07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਰੂਪਨਗਰ ਵਿਚ ਸਫ਼ਾਈ ਕਰਮਚਾਰੀਆਂ ਵਲੋਂ ਰਾਤ ਨੂੰ ਸਫ਼ਾਈ ਕਰਨ ਦੀ ਸਹਿਮਤੀ <br/>

ਅਜੀਤ ਡੈਸਕ 21-09-2025
ਰੂਪਨਗਰ, 20 ਸਤੰਬਰ (ਸਤਨਾਮ ਸਿੰਘ ਸੱਤੀ)-ਸ਼ਹਿਰ ਵਿਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਪੈਦਾ ਹੋਈ ਗੰਦਗੀ ਤੋਂ ਸ਼ਹਿਰ ਵਾਸੀਆਂ ਨੂੰ ਹੁਣ ਰਾਹਤ ਮਿਲਣ ਦੀ ਉਮੀਦ ਜਾਗੀ ਹੈ | ਤਿਉਹਾਰਾਂ ਨੂੰ ਧਿਆਨ ਵਿਚ ਰੱਖਦਿਆਂ ਸਫ਼ਾਈ ਸੇਵਕਾਂ ਨੇ ਰਾਤ ਨੂੰ ਸਫ਼ਾਈ ਕਰਨ ਲਈ ਸਹਿਮਤੀ ਦਿੱਤੀ ਹੈ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਏ. ਡੀ. ਸੀ. ਪੂਜਾ ਸਿਆਲ, ਈ.ਓ. ਅਸ਼ੋਕ ਕੁਮਾਰ ਅਤੇ ਐਸ.ਡੀ.ਓ. ਹਰਪ੍ਰੀਤ ਸਿੰਘ ਭਿਓਰਾ ਦੀ ਹਾਜ਼ਰੀ ਵਿਚ ਕਰਮਚਾਰੀਆਂ ਨੇ ਇਹ ਫ਼ੈਸਲਾ ਕੀਤਾ ਅਤੇ ਮੇਨ ਬਜ਼ਾਰ ਦੇ ਜਾਮ ਹੋਏ ਹੌਲਾਂ ਨੂੰ ਵੀ ਤੁਰੰਤ ਚਾਲੂ ਕਰ ਦਿੱਤਾ | ਕੌਂਸਲਰ ਇੰਦਰਪਾਲ ਸਿੰਘ ਰਾਜੂ ਸਤਿਆਲ ਅਤੇ ਪੋਮੀ ਸੋਨੀ ਲਗਾਤਾਰ ਸਫ਼ਾਈ ਕਰਮਚਾਰੀਆਂ ਨਾਲ ਸੰਪਰਕ ਵਿਚ ਸਨ ਅਤੇ ਸ਼ਹਿਰ ਦੇ ਹਿਤ ਲਈ ਉਨ੍ਹਾਂ ਨੂੰ ਰਾਜ਼ੀ ਕਰਨ ਦੇ ਯਤਨ ਕਰ ਰਹੇ ਸਨ | ਇਨ੍ਹਾਂ ਕੋਸ਼ਿਸ਼ਾਂ ਤੋਂ ਬਾਅਦ ਸਫ਼ਾਈ ਸੇਵਕਾਂ ਨੇ ਹੜਤਾਲ ਜਾਰੀ ਰੱਖਦਿਆਂ ਰਾਤ ਵੇਲੇ ਸਫ਼ਾਈ ਕਰਨ ਲਈ ਸਹਿਮਤੀ ਜਤਾ ਦਿੱਤੀ ਹੈ, ਇਸ ਦੀ ਜਾਣਕਾਰੀ ਕੌਂਸਲਰ ਰਾਜੂ ਸਤਿਆਲ ਨੇ ਦਿੱਤੀ | ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਤਿਉਹਾਰਾਂ ਦੌਰਾਨ ਸ਼ਹਿਰ ਵਿਚ ਗੰਦਗੀ ਦੀ ਸਮੱਸਿਆ ਘੱਟ ਹੋਵੇਗੀ ਅਤੇ ਨਿਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਨ ਮਿਲੇਗਾ |

ਪਿਛਲੀ ਖ਼ਬਰ ਵਿਧਾਇਕ ਚੱਢਾ ਦੇ ਆਦੇਸ਼ਾਂ 'ਤੇ ਨੂਰਪੁਰ ਬੇਦੀ ਵਿਚ ਦੂਜੇ ਕੂੜੇ ਦੇ ਡੰਪ ਨੂੰ ਚੁਕਵਾਉਣ ਦੀ ਸ਼ੁਰੂਆਤ <br/> ਅਗਲੀ ਖ਼ਬਰ ਗੁਰਦੁਆਰਾ ਭਾਈ ਘਨੱਈਆ ਜੀ ਮੋਹੀਵਾਲ ਵਿਖੇ ਕਰਵਾਇਆ ਗੁਰਮਤਿ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।