27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸੁਲਤਾਨਪੁਰ ਲੋਧੀ ਤੋਂ ਬਾਰਾਤ ਰੂਪੀ ਨਗਰ ਕੀਰਤਨ ਦਾ ਬਾਬਾ ਬਕਾਲਾ ਸਾਹਿਬ ਪੁੱਜਣ 'ਤੇ ਵੱਖ-ਵੱਖ ਥਾਈਾ ਭਰਵਾਂ ਸਵਾਗਤ

ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸੰਬੰਧੀ ਸੁਲਤਾਨਪੁਰ ਲੋਧੀ ਤੋਂ ਪੁਜੇ ਨਗਰ ਕੀਰਤਨ ਦਾ ਸ਼੍ਰੋਮਣੀ ਕਮੇਟੀ ਵਲੋਂ ਸਵਾਗਤ ਕਰਦੇ ਹੋਏ ਸਾ: ਵਿਧਾਇਕ ਜ: ਬਲਜੀਤ ਸਿੰਘ ਜਲਾਲ ਉਸਮਾ, ਮੈਨੇਜਰ ਗੁਰਪ੍ਰੀਤ ਸਿੰਘ ਮੱਲੇਵਾਲ, ਐਡੀ: ਮੈਨੇਜਰ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਜਗਤਾਰ ਸਿੰਘ ਤੇ ਹੋਰ ਅਤੇ ਹਰਮਨ ਪੰਪ ਉਪਰ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਹਰਮਨਜੀਤ ਸਿੰਘ ਗੁਰਾਇਆ, ਦਿਲਰਾਜ ਕੌਰ, ਕੰਵਰਹਿੰਮਤਪ੍ਰੀਤ ਸਿੰਘ ਗੁਰਾਇਆ ਅਤੇ ਹੋਰ | ਤਸਵੀਰਾਂ : ਸ਼ੇਲਿੰਦਰਜੀਤ ਸਿੰਘ ਰਾਜਨ <br/> 30-08-2025
ਬਾਬਾ ਬਕਾਲਾ ਸਾਹਿਬ, 29 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਨਗਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੋਂ ਪੁੱਜੇ ਬਾਰਾਤ ਰੂਪੀ ਨਗਰ ਕੀਰਤਨ ਦਾ ਸ਼੍ਰੋਮਣੀ ਕਮੇਟੀ ਅਤੇ ਵੱਖ-ਵੱਖ ਸੰਸਥਾਵਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਸ਼੍ਰੋਮਣੀ ਕਮੇਟੀ ਵਲੋਂ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵਿਖੇ ਪੁੱਜੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਸ੍ਰੀਮਾਤਾ ਗੰਗਾ ਕੰਨਿਆਂ ਸੀ: ਸੈ: ਸਕੂਲ, ਬਾਬਾ ਬਕਾਲਾ ਸਾਹਿਬ ਦੇ ਬੱਚਿਆਂ ਵਲੋਂ ਬੈਂਡ ਵਾਜਿਆਂ ਦੀਆਂ ਧੁੰਨਾਂ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ, ਜ: ਗੁਰਿੰਦਰਪਾਲ ਸਿੰਘ ਗੋਰਾ (ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ), ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਸ਼ੇਰ ਸਿੰਘ ਅਤੇ ਮੀਤ ਮੈਨੇਜਰ ਭਾਈ ਜਗਤਾਰ ਸਿੰਘ ਨੇ ਪੰਜ ਪਿਆਰਿਆਂ ਅਤੇ ਨਗਰ ਕੀਰਤਨ ਵਿਚ ਸ਼ਾਮਿਲ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸੁੰਦਰ ਰੁਮਾਲਾ ਸਾਹਿਬ ਭੇਟ ਕੀਤਾ ਗਿਆ | ਸੰਗਤ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਬੀਬੀ ਗੁਰਵਿੰਦਰ ਕੌਰ ਜਲਾਲ ਉਸਮਾ ਸਾ: ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਕਾਕਾ ਗੁੁਰੂਵਰਜੀਤ ਸਿੰਘ ਜਲਾਲ ਉਸਮਾਂ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਅਮਰਜੀਤ ਸਿੰਘ ਅਕਾਉਂਟੈਂਟ, ਹੈੱਡ ਗ੍ਰੰਥੀ ਭਾਈ ਹਰਦੇਵ ਸਿੰਘ, ਭਾਈ ਜੱਜ ਸਿੰਘ ਮਿਸ਼ਨਰੀ ਧਰਮ ਪ੍ਰਚਾਰ ਕਮੇਟੀ, ਜਰਮਨਜੀਤ ਸਿੰਘ ਜਲਾਲ ਉਸਮਾ, ਦਵਿੰਦਰ ਸਿੰਘ ਭੱਟੀਵਾਲ, ਜਸਬੀਰ ਸਿੰਘ ਖੱਬੇ, ਠੇਕੇਦਾਰ ਰਵੀ ਜੱਲੂਵਾਲ, ਭੁਪਿੰਦਰ ਸਿੰਘ ਬਾਬਾ ਬਕਾਲਾ ਸਾਹਿਬ ਮੋੜ, ਮੈਂਬਰ ਅਜੀਤ ਸਿੰਘ, ਅਤੇ ਹੋਰ ਸਖਸ਼ੀਅਤਾਂ ਇਸ ਮੌਕੇ ਹਾਜ਼ਰ ਸਨ |
ਹਰਮਨ ਗੁਰਾਇਆ ਵਲੋਂ ਭਰਵਾਂ ਸਵਾਗਤ : ਇਸ ਦੌਰਾਨ ਹੀ ਨੈਸ਼ਨਲ ਐਵਾਰਡੀ ਅਤੇ ਮੈਂਬਰ ਸਟੇਟ ਐਡਵਾਇਜਰੀ ਬੋਰਡ ਸ: ਹਰਮਨਜੀਤ ਸਿੰਘ ਗੁਰਾਇਆ ਨੇ ਹਰਮਨ ਪੰਪ ਠੱਠੀਆਂ-ਬਾਬਾ ਬਕਾਲਾ ਸਾਹਿਬ ਵਿਖੇ ਨਗਰ ਕੀਰਤਨ ਦਾ ਭਾਵ-ਭਿੰਨਾ ਸਵਾਗਤ ਕੀਤਾ | ਇਸ ਸਮੇਂ ਬਲਦੇਵ ਸਿੰਘ ਗੁਰਾਇਆ ਸਾ: ਰੇਂਜ ਅਫਸਰ, ਤਹਿਸੀਲਦਾਰ ਪਰਮਪ੍ਰੀਤ ਸਿੰਘ ਗੁਰਾਇਆ ਐਸ.ਡੀ.ਐਮ. ਫਤਹਿਗੜ੍ਹ ਸਾਹਿਬ ਅਤੇ ਸ: ਹਰਮਨਜੀਤ ਸਿੰਘ ਗੁਰਾਇਆ ਪਰਿਵਾਰ ਵੱਲੋਂ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਲਈ ਸਿਰੋਪਾਓ ਅਤੇ ਪੰਜ ਪਿਆਰਿਆਂ ਅਤੇ ਸ਼ਾਮਿਲ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਨਗਰ ਕੀਰਤਨ ਵਿਚ ਸ਼ਾਮਿਲ ਗੱਡੀਆਂ ਵਿਚ ਤੇਲ ਪਾਉਣ ਦੀ ਸੇਵਾ ਵੀ ਕੀਤੀ ਗਈ | ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਜ: ਗੁਰਵਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ, ਮਾ: ਜੋਗਿੰਦਰ ਸਿੰਘ ਅੱਚਲ ਸਾਹਿਬ, ਸੀ: ਮੈਨੇਜਰ ਭਾਈ ਗੁਰਤਿੰਦਰਪਾਲ ਸਿੰਘ ਭਾਟੀਆ, ਕੰਵਰਹਿੰਮਤਪ੍ਰੀਤ ਸਿੰਘ ਗੁਰਾਇਆ, ਬੀਬੀ ਦਿਲਰਾਜ ਕੌਰ, ਬੀਬੀ ਜਸਵੰਤ ਕੌਰ, ਬੀਬਾ ਨਵਦੀਪ ਕੌਰ, ਮਨਿੰਦਰਜੀਤ ਕੌਰ ਵਿਰਕ, ਰੂਬਾਈਗੁਰੂ ਜੋਤ ਕੌਰ, ਅਣਹੱਦ ਵਿਰਕ, ਪ੍ਰਭਜੋਤ ਸਿੰਘ ਵਿਰਕ, ਜੋਰਾਵਰ ਸਿੰਘ ਵਿਰਕ, ਯਸ਼ਨੂਰ ਸਿੰਘ, ਪ੍ਰਦੀਪ ਲਾਹੌਰੀਆ, ਬਲਜਿੰਦਰ ਸਿੰਘ, ਪ੍ਰਭਪ੍ਰੀਤ ਸਿੰਘ ਮਲਹੋਤਰਾ, ਗੁਰਵਿੰਦਰ ਸਿੰਘ, ਮੁਖਤਿਆਰ ਸਿੰਘ, ਅਕਾਸ਼, ਪ੍ਰਦੀਪ ਸਿੰਘ ਲਾਹੌਰੀਆ ਆਦਿ ਸ਼ਖ਼ਸੀਅਤਾਂ ਹਾਜ਼ਰ ਸਨ |
ਨੀਡਜ਼ ਹੋਲਸੇਲ ਵਲੋਂ ਨਿੱਘਾ ਸਵਾਗਤ : ਇਸ ਦੌਰਾਨ ਹੀ ਨੀਡਜ਼ ਹੋਲਸੇਲ ਵਲੋਂ ਬਾਬਾ ਬਕਾਲਾ ਸਾਹਿਬ ਮੋੜ 'ਤੇ ਨਗਰ ਕੀਰਤਨ ਦਾ ਭਾਵ ਭਿੰਨਾ ਸਵਾਗਤ ਕੀਤਾ ਗਿਆ | ਇਸ ਸਮੇਂ ਇੰਦਰਜੀਤ ਸਿੰਘ, ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ, ਕਰਨਵੀਰ ਸਿੰਘ, ਨਵਜੋਤ ਸਿੰਘ (ਨੀਡਜ਼ ਹੌਲਸੇਲ), ਜ: ਜਰਨੈਲ ਸਿੰਘ ਚੀਮਾਬਾਠ, ਅੰਮਿ੍ਤਪਾਲ ਸਿੰਘ ਚੀਮਾਬਾਠ ਨੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਲਈ ਸਿਰੋਪਾਓ ਅਤੇ ਪੰਜ ਪਿਆਰਿਆਂ ਅਤੇ ਸ਼ਾਮਿਲ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਅੰਕੁਸ਼, ਬਿੱਲਾ ਮੋਟਰ ਸਾਈਕਲ ਵਾਲਾ, ਬਲਜਿੰਦਰ ਸਿੰਘ ਪੱਪੂ ਚੀਮਾਂਬਾਠ, ਮੰਗਲ ਸਿੰਘ ਪੇਟੀਆਂ, ਪ੍ਰੇਮ ਸਿੰਘ ਚੀਮਾਬਾਠ, ਵੀਰ ਸਿੰਘ ਵੀਰ, ਜੱਗਾ ਚੀਮਾਬਾਠ ਆਦਿ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਮਜੀਠਾ ਦੀ ਗਲੀ ਦਰਜੀਆਂ ਦੇ ਵਸਨੀਕਾਂ ਨੇ ਨਗਰ ਕੌਂਸਲ ਪਾਸੋਂ ਸੀਵਰੇਜ ਦੀ ਸਫਾਈ ਕਰਨ ਦੀ ਕੀਤੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।