ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਹਲਕਾ ਅਜਨਾਲਾ ਦੀ ਸੀਨੀਅਰ ਮਹਿਲਾ ਆਗੂ ਪ੍ਰਧਾਨ ਬੀਬੀ ਜਗਦੀਸ਼ ਕੌਰ ਦਾ ਸੰਖੇਪ ਬਿਮਾਰੀ ਕਾਰਨ ਅਚਾਨਕ ਦੇਹਾਂਤ ਹੋ ਗਿਆ ਸੀ | ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਸੁਖਤਿੰਦਰ ਸਿੰਘ ਰਾਜੂ ਦੇ ਗ੍ਰਹਿ ਪਹੁੰਚੇ, ਜਿੱਥੇ ਉਨ੍ਹਾਂ ਪ੍ਰਧਾਨ ਬੀਬੀ ਜਗਦੀਸ਼ ਕੌਰ ਦੀ ਹੋਈ ਮੌਤ ਨੂੰ ਭਾਰਤੀ ਜਨਤਾ ਪਾਰਟੀ ਅਤੇ ਇਲਾਕੇ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ | ਇਸ ਮੌਕੇ ਭਾਜਪਾ ਓ. ਬੀ. ਸੀ. ਮੋਰਚਾ ਦੇ ਸੂਬਾ, ਭਾਜਪਾ ਜ਼ਿਲ੍ਹਾ ਅੰਮਿ੍ਤਸਰ ਦੇਹਾਤੀ ਇਕ ਦੇ ਪ੍ਰਧਾਨ ਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ, ਸਾਬਕਾ ਚੇਅਰਮੈਨ ਚੌਧਰੀ ਅਸ਼ੋਕ ਮੰਨਣ, ਕੌਂਸਲਰ ਵਿਕਰਮ ਬੇਦੀ, ਪ੍ਰਦੀਪ ਕੁਮਾਰ ਬੰਟਾ, ਸੌਰਵ ਸਰੀਨ, ਵਿਜੇ ਕੁਮਾਰ ਸਰੀਨ, ਧਰਮਿੰਦਰ ਸਿੰਘ ਪਿ੍ੰਸ, ਦੀਪੂ ਅਰੋੜਾ ਆਦਿ ਹਾਜ਼ਰ ਸਨ |