ਬਾਬਾ ਬਕਾਲਾ ਸਾਹਿਬ, 19 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀਆਂ ਨਾਮਵਰ ਵਿਦਿਅਕ ਸੰਸਥਾਵਾਂ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਅਤੇ ਮਹਿਤਾ ਚੌਂਕ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਨਿਪਸ ਸਕੂਲ ਬੁਤਾਲਾ ਦੇ ਬੱਚਿਆਂ ਨੇ ਵਿਦਿਆ ਦੇ ਨਾਲ ਨਾਲ ਧਾਰਮਿਕ ਖੇਤਰ ਵਿਚ ਅਹਿਮ ਮੱਲਾਂ ਮਾਰੀਆਂ ਹਨ | ਬੀਤੇ ਦਿਨ ਸਿੱਖ ਜੀਵਨ ਜਾਚ ਵੈਲਫੇਅਰ ਸੁਸਾਇਟੀ ਬਾਬਾ ਬਕਾਲਾ ਸਾਹਿਬ ਰਜਿ: ਪੰਜਾਬ ਵਲੋਂ ਧਾਰਮਿਕ ਪ੍ਰੀਖਿਆ ਦੇ ਵੱਡੇ ਸਮਾਗਮ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਏ ਗਏ, ਜਿਸ ਵਿਚੋਂ ਨਿਪਸ ਸਕੂਲ ਬੁਤਾਲਾ ਦੇ ਬੱਚਿਆਂ ਨੇ ਵਿਸ਼ੇਸ਼ ਇਨਾਮ ਪ੍ਰਾਪਤ ਕਰਕੇ ਸਕੂਲ ਅਤੇ ਨਗਰ ਦਾ ਨਾਮ ਰੌਸ਼ਨ ਕੀਤਾ | ਉਕਤ ਸਾਰਿਆਂ ਅੱਵਲ ਆਏ ਬੱਚਿਆਂ ਨੂੰ ਅੱਜ ਸਿੱਖ ਜੀਵਨ ਜਾਚ ਵੈਲਫੇਅਰ ਸੁਸਾਇਟੀ ਬਾਬਾ ਬਕਾਲਾ ਸਾਹਿਬ ਰਜਿ: ਪੰਜਾਬ ਦੇ ਮੁਖੀ ਭਾਈ ਹਰਪ੍ਰੀਤ ਸਿੰਘ ਖਾਲਸਾ ਐੱਮ.ਏ. ਵਲੋਂ ਆਪਣੀ ਟੀਮ ਨਾਲ ਸਕੂਲ ਪਹੁੰਚ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪ੍ਰਧਾਨ ਕੁਲਬੀਰ ਸਿੰਘ ਮਾਨ, ਜਨਰਲ ਸਕੱਤਰ ਹਰਸ਼ਦੀਪ ਸਿੰਘ ਰੰਧਾਵਾ, ਪਿ੍ੰਸੀਪਲ ਮੈਡਮ ਮਨਜੀਤ ਕੌਰ ਵਾਲੀਆ, ਪਿ੍ੰਸੀਪਲ ਮਨਪ੍ਰੀਤ ਸਿੰਘ ਟੱਕਰ ਅਤੇ ਅਮਨਪਾਲ ਸਿੰਘ ਵਾਈਸ ਪਿ੍ੰਸੀਪਲ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |