08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ, ਰੂਪਨਗਰ ਵਿਚ ਪੋਸ਼ਣ ਮਹੀਨਾ ਮਨਾਇਆ <br/>

ਅਜੀਤ ਡੈਸਕ 21-09-2025
ਰੂਪਨਗਰ, 20 ਸਤੰਬਰ (ਸਤਨਾਮ ਸਿੰਘ ਸੱਤੀ)-ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ, ਰੂਪਨਗਰ ਵਿਚ ਪੋਸ਼ਣ ਮਹੀਨਾ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖ-ਵੱਖ ਗਤੀਵਿਧੀਆਂ ਰਾਹੀਂ ਸੰਤੁਲਿਤ ਆਹਾਰ ਅਤੇ ਸਿਹਤਮੰਦ ਜੀਵਨਸ਼ੈਲੀ ਦੇ ਮਹੱਤਵ ਨੂੰ ਉਜਾਗਰ ਕੀਤਾ ਗਿਆ | ਕਲਾਸ 1 ਤੋਂ 6 ਤੱਕ ਦੇ ਵਿਦਿਆਰਥੀਆਂ ਨੇ ਸਮੂਹਿਕ ਤੌਰ ਤੇ ਲੰਗਰ ਛੱਕ ਕੇ ਏਕਤਾ ਅਤੇ ਪੌਸ਼ਟਿਕ ਆਹਾਰ ਦਾ ਸੰਦੇਸ਼ ਦਿੱਤਾ | ਕਲਾਸ 7 ਅਤੇ 8 ਦੇ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਮੁਕਾਬਲੇ 'ਚ ਭਾਗ ਲਿਆ, ਜਦਕਿ ਕਲਾਸ 9 ਤੋਂ 12 ਦੇ ਵਿਦਿਆਰਥੀਆਂ ਨੇ ਸਲੋਗਨ ਲਿਖ ਕੇ ਸਮਾਜ ਨੂੰ ਜਾਗਰੂਕ ਕੀਤਾ | ਇਸ ਤੋਂ ਇਲਾਵਾ, ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਰੈਲੀ ਵੀ ਕੱਢੀ, ਜਿਸ ਰਾਹੀਂ ਆਲੇ ਦੁਆਲੇ ਦੇ ਲੋਕਾਂ ਨੂੰ ਸਿਹਤ ਤੇ ਪੋਸ਼ਣ ਬਾਰੇ ਸੰਦੇਸ਼ ਦਿੱਤਾ ਗਿਆ | ਸਕੂਲ ਮੈਨੇਜਮੈਂਟ ਤੋਂ ਭੁਪਿੰਦਰ ਸਿੰਘ ਅਤੇ ਸ੍ਰੀਮਤੀ ਗੁਣਵੰਤ ਕੌਰ ਨੇ ਕਿਹਾ ਕਿ ਸਿਹਤ ਸਭ ਤੋਂ ਵੱਡੀ ਪੂੰਜੀ ਹੈ, ਇਸ ਲਈ ਐਸੇ ਪ੍ਰੋਗਰਾਮ ਨਿਰੰਤਰ ਹੋਣੇ ਚਾਹੀਦੇ ਹਨ | ਡਾਇਰੈਕਟਰ ਸ਼੍ਰੀਮਤੀ ਗੁਰਪ੍ਰੀਤ ਮਾਥੁਰ, ਵਾਈਸ ਪਿ੍ੰਸੀਪਲ ਸ੍ਰੀਮਤੀ ਭੁਪਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਰੋਜ਼ਾਨਾ ਸੰਤੁਲਿਤ ਆਹਾਰ ਅਤੇ ਸਿਹਤਮੰਦ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਬੀ. ਕੇ. ਯੂ. ਰਾਜੇਵਾਲ ਦੀ ਜ਼ਿਲ੍ਹਾ ਇਕਾਈ ਵਲੋਂ ਹੜ੍ਹ ਪੀੜਤ ਇਲਾਕੇ ਦਾ ਕੀਤਾ ਦੌਰਾ <br/> ਅਗਲੀ ਖ਼ਬਰ ਸਵਸਥ ਨਾਰੀ ਸਸ਼ਕਤ ਪਰਿਵਾਰ ਅਭਿਆਨ ਤਹਿਤ ਵੱਖ-ਵੱਖ ਪਿੰਡਾਂ ਵਿਚ ਟੀਕਾਕਰਨ ਕੈਂਪਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।