28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਹੱਕੀ ਮੰਗਾਂ ਲਈ ਬੀ. ਡੀ. ਪੀ. ਓ. ਦਫ਼ਤਰ ਅੱਗੇ ਮਗਨਰੇਗਾ ਵਰਕਰਾਂ ਵਲੋਂ ਧਰਨਾ <br/>

ਅਜੀਤ ਡੈਸਕ 20-09-2025
ਅਟਾਰੀ, (ਅੰਮਿ੍ਤਸਰ) 19 ਸਤੰਬਰ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਮਗਨਰੇਗਾ ਵਰਕਰਜ਼ ਯੂਨੀਅਨ ਪੰਜਾਬ ਵਲੋਂ ਮਗਨਰੇਗਾ ਵਰਕਰਾਂ ਦੀਆਂ ਭਖਦੀਆਂ ਮੰਗਾਂ ਸੰਬੰਧੀ ਪੰਜਾਬ ਸਰਕਾਰ ਨੂੰ ਬੀ. ਡੀ. ਪੀ. ਓ. ਬਲਾਕ ਅਟਾਰੀ ਦਫ਼ਤਰ ਅੱਗੇ ਧਰਨਾ ਲਾ ਕੇ ਮੰਗ ਪੱਤਰ ਭੇਜਿਆ ਗਿਆ | ਜਿਸ ਦੀ ਅਗਵਾਈ ਡਾ. ਬਲਵਿੰਦਰ ਸਿੰਘ ਛੇਹਰਟਾ, ਹਰਦੇਵ ਸਿੰਘ ਬਾਸਰਕੇ ਗਿੱਲਾਂ, ਅਮਰੀਕ ਕੌਰ, ਕਸ਼ਮੀਰ ਕੌਰ ਵਲੋਂ ਸਾਂਝੇ ਤੌਰ 'ਤੇ ਕੀਤੀ ਗਈ | ਇਸ ਮੌਕੇ ਸਾਂਝੇ ਤੌਰ 'ਤੇ ਬੋਲਦਿਆਂ ਮੰਗਲ ਸਿੰਘ ਟਾਂਡਾ, ਬਲਦੇਵ ਸਿੰਘ ਪੰਡੋਰੀ, ਨਰਿੰਦਰ ਸਿੰਘ ਰਟੌਲ, ਪ੍ਰੇਮ ਚੰਦ ਨੇ ਜ਼ੋਰਦਾਰ ਮੰਗ ਕੀਤੀ ਕਿ ਮਨਰੇਗਾ ਵਰਕਰਾਂ ਦਾ ਬੰਦ ਪਿਆ ਕੰਮ ਤੁਰੰਤ ਚਾਲੂ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਮਗਨਰੇਗਾ ਵਰਕਰਾਂ ਦੇ ਸਾਰੇ ਪਰਿਵਾਰ ਨੂੰ ਸਾਰਾ ਸਾਲ ਕੰਮ ਦਿੱਤਾ ਜਾਵੇ ਅਤੇ ਦਿਹਾੜੀ 700 ਰੁਪਏ ਕੀਤੀ ਜਾਵੇ | ਇਸ ਮੌਕੇ ਰਾਜ ਕੌਰ, ਸਰਬਜੀਤ ਕੌਰ, ਕੁਲਦੀਪ ਸਿੰਘ ਰਟੌਲ, ਮੰਗਲ ਸਿੰਘ ਰਟੌਲ, ਤਰਸੇਮ ਸਿੰਘ ਇੱਬਣ, ਗੁਰਮੀਤ ਸਿੰਘ ਇਬਨ, ਰਾਜਵੀਰ ਕੌਰ ਮਹਾਵਾ, ਸੁਰਜੀਤ ਕੌਰ ਅਟਾਰੀ, ਜਤਿੰਦਰ ਕੌਰ, ਜੋਗਿੰਦਰ ਕੌਰ ਅਟਾਰੀ, ਨਵਨੀਤ ਕੌਰ ਰੋੜਾਵਾਲੀ, ਰਣਜੀਤ ਕੌਰ ਰੋੜਾਵਾਲੀ, ਸੋਨੀ ਕੌਰ ਤੋਂ ਇਲਾਵਾ ਹੋਰਨਾ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਸਵ: ਸੂਬੇਦਾਰ ਫ਼ਕੀਰ ਸਿੰਘ ਮਰੋਕ ਤੇ ਸਵ: ਸਰਦਾਰਨੀ ਬਲਬੀਰ ਕੌਰ ਦਾ ਅੰਤਿਮ ਸੰਸਕਾਰ ਅੱਜ <br/> ਅਗਲੀ ਖ਼ਬਰ ਡੀ.ਸੀ. ਅੰਮਿ੍ਤਸਰ ਨੇ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਤੌਰ 'ਤੇ ਕੀਤਾ ਸਨਮਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।