ਕੱਥੂਨੰਗਲ/ਜੈਂਤੀਪੁਰ 19 ਸਤੰਬਰ (ਦਲਵਿੰਦਰ ਸਿੰਘ ਰੰਧਾਵਾ, ਭੁਪਿੰਦਰ ਸਿੰਘ ਗਿੱਲ)-ਹਲਕਾ ਮਜੀਠਾ ਦੇ ਵੱਖ ਵੱਖ ਪਿੰਡਾਂ 'ਚ ਮਾਨਯੋਗ ਡਿਪਟੀ ਕਮਿਸ਼ਨਰ, ਅੰਮਿ੍ਤਸਰ ਸ਼ਾਕਸੀ ਸਾਹਨੀ, ਏ. ਡੀ. ਸੀ. ਰੋਹਿਤ ਗੁਪਤਾ ਅਤੇ ਐਸ.ਡੀ.ਐੱਮ. ਮਜੀਠਾ ਪਿਯੂਸ਼ਾ ਬੁਰੜਕ, ਤਹਿਸੀਲਦਾਰ ਹਮੀਰ ਸਿੰਘ, ਨਾਇਬ ਤਹਿਸੀਲਦਾਰ ਦਰਸ਼ਨ ਸਿੰਘ ਮਜੀਠਾ, ਬਲਜਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ ਅੰਮਿ੍ਤਸਰ, ਵਲੋਂ ਪਿੰਡ ਅਜਾਇਬਵਾਲੀ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨ ਭਰਾਵਾਂ ਨੂੰ 'ਹੀਰੋ ਕਿਸਾਨ ਸਰਟੀਫਿਕੇਟ' ਦਿੱਤੇ ਗਏ | ਇਸ ਮੌਕੇ ਤੇ ਸੰਬੰਧਿਤ ਮਾਲ ਵਿਭਾਗ ਤੋਂ ਜਸਵਿੰਦਰ ਸਿੰਘ ਬੇਦੀ, ਹਰਦੇਵ ਸਿੰਘ, ਅਨੰਦ ਜੋਤੀ, ਮਨਦੀਪ ਕੌਰ, ਮਨਵਿੰਦਰ ਸਿੰਘ ਮੱਲੀ, ਸੁੱਖ, ਸੁਰਜੀਤ ਸਿੰਘ, ਇੰਦਰਜੀਤ ਸਿੰਘ ਪਟਵਾਰੀ ਮੌਕੇ 'ਤੇ ਹਾਜਰ ਰਹੇ | ਇਸ ਮੌਕੇ ਮਾਨਯੋਗ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਵੇਂ ਝੋਨੇ ਦੇ ਸੀਜ਼ਨ ਵਿਚ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ |