘ, ਸਤੀਸ਼ਵਰ ਖੰਨਾ, ਜਿੰਦਰ ਸਿੰਘ, ਤਰਸੇਮ ਸਿੰਘ, ਕੇ.ਐਲ. ਕਪੂਰ, ਅੰਨਦ ਪ੍ਰਕਾਸ਼ ਸ਼ਰਮਾ ਤੇ ਹੋਰ ਕਈ ਪ੍ਰਮੁੱਖ ਵਿਅਕਤੀ ਹਾਜ਼ਰ ਸਨ |