07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਗੁਰਦੁਆਰਾ ਭਾਈ ਘਨੱਈਆ ਜੀ ਮੋਹੀਵਾਲ ਵਿਖੇ ਕਰਵਾਇਆ ਗੁਰਮਤਿ ਸਮਾਗਮ <br/>

ਅਜੀਤ ਡੈਸਕ 21-09-2025
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਜੇ ਐਸ ਨਿੱਕੂਵਾਲ)-ਇੱਥੋਂ ਨੇੜਲੇ ਪਿੰਡ ਮੋਹੀਵਾਲ ਵਿਖੇ ਸਥਿਤ ਗੁਰਦੁਆਰਾ ਭਾਈ ਘਨੱਈਆ ਜੀ ਵਿਖੇ ਸੇਵਾ ਦੇ ਪੁੰਜ ਅਤੇ ਭਾਰਤੀ ਰੈੱਡ ਕਰਾਸ ਦੇ ਬਾਨੀ ਭਾਈ ਘਨੱਈਆ ਜੀ ਦੀ ਸਲਾਨਾ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਕਮੇਟੀ ਅਤੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਲੋ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਤੋਂ ਪਹਿਲਾ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਭਾਈ ਗੁਰਬਾਜ਼ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਲੋ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਿਆ ਗਿਆ | ਸਮਾਗਮ ਵਿਚ ਬੋਲਦਿਆਂ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਘਨੱਈਆ ਜੀ ਰੈੱਡ ਕਰਾਸ ਦੇ ਅਸਲੀ ਬਾਨੀ ਹਨ | ਜਿਨ੍ਹਾਂ ਦਸਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵਲੋਂ ਲੜੀਆਂ ਜੰਗਾਂ ਦੌਰਾਨ ਸਿੱਖਾਂ ਅਤੇ ਦੁਸ਼ਮਣਾ ਨੂੰ ਬਰਾਬਰ ਪਾਣੀ ਦੀ ਸੇਵਾ ਕੀਤੀ | ਉਪਰੰਤ ਗੁਰੂ ਸਾਹਿਬ ਵਲੋਂ ਦਿੱਤੇ 'ਨਾ ਕੋ ਬੈਰੀ ਨਹੀ ਬਿਗਾਨਾ' ਦੇ ਸਿਧਾਂਤ ਤੇ ਜ਼ਖਮੀਆਂ ਦੀ ਮਲ੍ਹਮ ਪੱਟੀ ਵੀ ਕੀਤੀ | ਉਨ੍ਹਾਂ ਕਿਹਾ ਕਿ ਭਾਈ ਘਨੱਈਆ ਜੀ ਸੇਵਾ ਭਾਵ ਅਤੇ ਨਿਮਰਤਾ ਦੀ ਮੂਰਤ ਸਨ | ਜਿਨ੍ਹਾਂ ਵਲੋਂ ਬਣਾਈਆਂ ਬਾਉਲੀਆਂ ਹੁਣ ਵੀ ਪਿੰਡ ਮੋਹੀਵਾਲ ਵਿਖੇ ਮੌਜੂਦ ਹਨ | ਸਮਾਗਮ ਦੀ ਸੰਪੂਰਨਤਾ ਦੀ ਅਰਦਾਸ ਹੈੱਡ ਗ੍ਰੰਥੀ ਗਿਆਨੀ ਜ਼ੋਗਿੰਦਰ ਸਿੰਘ ਵਲੋਂ ਕੀਤੀ ਗਈ | ਇਸ ਮੌਕੇ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵੱਲੋ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ ਗਈ | ਜਦੋਕਿ ਕਿ ਭਾਈ ਸਰਬਜੀਤ ਸਿੰਘ ਪੰਜ ਪਿਆਰੇ, ਸੂਚਨਾ ਅਫ਼ਸਰ ਭਾਈ ਹਰਪ੍ਰੀਤ ਸਿੰਘ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਇੰਚਾਰਜ ਸਰਬਜੀਤ ਸਿੰਘ, ਭਾਈ ਬਖ਼ਸ਼ੀਸ਼ ਸਿੰਘ, ਭਾਈ ਗੁਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਰੂਪਨਗਰ ਵਿਚ ਸਫ਼ਾਈ ਕਰਮਚਾਰੀਆਂ ਵਲੋਂ ਰਾਤ ਨੂੰ ਸਫ਼ਾਈ ਕਰਨ ਦੀ ਸਹਿਮਤੀ <br/> ਅਗਲੀ ਖ਼ਬਰ ਭਾਜਪਾ ਯੁਵਾ ਮੋਰਚਾ ਵਲੋਂ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਮੌਕੇ ਲਗਾਇਆ ਖ਼ੂਨਦਾਨ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।