28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਪਰਾਲੀ ਦੀ ਸੁਚੱਜੀ ਸਾਭ-ਸੰਭਾਲ ਸੰਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ <br/>

ਅਜੀਤ ਡੈਸਕ 30-08-2025
ਚੇਤਨਪੁਰਾ, 29 ਅਗਸਤ (ਸ਼ਰਨਜੀਤ ਸਿੰਘ ਗਿੱਲ)-ਖੇਤੀਬਾੜੀ ਮੰਤਰੀ ਪੰਜਾਬ ਅਤੇ ਡਿਪਟੀ ਕਮਿਸ਼ਨਰ ਅੰਮਿ੍ਤਸਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਜਿੰਦਰ ਸਿੰਘ ਭੁੱਲਰ ਅਤੇ ਡਾ. ਹਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਸਥਾਰ ਅਫ਼ਸਰ ਪ੍ਰਭਦੀਪ ਸਿੰਘ ਗਿੱਲ ਚੇਤਨਪੁਰਾ ਅਤੇ ਸੰਦੀਪ ਕੁਮਾਰ ਉਪ ਨਿਰੀਖਕ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸੰਬੰਧੀ ਜਾਣਕਾਰੀ ਦੇਣ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਉਪਰੋਕਤ ਅਧਿਕਾਰੀਆਂ ਨੇ ਕਿਸਾਨਾਂ ਨਾਲ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਸੰਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਵਲੋਂ ਪਰਾਲੀ ਦੀ ਸੰਭਾਲ ਲਈ ਖੇਤੀਬਾੜੀ ਵਿਭਾਗ ਵਲੋਂ ਸਬਸਿਡੀ 'ਤੇ ਦਿੱਤੀ ਜਾਂਦੀ ਮਸ਼ੀਨਰੀ ਸੁਪਰਸੀਡਰ, ਸਰਫੇਸ ਸੀਡਰ, ਮਲਚਰ, ਬੇਲਰ, ਰੇਕਰ, ਜ਼ੀਰੋ ਡਰਿੱਲ, ਉਟਾਵੇਂ ਹੱਲ ਆਦਿ ਬਾਰੇ ਵਿਸਥਾਰ ਨਾਲ ਦੱਸਿਆ | ਇਸ ਮੌਕੇ ਮੌਜੂਦਾ ਫਸਲ ਬਾਸਮਤੀ/ਝੋਨੇ ਬਾਰੇ ਗੱਲਬਾਤ ਕਰਦਿਆਂ ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਝੋਨੇ ਵਿੱਚ ਖਾਦਾਂ ਅਤੇ ਦਵਾਈਆਂ ਸੰਬੰਧੀ ਜਾਣਕਾਰੀ ਦਿੱਤੀ ਅਤੇ ਯੂਰੀਆ ਖਾਦ ਦੀ ਬੇਲੋੜੀ ਵਰਤੋਂ ਨਾ ਕਰਨ ਦਾ ਸੁਝਾਅ ਦਿੱਤਾ | ਖੇਤੀ ਮਾਹਿਰਾਂ ਨੇੇ ਅੱਗੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਪਰਾਲੀ ਨੂੰ ਖੇਤਾਂ 'ਚ ਵਹਾਅ ਕੇ ਮਿੱਟੀ ਵਿਚ ਮਿਲਾਉਣ ਨੂੰ ਤਰਜੀਹ ਦਿੱਤੀ ਜਾਵੇ | ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਅਗਾਂਹ ਵਧੂ ਕਿਸਾਨਾਂ, ਕੰਬਾਇਨ ਮਾਲਕਾਂ ਅਤੇ ਮੁਹਤਬਰਾਂ ਨੇ ਸ਼ਮੂਲੀਅਤ ਕੀਤੀ |

ਪਿਛਲੀ ਖ਼ਬਰ ਬਰਾਤ ਰੂਪੀ ਨਗਰ ਕੀਰਤਨ ਦਾ ਮਹਿਤਾ ਚੌਂਕ ਵਿਖੇ ਸ਼ਰਧਾ ਨਾਲ ਸੰਗਤਾਂ ਨੇ ਕੀਤਾ ਸਵਾਗਤ ਅਗਲੀ ਖ਼ਬਰ ਵਿਧਾਇਕ ਟੌਂਗ ਵਲੋਂ ਹੜ੍ਹ ਪੀੜ੍ਹਤ ਪਰਿਵਾਰਾਂ ਲਈ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦਾ ਐਲਾਨ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।