07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਖੰਡ ਮਿੱਲ ਮੋਰਿੰਡਾ ਦੇ ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਹੋਈ ਤਾਜਪੋਸ਼ੀ, ਰਾਜਨੀਤਿਕ ਆਗੂਆਂ ਨੇ ਕੀਤੀ ਸ਼ਮੂਲੀਅਤ <br/>

ਅਜੀਤ ਡੈਸਕ 21-09-2025
ਮੋਰਿੰਡਾ, 20 ਸਤੰਬਰ (ਤਰਲੋਚਨ ਸਿੰਘ ਕੰਗ, ਪਿ੍ਤਪਾਲ ਸਿੰਘ)-ਖੰਡ ਮਿੱਲ ਮੋਰਿੰਡਾ ਦੇ ਨਵੇਂ ਚੁਣੇ ਚੇਅਰਮੈਨ ਸੁਖਜਿੰਦਰ ਸਿੰਘ ਸੋਹੀ ਅਤੇ ਵਾਇਸ ਚੇਅਰਮੈਨ ਸੁਰਿੰਦਰ ਸਿੰਘ ਬੁੱਗਾ ਦੀ ਤਾਜਪੋਸ਼ੀ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ, ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ, ਰੁਪਿੰਦਰ ਸਿੰਘ ਹੈਪੀ, ਨਵਦੀਪ ਸਿੰਘ ਜੀਦਾ ਚੇਅਰਮੈਨ ਸ਼ੂਗਰਫੈੱਡ, ਗੁਰਪ੍ਰੀਤ ਸਿੰਘ ਜੀਪੀ ਸਮੇਤ ਕਈ ਆਗੂਆਂ ਨੇ ਸ਼ਮੂਲੀਅਤ ਕੀਤੀ | ਤਾਜਪੋਸ਼ੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਚੇਅਰਮੈਨ ਸੁਖਜਿੰਦਰ ਸਿੰਘ ਸੋਹੀ ਤੇ ਵਾਇਸ ਚੇਅਰਮੈਨ ਸੁਰਿੰਦਰ ਸਿੰਘ ਬੁੱਗਾ ਦੀ ਅਗਵਾਈ ਹੇਠ ਖੰਡ ਮਿੱਲ ਮੋਰਿੰਡਾ ਵਿਚ ਗੰਨਾ ਕਾਸ਼ਤਕਾਰਾਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ ਅਤੇ ਆਧੁਨਿਕ ਤਕਨੀਕ ਰਾਹੀਂ ਮਿੱਲ ਦੀ ਗੰਨਾ ਪੀੜਨ ਦੀ ਸਮਰੱਥਾ ਵਿਚ ਵਾਧਾ ਹੋਵੇਗਾ | ਉਹਨਾਂ ਕਿਹਾ ਕਿ ਸਰਕਾਰ ਕਿਸਾਨੀ ਆਧਾਰਿਤ ਉਦਯੋਗਾਂ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹੈ | ਤਾਜਪੋਸ਼ੀ ਸਮਾਰੋਹ ਦੌਰਾਨ ਚੇਅਰਮੈਨ ਸੁਖਜਿੰਦਰ ਸਿੰਘ ਸੋਹੀ ਨੇ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਸਭ ਦੇ ਸਹਿਯੋਗ ਨਾਲ ਖੰਡ ਮਿੱਲ ਮੋਰਿੰਡਾ ਨੂੰ ਅੱਗੇ ਲੈ ਕੇ ਜਾਣਗੇ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਉਪਰੰਤ ਕੀਰਤਨੀ ਜਥੇ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਮੋਰਿੰਡਾ ਸੁਖਪਾਲ ਸਿੰਘ, ਜਨਰਲ ਮੈਨੇਜਰ ਸੁਭਾਸ਼ ਕੁਮਾਰ, ਬਲਵਿੰਦਰ ਸਿੰਘ ਬਾਵਾ, ਬੀਰ ਦਵਿੰਦਰ ਸਿੰਘ ਕੌਂਸਲ ਮੈਂਬਰ, ਜਗਤਾਰ ਸਿੰਘ ਘੜੂੰਆਂ, ਪਰਮਿੰਦਰ ਸਿੰਘ ਚਲਾਕੀ ਸੂਬਾ ਜਨਰਲ ਸਕੱਤਰ ਬੀ.ਕੇ.ਯੂ. ਰਾਜੇਵਾਲ, ਰਣਧੀਰ ਸਿੰਘ ਮਾਜਰੀ, ਜਸਮੇਲ ਸਿੰਘ ਜੱਸੀ, ਐਸ.ਡੀ.ਐਮ. ਅਮਰੀਕ ਸਿੰਘ ਸਿੱਧੂ, ਨਵਦੀਪ ਸਿੰਘ ਟੋਨੀ, ਸਕਿੰਦਰ ਸਿੰਘ ਸਹੇੜੀ ਚੇਅਰਮੈਨ, ਕੇਸਰ ਸਿੰਘ, ਦਲਜੀਤ ਸਿੰਘ ਚਲਾਕੀ ਜ਼ਿਲ੍ਹਾ ਪ੍ਰਧਾਨ ਬੀਕੇਯੂ ਲੱਖੋਵਾਲ, ਭੁਪਿੰਦਰ ਸਿੰਘ ਮੁੰਡੀਆਂ, ਕੁਲਦੀਪ ਸਿੰਘ ਖੇੜੀ, ਮਨਜੀਤ ਕੌਰ, ਗੁਰਪ੍ਰੀਤ ਸਿੰਘ ਅਮਰਾਲੀ, ਭੀਮਾ ਸਹੇੜੀ, ਮੇਜਰ ਸਿੰਘ ਓਇੰਦ, ਹਰਵਿੰਦਰ ਸਿੰਘ ਕੋਟਲਾ, ਪਰਮਿੰਦਰ ਸਿੰਘ ਖੱਟੜਾ, ਡੀ.ਐੱਸ.ਪੀ. ਜੇ.ਪੀ. ਸਿੰਘ, ਐਸ.ਐੱਚ.ਓ. ਗੁਰਮੁੱਖ ਸਿੰਘ, ਐਸ.ਐੱਚ.ਓ. ਕੈਲਾਸ਼ ਬਹਾਦਰ, ਇੰਦਰਜੀਤ ਸਿੰਘ ਖੇੜੀ, ਇੰਦਰਜੀਤ ਸਿੰਘ ਬਹਿਡਾਲੀ, ਚੰਦ ਸਿੰਘ ਸਮਾਣਾ, ਜਗਾਤਰ ਸਿੰਘ ਲਾਡੀ, ਭੁਪਿੰਦਰ ਸਿੰਘ ਭੂਰਾ, ਗੁਰਪ੍ਰੀਤ ਸਿੰਘ ਬੈਂਸ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਪ੍ਰਵਾਸੀ ਮਜ਼ਦੂਰਾਂ ਖ਼ਿਲਾਫ਼ ਮੁਹਿੰਮ ਰੋਕਣ ਤੇ ਦੋਸ਼ੀ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ <br/> ਅਗਲੀ ਖ਼ਬਰ ਚੌਧਰੀ ਹੁਸਨ ਲਾਲ ਚੌਹਾਨ ਨੇ ਲੋਕ ਸਭਾ ਮੈਂਬਰ ਕੰਗ ਦਾ ਕੀਤਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।