ਜੈਂਤੀਪੁਰ, 19 ਸਤੰਬਰ (ਭੁਪਿੰਦਰ ਸਿੰਘ ਗਿੱਲ)-ਹਲਕਾ ਮਜੀਠਾ ਦੇ ਪਿੰਡ ਪਾਖਰਪੁਰ ਦੇ ਸਰਪੰਚ ਸਤਨਾਮ ਸਿੰਘ ਵਲੋਂ ਪਿੰਡ ਵਿਚ ਹੋਣ ਵਾਲੇ ਵਿਕਾਸ ਦੇ ਕੰਮਾਂ ਲਈ ਡਿਪਟੀ ਕਮਿਸ਼ਨਰ ਅੰਮਿ੍ਤਸਰ ਮੈਡਮ ਸਾਕਸ਼ੀ ਸਾਹਨੀ ਨੂੰ ਜਾਣੂ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ਮਾਸਟਰ ਸਤਨਾਮ ਸਿੰਘ ਨੇ ਦੱਸਿਆ ਕਿ ਪਿੰਡ ਵਿਚ ਰਹਿੰਦੇ ਵਿਕਾਸ ਕਾਰਜਾਂ ਲਈ ਸਾਡੇ ਟੀਮ ਵਲੋਂ ਡਿਪਟੀ ਕਮਿਸ਼ਨ ਅੰਮਿ੍ਤਸਰ ਨੂੰ ਜਾਣੂ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਵਲੋਂ ਭਰੋਸਾ ਦਿਵਾਇਆ ਗਿਆ ਕਿ ਸੰਬੰਧਿਤ ਮਹਿਕਮੇ ਨੂੰ ਪਿੰਡ ਪਾਖਰਪੁਰ ਦੀਆਂ ਮੰਗਾ ਬਾਰੇ ਜਾਣੂ ਕੀਤਾ ਜਾਵੇਗਾ ਤੇ ਜਲਦ ਹੱਲ ਕਰਵਾਇਆ ਜਾਵੇਗਾ | ਇਸ ਮੌਕੇ ਉਨ੍ਹਾਂ ਦੇ ਨਾਲ ਐੱਸ.ਡੀ. ਐੱਮ. ਮਜੀਠਾ, ਤਹਿਸੀਲਦਾਰ ਹਮੀਰ ਸਿੰਘ, ਨਾਇਬ ਤਹਿਸੀਲਦਾਰ ਦਰਸ਼ਨ ਸਿੰਘ, ਪਲਵਿੰਦਰ ਸਿੰਘ ਸੋਖੀ, ਸੁਖਵਿੰਦਰ ਸਿੰਘ ਖੈੜਾ, ਜਸਵਿੰਦਰ ਸਿੰਘ ਬੇਦੀ ਪਟਵਾਰੀ, ਨੰਬਰਦਾਰ ਅਜੀਤ ਸਿੰਘ, ਸਰਪੰਚ ਚਨਪ੍ਰੀਤ ਸਿੰਘ, ਜੁਝਾਰ ਸਿੰਘ ਭਿੱਟੇਵੱਢ ਆਦਿ ਸ਼ਾਮਿਲ ਸਨ |